29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੀਰੀ ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸੰਬੰਧੀ ਹੋਈ ਇਕੱਤਰਤਾ

ਬੇਲਾ, 28 ਅਗਸਤ (ਮਨਜੀਤ ਸਿੰਘ ਸੈਣੀ)- ਮੀਰੀ ਪੀਰੀ ਖ਼ਾਲਸਾ ਮਾਰਚ ਦਾ ਦੂਜਾ ਪੜਾਅ ਜੋ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋ ਅਰੰਭ ਹੋ ਕੇ ਵੱਖ-ਵੱਖ ਜ਼ਿਲ੍ਹਿਆਂ, ਪਿੰਡਾਂ, ਨਗਰ ਤੇ ਸ਼ਹਿਰਾਂ ਵਿਚੋਂ ਦੀ ਹੁੰਦਾ ਹੋਇਆ 2 ਸਤੰਬਰ ਨੂੰ ਸ੍ਰੀ ਚਮਕੌਰ ਸਾਹਿਬ ਪਹੁੰਚੇਗਾ ਤੇ ਰਾਤ ਦੇ ਵਿਸ਼ਰਾਮ ਉਪਰੰਤ 3 ਸਤੰਬਰ ਨੂੰ ਰੂਪਨਗਰ ਲਈ ਰਵਾਨਾ ਹੋਵੇਗਾ। ਇਸ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਲਈ ਇਲਾਕੇ ਦੇ ਸਰਪੰਚਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਯੂਥ ਕਲੱਬਾਂ ਦੇ ਪ੍ਰਧਾਨਾਂ ਤੇ ਹੋਰ ਪਤਵੰਤਿਆਂ ਦੀ ਜ਼ਰੂਰੀ ਮੀਟਿੰਗ ਗੁਰਦੁਆਰਾ ਸ੍ਰੀ ਜੰਡ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ਦੀ ਪ੍ਰਧਾਨਗੀ ਹੇਠ ਹੋਈ ।

ਅਜੀਤ ਡੈਸਕ 29-08-2026
ਬੇਲਾ, 28 ਅਗਸਤ (ਮਨਜੀਤ ਸਿੰਘ ਸੈਣੀ)- ਮੀਰੀ ਪੀਰੀ ਖ਼ਾਲਸਾ ਮਾਰਚ ਦਾ ਦੂਜਾ ਪੜਾਅ ਜੋ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋ ਅਰੰਭ ਹੋ ਕੇ ਵੱਖ-ਵੱਖ ਜ਼ਿਲ੍ਹਿਆਂ, ਪਿੰਡਾਂ, ਨਗਰ ਤੇ ਸ਼ਹਿਰਾਂ ਵਿਚੋਂ ਦੀ ਹੁੰਦਾ ਹੋਇਆ 2 ਸਤੰਬਰ ਨੂੰ ਸ੍ਰੀ ਚਮਕੌਰ ਸਾਹਿਬ ਪਹੁੰਚੇਗਾ ਤੇ ਰਾਤ ਦੇ ਵਿਸ਼ਰਾਮ ਉਪਰੰਤ 3 ਸਤੰਬਰ ਨੂੰ ਰੂਪਨਗਰ ਲਈ ਰਵਾਨਾ ਹੋਵੇਗਾ। ਇਸ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਲਈ ਇਲਾਕੇ ਦੇ ਸਰਪੰਚਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਯੂਥ ਕਲੱਬਾਂ ਦੇ ਪ੍ਰਧਾਨਾਂ ਤੇ ਹੋਰ ਪਤਵੰਤਿਆਂ ਦੀ ਜ਼ਰੂਰੀ ਮੀਟਿੰਗ ਗੁਰਦੁਆਰਾ ਸ੍ਰੀ ਜੰਡ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਪਰਮਜੀਤ ਸਿੰਘ ਲੱਖੇਵਾਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਖ਼ਾਲਸਾ ਮਾਰਚ ਦਾ ਸਵਾਗਤ ਬਹਿਰਾਮਪੁਰ ਬੇਟ ਦੇ ਕੰਨਿਆ ਸਕੂਲ ਦੇ ਮੈਦਾਨ ਵਿਖੇ ਕੀਤਾ ਜਾਵੇਗਾ ਜਿਸ ਲਈ ਵੱਖ ਵੱਖ ਪਿੰਡਾਂ ਦੇ ਗੁਰਦੁਆਰਾ ਕਮੇਟੀਆਂ ਨੂੰ ਸੇਵਾਵਾਂ ਨਿਭਾਉਣ ਲਈ ਡਿਊਟੀ ਲਗਾਈ ਗਈ ਹੈ । ਜਥੇਦਾਰ ਲੱਖੇਵਾਲ ਨੇ ਦੱਸਿਆ ਕਿ ਇਹ ਖ਼ਾਲਸਾ ਮਾਰਚ 2 ਸਤੰਬਰ ਨੂੰ ਗੁਰਦੁਆਰਾ ਦੇਗਸਰ ਕਟਾਣਾ ਸਾਹਿਬ ਤੋ ਸਵੇਰੇ ਅਰੰਭ ਹੋ ਕੇ ਸਮਰਾਲਾ,ਸ੍ਰੀ ਮਾਛੀਵਾੜਾ ਸਾਹਿਬ , ਸੇਰਪੁਰ, ਟੱਪਰੀਆਂ ਅਮਰ ਸਿੰਘ ਬਹਿਰਾਮਪੁਰ ਬੇਟ, ਡੱਲਾ, ਖੋਖਰ, ਸਲਾਹਪੁਰ, ਬਜੀਦਪੁਰ, ਬੇਲਾ ਜਟਾਣਾ ਬੱਸ ਅੱਡੇ ਤੋ ਹੁੰਦਾ ਹੋਇਆ ਸ੍ਰੀ ਚਮਕੌਰ ਸਾਹਿਬ ਪਹੁੰਚੇਗਾ ਜਿੱਥੋਂ ਕਿ ਅਗਲੇ ਦਿਨ 3 ਸਤੰਬਰ ਨੂੰ ਰੂਪਨਗਰ ਲਈ ਰਵਾਨਾ ਹੋਵੇਗਾ। ਇਸ ਮੌਕੇ ਅਕਾਲੀ ਦਲ ਦੇ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਰਾਏਪੁਰ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮੱਕੋਵਾਲ, ਕੁਲਵੀਰ ਸਿੰਘ ਅਸਰਪੁਰ, ਅਮਰਿੰਦਰ ਸਿੰਘ ਬਿੰਦਰਾ, ਨੱਥਾ ਸਿੰਘ, ਗੁਰਦੁਆਰਾ ਸ੍ਰੀ ਜੰਡ ਸਾਹਿਬ ਦੇ ਪ੍ਰਧਾਨ ਜਗੀਰ ਸਿੰਘ ਖੋਖਰ, ਸਾਬਕਾ ਸਰਪੰਚ ਚਰਨਜੀਤ ਸਿੰਘ ਸਿਲੋਮਾਸਕੋ, ਅਮਰੀਕ ਸਿੰਘ ਅਸਰਪੁਰ, ਸੁਰਮੁੱਖ ਸਿੰਘ ਬਹਿਰਾਮਪੁਰ ਬੇਟ, ਨੰਬਰਦਾਰ ਗੁਰਦੇਵ ਸਿੰਘ ਹਾਫਿਜ਼ਾਬਾਦ, ਮਹਿੰਦਰ ਸਿੰਘ ਬੇਲਾ, ਕ੍ਰਿਪਾਲ ਸਿੰਘ ਬੇਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਪਤਵੰਤੇ ਹਾਜ਼ਰ ਸਨ
ਪਿਛਲੀ ਖ਼ਬਰ ਟੀ. ਐਸ. ਯੂ. ਤੇ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਧਰਨਾ ਪਾਵਰਕਾਮ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਅਗਲੀ ਖ਼ਬਰ ਸਰਕਾਰੀ ਸਕੂਲ ਧਮਾਣਾ ਦੇ ਖਿਡਾਰੀਆਂ ਦਾ ਜ਼ੋਨਲ ਫੁੱਟਬਾਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।