ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਵਲੋਂ ‘ਪੰਜ ਪਿਆਰੇ’ ਪੁਸਤਕ ਸੰਗਤਾਂ ਲਈ ਲੋਕ-ਅਰਪਣ
ਖਰੜ, 28 ਅਗਸਤ (ਗੁਰਮੁੱਖ ਸਿੰਘ ਮਾਨ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਵਿਖੇ ਖਰੜ ਦੇ ਉੱਘੇ ਕਵੀ ਤੇ ਇਤਿਹਾਸਕਾਰ ਹਾਕਮ ਸਿੰਘ ਨੱਤਿਆਂ ਦੁਆਰਾ ਲਿਖੀ ਪੁਸਤਕ ‘ਪੰਜ ਪਿਆਰੇ’ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜੋਗਿੰਦਰ ਸਿੰਘ ਵਲੋਂ ਸੰਗਤਾਂ ਲਈ ਲੋਕ-ਅਰਪਣ ਕੀਤੀ ਗਈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾ, ਸੁਰਿੰਦਰ ਸਿੰਘ ਕਿਸ਼ਨਪੁਰਾ, ਭਾਈ ਦਵਿੰਦਰਪਾਲ ਸਿੰਘ ਖਰੜ, ਗੁਰਮੁੱਖ ਸਿੰਘ, ਕੁਲਦੀਪ ਸਿੰਘ ਤੇ ਮਹਾਂ ਸਿੰਘ ਰੋਪੜ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਖਰੜ, 28 ਅਗਸਤ (ਗੁਰਮੁੱਖ ਸਿੰਘ ਮਾਨ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਵਿਖੇ ਖਰੜ ਦੇ ਉੱਘੇ ਕਵੀ ਤੇ ਇਤਿਹਾਸਕਾਰ ਹਾਕਮ ਸਿੰਘ ਨੱਤਿਆਂ ਦੁਆਰਾ ਲਿਖੀ ਪੁਸਤਕ ‘ਪੰਜ ਪਿਆਰੇ’ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜੋਗਿੰਦਰ ਸਿੰਘ ਵਲੋਂ ਸੰਗਤਾਂ ਲਈ ਲੋਕ-ਅਰਪਣ ਕੀਤੀ ਗਈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾ, ਸੁਰਿੰਦਰ ਸਿੰਘ ਕਿਸ਼ਨਪੁਰਾ, ਭਾਈ ਦਵਿੰਦਰਪਾਲ ਸਿੰਘ ਖਰੜ, ਗੁਰਮੁੱਖ ਸਿੰਘ, ਕੁਲਦੀਪ ਸਿੰਘ ਤੇ ਮਹਾਂ ਸਿੰਘ ਰੋਪੜ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਭਾਈ ਜੋਗਿੰਦਰ ਸਿੰਘ ਵਲੋਂ ਹਾਕਮ ਸਿੰਘ ਨੱਤਿਆਂ ਨੂੰ ਸਿਰੋਪਾਓ ਭੇਟ ਕਰਦਿਆਂ ਗੁਰੂ ਚਰਨਾਂ ‘ਚ ਅਰਦਾਸ ਕੀਤੀ ਗਈ। ਉਨ੍ਹਾਂ ਹਾਕਮ ਸਿੰਘ ਨੱਤਿਆਂ ਨੂੰ ਇਸੇ ਤਰ੍ਹਾਂ ਸਿੱਖ ਇਤਿਹਾਸ ਬਾਰੇ ਜਾਗਰੂਕਤਾ ਫੈਲਾਉਂਦੇ ਰਹਿਣ ਦਾ ਸੱਦਾ ਦਿੱਤਾ। ਇਸ ਪੁਸਤਕ ਵਿਚ ਲੇਖਕ ਨੇ ਅੱਖੀਂ ਡਿੱਠੇ ਅਸਥਾਨਾਂ ਦਾ ਵਰਣਨ ਕੀਤਾ ਹੈ ਅਤੇ ਹਰ ਅਸਥਾਨ ਦੇ ਇਤਿਹਾਸ ਨੂੰ ਸੇਵਾ ਭਾਵਨਾ ਨਾਲ ਕਿਤਾਬ ਦੇ ਪੰਨ੍ਹਿਆਂ ‘ਚ ਦਰਜ ਕੀਤਾ ਹੈ।