03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

70 ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ’ ਚ ਮਿਡਲ ਸਕੂਲ ਗੰਗੂਵਾਲ ਵਲੋਂ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਅਨੰਦਪੁਰ ਸਾਹਿਬ, 02 ਸਤੰਬਰ (ਜੇ ਐਸ ਨਿੱਕੂਵਾਲ) -70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਕੌਮੀ ਸਟਾਈਲ ਕਬੱਡੀ ਮੁਕਾਬਲਿਆਂ ਵਿਚ ਅਨੰਦਪੁਰ ਸਾਹਿਬ ਜੋਨ ਦੀ ਨੁਮਾਇੰਦਗੀ ਕਰਦਿਆਂ ਬੀ. ਬੀ.

ਅਜੀਤ ਡੈਸਕ 03-09-2026
ਸ੍ਰੀ ਅਨੰਦਪੁਰ ਸਾਹਿਬ, 02 ਸਤੰਬਰ (ਜੇ ਐਸ ਨਿੱਕੂਵਾਲ) -70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਕੌਮੀ ਸਟਾਈਲ ਕਬੱਡੀ ਮੁਕਾਬਲਿਆਂ ਵਿਚ ਅਨੰਦਪੁਰ ਸਾਹਿਬ ਜੋਨ ਦੀ ਨੁਮਾਇੰਦਗੀ ਕਰਦਿਆਂ ਬੀ.ਬੀ.ਐਮ.ਬੀ. ਮਿਡਲ ਸਕੂਲ ਗੰਗੂਵਾਲ ਦੀਆਂ 14 ਸਾਲ ਉਮਰ ਵਰਗ ਦੀਆਂ ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਗਿਆ। ਇਸ ਸ਼ਾਨਦਾਰ ਸਫਲਤਾ ਲਈ ਟੀਮ ਦੇ ਕੋਚ ਅਤੇ ਸਕੂਲ ਦੇ ਮੁੱਖ ਅਧਿਆਪਕ ਦਲਜੀਤ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀ ਵਿਗਿਆਨ ਅਧਿਆਪਕ ਅਮਰੀਕ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਵਲੋਂ ਵੀ ਖਿਡਾਰੀਆਂ ਨੂੰ ਪੂਰਨ ਸਹਿਯੋਗ ਅਤੇ ਹੌਸਲਾ ਪ੍ਰਦਾਨ ਕੀਤਾ ਗਿਆ। ਇਸ ਮੌਕੇ ਮੁੱਖ ਅਧਿਆਪਕ ਦਲਜੀਤ ਸਿੰਘ ਵਲੋਂ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਵਧੀਕ ਮੁੱਖ ਇੰਜੀਨੀਅਰ ਗੁਰਚਰਨ ਸਿੰਘ ਅਤੇ ਸਰਪੰਚ ਲੱਕੀ ਕਪਿਲਾ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।ਇਸ ਮੌਕੇ ਉਨ੍ਹਾਂ ਦੱਸਿਆ ਕਿ ਸਕੂਲ ਦੇ 7 ਲੜਕੇ ਅਤੇ 3 ਲੜਕੀਆਂ ਦੀ ਸੂਬਾ ਪੱਧਰੀ ਟੂਰਨਾਮੈਂਟ ਲਈ ਚੋਣ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਕੂਲ ਦੇ ਖਿਡਾਰੀਆਂ, ਕੋਚਿੰਗ ਸਟਾਫ਼ ਅਤੇ ਸਮੂਹ ਸਕੂਲ ਸਟਾਫ਼ ਦੀ ਮਿਹਨਤ ਦਾ ਨਤੀਜਾ ਹੈ।ਉਨ੍ਹਾਂ ਅੱਗੇ ਕਿਹਾ ਕਿ 10 ਖਿਡਾਰੀਆਂ ਦੀ ਸੂਬਾ ਪੱਧਰ ਲਈ ਚੋਣ ਹੋਣਾ ਸਕੂਲ ਅਤੇ ਸਮੂਹ ਇਲਾਕੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸ੍ਰੀ ਚਮਕੌਰ ਸਾਹਿਬ ਪੁੱਜਣ ’ ਤੇ ਹੋਇਆ ਨਿੱਘਾ ਸਵਾਗਤ ਅਗਲੀ ਖ਼ਬਰ ਸੁਖਇੰਦਰਪਾਲ ਸਿੰਘ ਬੋਬੀ ਬੋਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।