ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ
ਸ੍ਰੀ ਅਨੰਦਪੁਰ ਸਾਹਿਬ, 27 ਅਗਸਤ (ਕਰਨੈਲ ਸਿੰਘ)- ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੀਤੇ ਫ਼ੈਸਲੇ ਤਹਿਤ ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਧੁਰ ਕੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਸਬੰਧੀ ਗੱਲਬਾਤ ਕਰਦਿਆਂ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਅਤੇ ਮੈਨੇਜਰ ਸਰਬਦਿਆਲ ਸਿੰਘ ਨੇ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜਾਵਾਂ ਪੂਰੀ ਕਰਨ ਦੇ ਲੰਮੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਹਨ, ਜੋ ਕਿ ਮਨੁੱਖੀ ਹੱਕਾਂ ਦੀ ਘਾਣ ਹੈ।
ਸ੍ਰੀ ਅਨੰਦਪੁਰ ਸਾਹਿਬ, 27 ਅਗਸਤ (ਕਰਨੈਲ ਸਿੰਘ)- ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੀਤੇ ਫ਼ੈਸਲੇ ਤਹਿਤ ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਧੁਰ ਕੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਸਬੰਧੀ ਗੱਲਬਾਤ ਕਰਦਿਆਂ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਅਤੇ ਮੈਨੇਜਰ ਸਰਬਦਿਆਲ ਸਿੰਘ ਨੇ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜਾਵਾਂ ਪੂਰੀ ਕਰਨ ਦੇ ਲੰਮੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਹਨ, ਜੋ ਕਿ ਮਨੁੱਖੀ ਹੱਕਾਂ ਦੀ ਘਾਣ ਹੈ। ਉਨ੍ਹਾਂ ਦੋਸ ਲਗਾਇਆ ਕਿ ਬੰਦੀ ਸਿੰਘਾਂ ਨੂੰ ਪਰੋਲ ਨਾ ਦੇ ਕੇ ਜਿੱਥੇ ਇਨ੍ਹਾਂ ’ਤੇ ਅੰਨਾ ਤਸੱਦਦ ਕੀਤਾ ਜਾ ਰਿਹਾ ਹੈ ਉੱਥੇ ਹੀ ਉਨ੍ਹਾਂ ਦੇ ਸੰਵਿਧਾਨਿਕ ਅਧਿਕਾਰਾਂ ਦੀ ਵੀ ਸਰਕਾਰਾਂ ਵਲੋਂ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਸਿੱਖ ਜਗਤ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਹਾਰ ਲਗਾਅ ਰਿਹਾ ਹੈ। ਪਰ ਸਰਕਾਰਾਂ ਬਦਲਦੇ ਦੀ ਭਾਵਨਾ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਤੋਂ ਮੁਨਕਰ ਹੋਈ ਪਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਹਮੇਸ਼ਾਂ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਕਮੇਟੀ ਦੇ ਫ਼ੈਸਲੇ ਅਨੁਸਾਰ ਆਰੰਭ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ 29 ਅਗਸਤ ਸ਼ਨੀਵਾਰ ਨੂੰ ਭੋਗ ਪਵਾਏ ਜਾਣਗੇ ਅਤੇ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਰਦਾਸ ਸਮਾਗਮਾਂ ’ਚ ਹਾਜ਼ਰੀਆਂ ਭਰਨ। ਇਸ ਮੌਕੇ ਉਕਤ ਤੋਂ ਇਲਾਵਾ ਤਖ਼ਤ ਸਾਹਿਬ ਦੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਕਥਾ ਵਾਚਕ ਭਾਈ ਸਤਵਿੰਦਰ ਸਿੰਘ, ਮੀਤ ਮੈਨੇਜਰ ਐਡ: ਜਸਵੀਰ ਸਿੰਘ, ਭਪਿੰਦਰ ਸਿੰਘ ਬੀਕਾਪੁਰ, ਪੰਜ ਪਿਆਰਾ ਭਾਈ ਸਰਬਜੀਤ ਸਿੰਘ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ, ਉੱਤਮ ਸਿੰਘ, ਖਜਾਨਚੀ ਦਵਿੰਦਰ ਸਿੰਘ ਢਿੱਲੋਂ, ਸੀਨੀਅਰ ਅਕਾਲੀ ਆਗੂ ਹਰਦੇਵ ਸਿੰਘ ਦੇਬੀ ਬੀਕਾਪੁਰ, ਭਾਈ ਜਸਵੀਰ ਸਿੰਘ ਖ਼ਾਲਸਾ, ਭਾਈ ਸਰਬਜੀਤ ਸਿੰਘ ਆਦਿ ਹਾਜ਼ਰ ਸਨ।