31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਖੇੜੀ ਵਿਖੇ ਸਿਲਾਈ ਕਢਾਈ ਦਾ ਕੋਰਸ ਕਰ ਚੁੱਕੀਆਂ ਲੜਕੀਆਂ ਨੂੰ ਸਰਟੀਫਿਕੇਟ ਤੇ ਸਿਲਾਈ ਮਸ਼ੀਨਾਂ ਵੰਡੀਆਂ

ਨੂਰਪੁਰ ਬੇਦੀ, 30 ਅਗਸਤ (ਵਿੰਦਰਪਾਲ ਝਾਂਡੀਆਂ)-ਸੰਸਥਾ ਸੰਤ ਬਾਬਾ ਜਾਨਕੀ ਦਾਸ ਵੈੱਲਫੇਅਰ ਸੁਸਾਇਟੀ ਚਨੌਲੀ ਵਲੋਂ ਸੋਸਵਾ (ਨੌਰਥ) ਪੰਜਾਬ ਤੇ ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਦੀ ਮਦਦ ਨਾਲ ਪਿੰਡ ਖੇੜੀ ਵਿਚ ਚਲਾਏ ਜਾ ਰਹੇ ਸਿਲਾਈ ਕਢਾਈ ਦਾ ਕੋਰਸ ਕਰ ਚੁੱਕੀਆਂ ਲੜਕੀਆਂ ਨੂੰ ਸੰਸਥਾ ਵਲੋਂ ਮੁਫ਼ਤ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਦਿੱਤੇ ਗਏ। ਸੰਸਥਾ ਦੇ ਪ੍ਰਧਾਨ ਮੈਡਮ ਸੁਨੀਤਾ ਦੇਵੀ ਦੀ ਅਗਵਾਈ ਵਿਚ ਕਰਵਾਏ ਪ੍ਰੋਗਰਾਮ ਦੌਰਾਨ ਲੜਕੀ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਦਿੱਤੇ ਗਏ।

ਅਜੀਤ ਡੈਸਕ 31-08-2026
ਨੂਰਪੁਰ ਬੇਦੀ, 30 ਅਗਸਤ (ਵਿੰਦਰਪਾਲ ਝਾਂਡੀਆਂ)-ਸੰਸਥਾ ਸੰਤ ਬਾਬਾ ਜਾਨਕੀ ਦਾਸ ਵੈੱਲਫੇਅਰ ਸੁਸਾਇਟੀ ਚਨੌਲੀ ਵਲੋਂ ਸੋਸਵਾ (ਨੌਰਥ) ਪੰਜਾਬ ਤੇ ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਦੀ ਮਦਦ ਨਾਲ ਪਿੰਡ ਖੇੜੀ ਵਿਚ ਚਲਾਏ ਜਾ ਰਹੇ ਸਿਲਾਈ ਕਢਾਈ ਦਾ ਕੋਰਸ ਕਰ ਚੁੱਕੀਆਂ ਲੜਕੀਆਂ ਨੂੰ ਸੰਸਥਾ ਵਲੋਂ ਮੁਫ਼ਤ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਦਿੱਤੇ ਗਏ। ਸੰਸਥਾ ਦੇ ਪ੍ਰਧਾਨ ਮੈਡਮ ਸੁਨੀਤਾ ਦੇਵੀ ਦੀ ਅਗਵਾਈ ਵਿਚ ਕਰਵਾਏ ਪ੍ਰੋਗਰਾਮ ਦੌਰਾਨ ਲੜਕੀ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਦਿੱਤੇ ਗਏ। ਹਰਗੋਪਾਲ ਸੈਣੀ ਸੋਸ਼ਲ ਵਰਕਰ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ਇਸ ਤਰ੍ਹਾਂ ਦੇ ਸੈਂਟਰ ਬਹੁਤ ਜ਼ਰੂਰੀ ਹਨ, ਤਾਂ ਜੋ ਗ਼ਰੀਬ ਪਰਿਵਾਰਾਂ ਦੀਆਂ ਔਰਤਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਸਕੇ। ਮੈਡਮ ਸਰਬਜੀਤ ਕੌਰ ਨੇ ਦੱਸਿਆ ਕਿ ਬੈਂਕ ਵਲੋਂ ਗ਼ਰੀਬ ਵਰਗ ਦੀਆਂ ਲੜਕੀਆਂ ਨੂੰ ਇਸ ਇਸ ਤਰ੍ਹਾਂ ਦੇ ਸੈਂਟਰ ਚਲਾਉਣ ਲਈ ਕਰਜ਼ਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 4 ਲੜਕੀਆਂ ਗਰੁੱਪ ਬਣਾ ਕੇ ਬੈਂਕ ਤੋਂ ਕਰਜ਼ਾ ਲੈ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਸਕਿਉਰਿਟੀ ਦੀ ਜ਼ਰੂਰਤ ਨਹੀਂ ਪੈਂਦੀ। ਉਨ੍ਹਾਂ ਲੜਕਿਆਂ ਨੂੰ ਸੈੱਲਫ਼ ਹੈਲਪ ਗਰੁੱਪ ਬਣਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜੇਕਰ ਲੜਕੀਆਂ ਸੈੱਲਫ਼ ਹੈਲਪ ਗਰੁੱਪ ਬਣਾਉਣਗੀਆਂ, ਤਾਂ ਨਬਾਰਡ ਵਲੋਂ ਵੀ ਉਨ੍ਹਾਂ ਨੂੰ ਆਪਣਾ ਕੰਮ ਚਲਾਉਣ ਵਿਚ ਮਦਦ ਮਿਲ ਸਕਦੀ ਹੈ। ਸੰਸਥਾ ਦੇ ਪ੍ਰਧਾਨ ਮੈਡਮ ਸੁਨੀਤਾ ਦੇਵੀ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ਲੜਕੀਆਂ ਦਾ ਆਤਮ ਨਿਰਭਰ ਹੋਣ ਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਸੰਸਥਾ ਦਾ ਮੁੱਖ ਮਕਸਦ ਲੜਕੀਆਂ ਨੂੰ ਆਰਥਿਕ ਆਤਮ ਨਿਰਭਰ ਬਣਾਉਣਾ ਹੈ। ਇਸ ਮੌਕੇ ਹਰਗੋਪਾਲ ਸੋਸ਼ਲ ਵਰਕਰ, ਮੈਡਮ ਸਰਬਜੀਤ ਕੌਰ, ਮੈਡਮ ਸੁਨੀਤਾ ਕੌਰ, ਸੁਮਨ ਸੈਣੀ, ਰੌਸ਼ਨੀ, ਬਲਜੀਤ ਕੌਰ ਤੇ ਸਿੱਖਿਆਰਥੀਆਂ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਹੰਬੇਵਾਲ ਵਿਖੇ ਲੋਕਾਂ ਨਾਲ ‘ਮਨ ਕੀ ਬਾਤ’ ਪ੍ਰੋਗਰਾਮ ਸੁਣਦੇ ਹੋਏ ਅਰਵਿੰਦ ਮਿੱਤਲ ਤੇ ਹੋਰ। ਹੰਬੇਵਾਲ ਵਿਖੇ ਅਰਵਿੰਦ... ਅਗਲੀ ਖ਼ਬਰ ਸੇਵਾ ਮ ੁਕਤੀ ’ਤੇ ਵਿਸ਼ੇਸ਼ ਏ.ਪੀ.ਆਰ.ਓ. ਸੰਜੀਵ ਕੁਮਾਰ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।