30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਾਂਝੇ ਮੁਲਾਜ਼ਮ ਫ਼ਰੰਟ ਵਲੋਂ ਨੂਰਪੁਰ ਬੇਦੀ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਨੂਰਪੁਰ ਬੇਦੀ, 29 ਅਗਸਤ (ਹਰਦੀਪ ਸਿੰਘ ਢੀਂਡਸਾ)-ਮੁਲਾਜ਼ਮ ਤੇ ਪੈਨਸ਼ਨਰ ਫ਼ਰੰਟ ਪੰਜਾਬ ਦੇ ਸੱਦੇ ‘ਤੇ ਅੱਜ ਨੂਰਪੁਰ ਬੇਦੀ ਵਿਖੇ ਸਾਂਝੇ ਮੋਰਚੇ ਦੇ ਸੰਘਰਸ਼ ਕਮੇਟੀ ਦੇ ਆਗੂਆਂ ਗੁਰਵਿੰਦਰ ਸਿੰਘ ਸਸਕੌਰ ਵਾਸ਼ਿੰਗਟਨ ਸਿੰਘ ਸਮੀਰੋਵਾਲ, ਜਸਵਿੰਦਰ ਸਿੰਘ, ਹਰਜੀਤ ਸਿੰਘ ਸੈਣੀ, ਸੰਜੀਵ ਕੁਮਾਰ ਮੋਠਾਪੁਰ, ਗਿਆਨ ਚੰਦ, ਰਾਮਦਾਸ ਸਸਕੌਰ, ਬਲਵੀਰ ਸਿੰਘ, ਅਮਰੀਕ ਸਿੰਘ ਤੇ ਕਮਲੇਸ਼ ਕੌਰ ਦੀ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਸ. ਮਾਨ ਤੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਪੁਤਲਾ ਫੂਕਿਆ।

ਅਜੀਤ ਡੈਸਕ 30-08-2026
ਨੂਰਪੁਰ ਬੇਦੀ, 29 ਅਗਸਤ (ਹਰਦੀਪ ਸਿੰਘ ਢੀਂਡਸਾ)-ਮੁਲਾਜ਼ਮ ਤੇ ਪੈਨਸ਼ਨਰ ਫ਼ਰੰਟ ਪੰਜਾਬ ਦੇ ਸੱਦੇ ‘ਤੇ ਅੱਜ ਨੂਰਪੁਰ ਬੇਦੀ ਵਿਖੇ ਸਾਂਝੇ ਮੋਰਚੇ ਦੇ ਸੰਘਰਸ਼ ਕਮੇਟੀ ਦੇ ਆਗੂਆਂ ਗੁਰਵਿੰਦਰ ਸਿੰਘ ਸਸਕੌਰ ਵਾਸ਼ਿੰਗਟਨ ਸਿੰਘ ਸਮੀਰੋਵਾਲ, ਜਸਵਿੰਦਰ ਸਿੰਘ, ਹਰਜੀਤ ਸਿੰਘ ਸੈਣੀ, ਸੰਜੀਵ ਕੁਮਾਰ ਮੋਠਾਪੁਰ, ਗਿਆਨ ਚੰਦ, ਰਾਮਦਾਸ ਸਸਕੌਰ, ਬਲਵੀਰ ਸਿੰਘ, ਅਮਰੀਕ ਸਿੰਘ ਤੇ ਕਮਲੇਸ਼ ਕੌਰ ਦੀ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਸ. ਮਾਨ ਤੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਪੁਤਲਾ ਫੂਕਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਮਾੜੀ ਸਰਕਾਰ ਹੈ, ਜਿਸ ਵਲੋਂ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇਣ ਤੇ ਮੀਟਿੰਗਾਂ ਨਹੀਂ ਕੀਤੀਆਂ ਜਾ ਰਹੀਆਂ। ਮੁਲਾਜ਼ਮਾਂ ਨੂੰ ਡਰਾਉਣ ਤੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਹੜਾ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਮਹਿੰਗਾਈ ਭੱਤਾ ਤੁਰੰਤ ਜਾਰੀ ਕਰੇ ਅਤੇ ਪੁਰਾਣੀ ਪੈਨਸ਼ਨ ਬਹਾਲ ਕਰੇ। ਮੁਲਾਜ਼ਮ ਵਿਰੋਧੀ ਜਾਰੀ ਕੀਤੇ ਗਏ ਪੱਤਰ ਰੱਦ ਕੀਤੇ ਜਾਣ ਤੇ ਕੇਂਦਰੀ ਪੇ ਕਮਿਸ਼ਨ ਦੀ ਥਾਂ ਤੇ ਪੰਜਾਬ ਪੈਟਰਨ ਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਿਰਧਾਰਿਤ ਕੀਤੀਆਂ ਜਾਣ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਪੰਜਾਬ ਦੇ ਮੁਲਾਜ਼ਮ ਇਨ੍ਹਾਂ ਨੂੰ ਚੋਣਾਂ ਤੋਂ ਪਹਿਲਾਂ ਪਿੰਡਾਂ ਵਿਚ ਵੜਨ ਨਹੀਂ ਦੇਣਗੇ। ਇਨ੍ਹਾਂ ਦਾ ਵਿਰੋਧ ਕੀਤਾ ਜਾਊਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੇ 2022 ਦੇ ਵਿਚ ਵੋਟਾਂ ਪਾ ਕੇ ਇਸ ਅਖੌਤੀ ਇਨਕਲਾਬੀ ਸਰਕਾਰ ਹੋਂਦ ਵਿਚ ਲਿਆਂਦੀ ਪਰ ਹੁਣ ਇਸ ਦਾ ਅਸਲੀ ਚਿਹਰਾ ਨੰਗਾ ਹੋ ਗਿਆ ਤੇ 2027 ਦੇ ਵਿਚ ਇਨ੍ਹਾਂ ਦਾ ਵਿਰੋਧ ਕੀਤਾ ਜਾਊਗਾ। ਇਸ ਮੌਕੇ ਕੁਲਦੀਪ ਗਿੱਲ, ਜਸਵਿੰਦਰ ਸਿੰਘ ਰਜਿੰਦਰ ਬਿਸ਼ਨੂ, ਸੁਰਿੰਦਰ ਪਾਲ, ਨੀਰਜ ਕੁਮਾਰ, ਰਾਮ ਪ੍ਰਕਾਸ਼ , ਸੁਖਵਿੰਦਰ ਅਭਿਆਣਾ, ਮੋਹਨ ਲਾਲ, ਸੰਜੀਵ ਕੁਮਾਰ, ਹਰਮੇਸ਼ ਸੈਣੀ, ਸੁਖਦੇਵ ਰੰਧਾਵਾ, ਮਨਮੋਹਣ ਸਿੰਘ, ਕਰਮ ਸਿੰਘ, ਪਾਂਖਰ ਸਿੰਘ, ਮਨਜੀਤ ਸਿੰਘ, ਸੁਖਦੇਵ ਸਿੰਘ, ਜਸਵੀਰ ਸਿੰਘ ਡੁਮੇਵਾਲ, ਜਸਬੀਰ ਮਾਨ ਅਜਮੇਰ ਸਿੰਘ, ਦਰਸ਼ਨ ਸਿੰਘ ਦਰਸ਼ੀ, ਇੰਦਰਜੀਤ ਸਿੰਘ, ਪੀ. ਡਬਲਿਊ. ਡੀ. ਤੇ ਸਿਹਤ ਵਿਭਾਗ ਦੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਆਗੂਆਂ ਨੇ ਗੁਰਦੁਆਰਾ ਬਾਣਗੜ੍ਹ ਸਾਹਿਬ ਵਿਖੇ ਕੀਤੀ ਅਰਦਾਸ ਅਗਲੀ ਖ਼ਬਰ ਪਿੰਡ ਢੋਲਣ ਮਾਜਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਭਾਜਪਾ ਵਲੋਂ ਰੂਪਨਗਰ ’ਚ ਸੰਗਠਨਾਤਮਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।