30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸ੍ਰੀ ਚਮਕੌਰ ਸਾਹਿਬ ਵਿਖੇ 10 ਰੋਜ਼ਾ ਮਿਸ਼ਨ ਕਲੀਨ ਪੰਜਾਬ ਤਹਿਤ ਸਫ਼ਾਈ ਦੀ ਸ਼ੁਰੂਆਤ

ਸ੍ਰੀ ਚਮਕੌਰ ਸਾਹਿਬ, 29 ਅਗਸਤ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਦੇ 10 ਦਿਨਾਂ ਸਫ਼ਾਈ ਮੁਹਿੰਮ ਦੀ ਇਥੇ ਸ਼ੁਰੂਆਤ ਕੀਤੀ। ਨਗਰ ਕੌਂਸਲ ਦੇ ਪ੍ਰਧਾਨ ਵਿਸ਼ਾਲ ਕਸਯੱਪ ਨੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਤਹਿਤ ਸ਼ਹਿਰ ਦੇ ਹਰ ਕੋਨੇ ਦੀ ਸਫ਼ਾਈ ਕਰਕੇ ਸ਼ਹਿਰ ਨੂੰ ਸੁੰਦਰ ਤੇ ਸਾਫ਼ ਬਣਾਇਆ ਜਾਵੇਗਾ।

ਅਜੀਤ ਡੈਸਕ 30-08-2026
ਸ੍ਰੀ ਚਮਕੌਰ ਸਾਹਿਬ, 29 ਅਗਸਤ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਦੇ 10 ਦਿਨਾਂ ਸਫ਼ਾਈ ਮੁਹਿੰਮ ਦੀ ਇਥੇ ਸ਼ੁਰੂਆਤ ਕੀਤੀ। ਨਗਰ ਕੌਂਸਲ ਦੇ ਪ੍ਰਧਾਨ ਵਿਸ਼ਾਲ ਕਸਯੱਪ ਨੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਤਹਿਤ ਸ਼ਹਿਰ ਦੇ ਹਰ ਕੋਨੇ ਦੀ ਸਫ਼ਾਈ ਕਰਕੇ ਸ਼ਹਿਰ ਨੂੰ ਸੁੰਦਰ ਤੇ ਸਾਫ਼ ਬਣਾਇਆ ਜਾਵੇਗਾ। ਇਸ ਮੌਕੇ ਸਾਬਕਾ ਪ੍ਰਧਾਨ ਸਰਬਜੀਤ ਸਿੰਘ ਕਾਲਾ, ਸੀਨੀਅਰ ਮੀਤ ਪ੍ਰਧਾਨ ਚਹਿਲ ਸਿੰਘ ਭੰਗੂ ਤੇ ਹੋਰ ਕੌਂਸਲਰ ਵੀ ਮੌਜੂਦ ਸਨ, ਜਿਨ੍ਹਾਂ ਦੱਸਿਆ ਕਿ ਇਹ ਮੁਹਿੰਮ 9 ਸਤੰਬਰ ਤੱਕ ਚੱਲੇਗਾ, ਜਿਸ ਲਈ ਸਮੂਹ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਕਾਰਜ ਸਾਧਕ ਅਫ਼ਸਰ ਗੁਰਬਖਸ਼ੀਸ਼ ਸਿੰਘ ਸੰਧੂ, ਸੈਨੇਟਰੀ ਇੰਸਪੈਕਟਰ ਸਤਨਾਮ ਸਿੰਘ ਸੀ. ਐਫ. ਮਨਜੀਤ ਸਿੰਘ, ਕਲਰਕ ਤਜਿੰਦਰ ਸਿੰਘ, ਕੌਂਸਲਰ ਪਵਨ ਕੌਰ, ਇੰਦਰਪਾਲ ਸਿੰਘ ਪਾਲੀ, ਗੁਰੀ ਕੰਧੋਲਾ ਸਮੇਤ ਸਮੂਹ ਸਫ਼ਾਈ ਸੇਵਕ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਢੋਲਣ ਮਾਜਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਭਾਜਪਾ ਵਲੋਂ ਰੂਪਨਗਰ ’ਚ ਸੰਗਠਨਾਤਮਕ... ਅਗਲੀ ਖ਼ਬਰ ਗੜਡੋਲੀਆਂ ਸਕੂਲ ਮੂਹਰੇ ਅਧਿਆਪਕਾਂ ਨੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਪੱਤਰ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।