ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਢੇਰ ਤੋਂ ਬੱਸ ਰਵਾਨਾ ਹਰਜੋਤ ਸਿੰਘ ਬੈਂਸ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਢੇਰ, 30 ਅਗਸਤ (ਸ਼ਿਵ ਕੁਮਾਰ ਕਾਲੀਆ)-ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਢੇਰ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਬੱਸ ਰਵਾਨਾ ਕਰਨ ਮੌਕੇ ਮੰਤਰੀ ਬੈਂਸ ਨੇ ਸ਼ਰਧਾਲੂਆਂ ਨੂੰ ਯਾਤਰਾ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੀ ਸੁਰੱਖਿਅਤ ਯਾਤਰਾ ਲਈ ਕਾਮਨਾ ਕੀਤੀ।
ਅਜੀਤ ਡੈਸਕ
31-08-2026