ਐੱਸ.ਜੀ.ਐੱਸ. ਖ਼ਾਲਸਾ ਸੀ: ਸੈ: ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕਾਂ ਤੇ ਹੋਰ ਕਰਮਚਾਰੀ ਯੂਨੀਅਨ ਦੇ ਆਗੂ 5 ਸਤੰਬਰ ਨੂੰ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਸਬੰਧੀ ਜਾਣਕਾਰੀ ਦਿੰਦੇ ।
ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਵਲੋਂ ਅਧਿਆਪਕ ਦਿਵਸ ਮੌਕੇ ਰੋਸ ਰੈਲੀ ਦਾ ਐਲਾਨ ਕਾਲੇ ਕੱਪੜੇ ਅਤੇ ਥਾਲ਼ੀਆਂ ਖੜਕਾ ਕੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
ਸ੍ਰੀ ਅਨੰਦਪੁਰ ਸਾਹਿਬ, 3 ਸਤੰਬਰ (ਕਰਨੈਲ ਸਿੰਘ)-ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ, ਪੰਜਾਬ ਵਲੋਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਬੇਰੁਖ਼ੀ ਦੇ ਕਾਰਨ 5 ਸਤੰਬਰ 2026 ਨੂੰ ਅਧਿਆਪਕ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਸਟੇਟ ਬਾਡੀ ਦੇ ਪ੍ਰੈੱਸ ਸਕੱਤਰ ਹਰਦੀਪ ਸਿੰਘ ਢੀਂਡਸਾ ਅਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ 8 ਮਹੀਨਿਆਂ ਤੋਂ ਵੱਧ ਸਮੇਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ, ਸੇਵਾ ਮੁਕਤ ਕਰਮਚਾਰੀਆਂ ਨੂੰ ਅਜੇ ਤੱਕ ਪੈਨਸ਼ਨ ਦੇ ਪੀਪੀਓਜ਼ ਜਾਰੀ ਨਾ ਹੋਣ ਅਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਯੂਨੀਅਨ ਨੂੰ ਇਹ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ ।
ਸ੍ਰੀ ਅਨੰਦਪੁਰ ਸਾਹਿਬ, 3 ਸਤੰਬਰ (ਕਰਨੈਲ ਸਿੰਘ)-ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ, ਪੰਜਾਬ ਵਲੋਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਬੇਰੁਖ਼ੀ ਦੇ ਕਾਰਨ 5 ਸਤੰਬਰ 2026 ਨੂੰ ਅਧਿਆਪਕ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਸਟੇਟ ਬਾਡੀ ਦੇ ਪ੍ਰੈੱਸ ਸਕੱਤਰ ਹਰਦੀਪ ਸਿੰਘ ਢੀਂਡਸਾ ਅਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ 8 ਮਹੀਨਿਆਂ ਤੋਂ ਵੱਧ ਸਮੇਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ, ਸੇਵਾ ਮੁਕਤ ਕਰਮਚਾਰੀਆਂ ਨੂੰ ਅਜੇ ਤੱਕ ਪੈਨਸ਼ਨ ਦੇ ਪੀਪੀਓਜ਼ ਜਾਰੀ ਨਾ ਹੋਣ ਅਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਯੂਨੀਅਨ ਨੂੰ ਇਹ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੇ ਕਰਮਚਾਰੀ ਸਥਾਨਕ ਚਰਨ ਗੰਗਾ ਸਟੇਡੀਅਮ ਵਿਖੇ ਇਕੱਤਰ ਹੋਣਗੇ ਅਤੇ ਉਪਰੰਤ ਸ਼ਹਿਰ ਵਿਚ ਇੱਕ ਰੋਸ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਸਮੂਹ ਪੰਜਾਬ ਦੇ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਇਸ ਰੋਸ ਪ੍ਰਦਰਸ਼ਨ ‘ਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ, ਪ੍ਰਿੰਸੀਪਲ ਨਵਦੀਪ ਕੁਮਾਰ ਅਤੇ ਰਮੇਸ਼ ਕੁਮਾਰ ਸ਼ਾਸਤਰੀ ਪ੍ਰਧਾਨ ਸੇਵਾ ਮੁਕਤ ਅਧਿਆਪਕ ਐੱਸੋਸੀਏਸ਼ਨ ਨੇ ਕਿਹਾ ਕਿ ਏਡਿਡ ਸਕੂਲਾਂ ਦਾ ਇਤਿਹਾਸ ਬਹੁਤ ਮਾਣਮੱਤਾ ਰਿਹਾ ਹੈ । ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ‘ਚ ਏਡਿਡ ਸਕੂਲਾਂ ਨੇ ਸਮਾਜ ਆਜ਼ਾਦੀ ਘੁਲਾਟੀਏ, ਪ੍ਰਸ਼ਾਸਨਿਕ ਅਫ਼ਸਰ, ਪੁਲਿਸ ਅਫ਼ਸਰ, ਜੱਜ ਅਤੇ ਰਾਜਨੀਤੀਵਾਨ ਦਿੱਤੇ ਹਨ । ਪਰ ਅੱਜ ਇਹ ਸਕੂਲ ਸਰਕਾਰ ਦੀ ਅਣਦੇਖੀ ਕਾਰਨ ਬਹੁਤ ਨੁਕਸਾਨ ਝੱਲ ਰਹੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਹਿਲ ਦੇ ਆਧਾਰ ਉੱਤੇ ਏਡਿਡ ਸਕੂਲਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ । ਇਸ ਮੌਕੇ ‘ਤੇ ਰਣਜੀਤ ਸਿੰਘ, ਡਾ ਹਰਮਨਪ੍ਰੀਤ ਸਿੰਘ, ਹਰਸ਼ਰਨ ਸਿੰਘ ਡੀ.ਏ.ਵੀ. ਸਕੂਲ ਤਖਤਗੜ੍ਹ, ਵਿਨੇ ਕੁਮਾਰ ਐੱਸ. ਡੀ. ਹਾਈ ਸਕੂਲ ਸ੍ਰੀ ਅਨੰਦਪੁਰ ਸਾਹਿਬ, ਵਰਿੰਦਰ ਕੁਮਾਰ ਐੱਚ. ਡੀ. ਐਨ. ਸਕੂਲ ਭਨੂੱਪਲੀ , ਰਣਬੀਰ ਸਿੰਘ ਡੀਏਵੀ ਸਕੂਲ ਬ੍ਰਹਮਪੁਰ , ਰਮੇਸ਼ ਕੁਮਾਰ ਸ਼ਾਸਤਰੀ, ਸੁਰਿੰਦਰ ਸ਼ਰਮਾ ਸਮੇਤ ਸਮੂਹ ਜ਼ਿਲ੍ਹੇ ਦੇ ਅਹੁਦੇਦਾਰ ਹਾਜ਼ਰ ਸਨ ।