30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜ਼ਿਲ੍ਹਾ ਭਾਜਪਾ ਪ੍ਰਧਾਨ ਲਾਲਪੁਰਾ ਨੇ ਬਾਬਾ ਬਾਲ ਜੀ ਮਹਾਰਾਜ ਤੋਂ ਲਿਆ ਆਸ਼ੀਰਵਾਦ

ਨੰਗਲ, 29 ਅਗਸਤ (ਪ੍ਰੀਤਮ ਸਿੰਘ ਬਰਾਰੀ)-ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਧਾਰਮਿਕ ਸਮਾਗਮ ਦੌਰਾਨ ਭਾਜਪਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਰਾਸ਼ਟਰੀ ਸੰਤ ਬਾਬਾ ਬਾਲ ਜੀ ਮਹਾਰਾਜ ਦੇ ਆਸ਼ਰਮ ਕੋਟਲਾ ਕਲਾਂ, ਊਨਾ ਵਿਖੇ ਪਹੁੰਚ ਕੇ ਬਾਬਾ ਜੀ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕਰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਮੁੱਚੇ ਇਲਾਕੇ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਆਪਸੀ ਭਾਈਚਾਰੇ ਲਈ ਅਰਦਾਸ ਕੀਤੀ।

ਕੋਟਲਾ ਕਲਾਂ ਆਸ਼ਰਮ ਵਿਖੇ ਰਾਸ਼ਟਰੀ ਸੰਤ ਬਾਬਾ ਬਾਲ ਜੀ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕਰਦੇ ਹੋਏ ਭਾਜਪਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ। 30-08-2026
ਨੰਗਲ, 29 ਅਗਸਤ (ਪ੍ਰੀਤਮ ਸਿੰਘ ਬਰਾਰੀ)-ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਧਾਰਮਿਕ ਸਮਾਗਮ ਦੌਰਾਨ ਭਾਜਪਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਰਾਸ਼ਟਰੀ ਸੰਤ ਬਾਬਾ ਬਾਲ ਜੀ ਮਹਾਰਾਜ ਦੇ ਆਸ਼ਰਮ ਕੋਟਲਾ ਕਲਾਂ, ਊਨਾ ਵਿਖੇ ਪਹੁੰਚ ਕੇ ਬਾਬਾ ਜੀ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕਰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਮੁੱਚੇ ਇਲਾਕੇ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਆਪਸੀ ਭਾਈਚਾਰੇ ਲਈ ਅਰਦਾਸ ਕੀਤੀ। ਬਾਬਾ ਬਾਲ ਮਹਾਰਾਜ ਨਾਲ ਮੁਲਾਕਾਤ ਦੌਰਾਨ ਲਾਲਪੁਰਾ ਨੇ ਧਰਮ, ਮਨੁੱਖਤਾ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਸੰਤ ਸਮਾਜ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਵਲੋਂ ਦਿੱਤਾ ਧਰਮ, ਕਰਮ ਅਤੇ ਸਚਾਈ ਦਾ ਸੰਦੇਸ਼ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਲੋੜਵੰਦਾਂ ਦੀ ਸੇਵਾ ਕਰਨ ਦੇ ਨਾਲ-ਨਾਲ ਸਮਾਜ ਵਿਚ ਪਿਆਰ, ਏਕਤਾ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ। ਲਾਲਪੁਰਾ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਅਪਾਰ ਕਿਰਪਾ ਨਾਲ ਸਮਾਜ ਵਿਚ ਸ਼ਾਂਤੀ, ਖ਼ੁਸ਼ਹਾਲੀ ਅਤੇ ਆਪਸੀ ਭਾਈਚਾਰਾ ਬਣਿਆ ਰਹੇ। ਉਨ੍ਹਾਂ ਬਾਬਾ ਬਾਲ ਜੀ ਮਹਾਰਾਜ, ਸਮੁੱਚੇ ਇਲਾਕੇ ਅਤੇ ਸਾਰੇ ਪੰਜਾਬ ਵਾਸੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦਿਆਂ ਸਮੂਹ ਸੰਗਤਾਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਵਿਧਾਇਕ ਊਨਾ ਸਤਪਾਲ ਸੱਤੀ, ਸੰਤੋਸ਼ ਕੌਰ ਸੈਣੀ, ਜ਼ਿਲ੍ਹਾ ਭਾਜਪਾ ਦੇ ਜਨਰਲ ਸਕੱਤਰ ਐਡਵੋਕੇਟ ਨਿਪੁੰਨ ਸੋਨੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ, ਧਾਰਮਿਕ ਸ਼ਖ਼ਸੀਅਤਾਂ ਅਤੇ ਭਾਜਪਾ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਸ਼ਲ ਖੇੜੀ ਸਲਾਬਤਪੁਰ ਦੀ ਮੀਟਿੰਗ ਅਗਲੀ ਖ਼ਬਰ ਝੱਜ-ਸਾਖਪੁਰ ਸੜਕ ’ਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਹੋਵੇਗਾ ਪੱਕਾ ਹੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।