30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਰਸਾ ਨੰਗਲ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ ਤੇ ਸਮੂਹਿਕ ਅਰਦਾਸ

ਭਰਤਗੜ੍ਹ, 29 ਅਗਸਤ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸੁਖਮਿੰਦਰ ਸਿੰਘ, ਸਹਾ.

ਅਜੀਤ ਡੈਸਕ 30-08-2026
ਭਰਤਗੜ੍ਹ, 29 ਅਗਸਤ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸੁਖਮਿੰਦਰ ਸਿੰਘ, ਸਹਾ. ਡਾਇਰੈਕਟਰ ਬੀਬੀ ਸਤਵੰਤ ਕੌਰ ਦੇ ਨਿਰਦੇਸ਼ਾਂ ‘ਤੇ ਪ੍ਰਿੰ: ਸਰਬਜੀਤ ਸਿੰਘ ਦੀ ਅਗਵਾਈ ‘ਚ ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਾਰਮਿਕ ਸਮਾਗਮ ਕਰਵਾਇਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਸਮੂਹਿਕ ਅਰਦਾਸ ਕੀਤੀ ਗਈ। ਇਸ ਧਾਰਮਿਕ ਸਮਾਗਮ ਵਿਚ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਰਧਾ ਅਤੇ ਸਤਿਕਾਰ ਨਾਲ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸੰਗਤ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਪ੍ਰਿੰ: ਸਰਬਜੀਤ ਸਿੰਘ ਨੇ ਸਮਾਗਮ ‘ਚ ਸ਼ਾਮਿਲ ਹੋਏ ਸਮੂਹ ਅਧਿਆਪਕਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੀ ਧਾਰਮਿਕ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਜਾਗਰੂਕ ਕਰਦੇ ਹਨ।
ਪਿਛਲੀ ਖ਼ਬਰ ਸਵਰਨਕਾਰ ਸੰਘ ਦੇ ਸਾਬਕਾ ਪ੍ਰਧਾਨ ਜਨਕ ਰਾਜ ਨਹੀਂ ਰਹੇ ਅਗਲੀ ਖ਼ਬਰ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਸਕੂਲਾਂ ਵਿਚ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੇ ਟਵੀਟ ਦੀਆਂ ਕਾਪੀਆਂ ਸਾੜ ਕੇ ਜਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।