30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਕੂਲੀ ਖੇਡਾਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਟੱਪਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਨੂਰਪੁਰ ਬੇਦੀ, 29 ਅਗਸਤ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ 70ਵੀਆਂ ਸਕੂਲੀ ਖੇਡਾਂ ਦੌਰਾਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਟੱਪਰੀਆਂ ਦੇ ਵਿਦਿਆਰਥੀਆਂ ਨੇ ਸਕੂਲ ਇੰਚਾਰਜ ਰਾਜ ਕੁਮਾਰ ਦੀ ਯੋਗ ਅਗਵਾਈ ਵਿਚ ਸ਼ਲਾਘਾਯੋਗ ਪ੍ਰਦਰਸ਼ਨ ਕਰਦੇ ਹੋਏ ਅੰਡਰ-19 (ਲੜਕੀਆਂ) ਖੋ-ਖੋ ਮੁਕਾਬਲਿਆਂ ਵਿਚ ਤੀਜਾ ਅਤੇ ਅੰਡਰ-14 ਹਾਕੀ (ਲੜਕੀਆਂ) ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਰਾਜ ਕੁਮਾਰ ਅਨੁਸਾਰ ਇਨ੍ਹਾਂ ਖੇਡ ਪ੍ਰਾਪਤੀਆਂ ਲਈ ਡੀ.

ਅਜੀਤ ਡੈਸਕ 30-08-2026
ਨੂਰਪੁਰ ਬੇਦੀ, 29 ਅਗਸਤ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ 70ਵੀਆਂ ਸਕੂਲੀ ਖੇਡਾਂ ਦੌਰਾਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਟੱਪਰੀਆਂ ਦੇ ਵਿਦਿਆਰਥੀਆਂ ਨੇ ਸਕੂਲ ਇੰਚਾਰਜ ਰਾਜ ਕੁਮਾਰ ਦੀ ਯੋਗ ਅਗਵਾਈ ਵਿਚ ਸ਼ਲਾਘਾਯੋਗ ਪ੍ਰਦਰਸ਼ਨ ਕਰਦੇ ਹੋਏ ਅੰਡਰ-19 (ਲੜਕੀਆਂ) ਖੋ-ਖੋ ਮੁਕਾਬਲਿਆਂ ਵਿਚ ਤੀਜਾ ਅਤੇ ਅੰਡਰ-14 ਹਾਕੀ (ਲੜਕੀਆਂ) ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਰਾਜ ਕੁਮਾਰ ਅਨੁਸਾਰ ਇਨ੍ਹਾਂ ਖੇਡ ਪ੍ਰਾਪਤੀਆਂ ਲਈ ਡੀ. ਪੀ. ਈ. ਮਨਜਿੰਦਰ ਸਿੰਘ ਜੀ ਦੀ ਉੱਤਮ ਸਿਖਲਾਈ ਦਾ ਯੋਗਦਾਨ ਹੈ। ਇਸ ਦੇ ਨਾਲ ਹੀ ਤਖ਼ਤਗੜ ਵਿਖੇ ਏ. ਈ. ਪੀ. ਕੁਇਜ਼ ਮੁਕਾਬਲਿਆਂ ਵਿਚ ਸ੍ਰੀ ਮਤੀ ਜੋਤੀ ਰਾਣੀ ਦੁਆਰਾ ਸਿੱਖਿਅਤ ਵਿਦਿਆਰਥਣਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਮੂਹ ਜੇਤੂ ਖਿਡਾਰੀਆਂ ਨੂੰ ਸਕੂਲ ਮੁਖੀ ਤੇ ਸਟਾਫ਼ ਵਲੋਂ ਵਧਾਈ ਦਿੱਤੀ।
ਪਿਛਲੀ ਖ਼ਬਰ ਟਿੱਬਾ ਨੰਗਲ ਕਾਲਜ ਵਿਖੇ ਮੈਗਾ ਅਥਲੈਟਿਕ ਚੈਂਪੀਅਨਸ਼ਿਪ ਅੱਜ ਅਗਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਕਰੂਰਾ ਖੁਰਦ ਦੇ ਵਿਕਾਸ ਲਈ 4 ਲੱਖ ਰੁਪਏ ਦੀ ਗ੍ਰਾਂਟ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।