ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਕਰੂਰਾ ਖੁਰਦ ਦੇ ਵਿਕਾਸ ਲਈ 4 ਲੱਖ ਰੁਪਏ ਦੀ ਗ੍ਰਾਂਟ ਜਾਰੀ
ਨੂਰਪੁਰ ਬੇਦੀ, 29 ਅਗਸਤ (ਵਿੰਦਰਪਾਲ ਝਾਂਡੀਆਂ)-ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਕਰੂਰਾ ਖੁਰਦ ਦੇ ਵਿਕਾਸ ਕਾਰਜਾਂ ਲਈ 4 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਨਾਲ ਪਿੰਡ ਵਿਚ ਵੱਖ-ਵੱਖ ਲੋੜੀਂਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿਚ ਸਹਾਇਤਾ ਮਿਲੇਗੀ।
ਪਿੰਡ ਕਰੂਰਾ ਖੁਰਦ ਦੀ ਪੰਚਾਇਤ ਨੂੰ ਗ੍ਰਾਂਟ ਰਾਸ਼ੀ ਦਾ ਚੈੱਕ ਸੌਂਪਦੇ ਹੋਏ ਸਤਨਾਮ ਸਿੰਘ ਨਾਗਰਾ ਅਤੇ ਹਰਵਿੰਦਰ ਸਿੰਘ ਬਿੰਦੀ। ਤਸਵੀਰ: ਵਿੰਦਰਪਾਲ ਝਾਂਡੀਆਂ
30-08-2026