06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

‘ ਮਿਸ਼ਨ ਕਲੀਨ ਪੰਜਾਬ : ਬੈਂਸ ਨੇ ਰੇਲਵੇ ਰੋਡ ’ਤੇ ਖ਼ੁਦ ਸੰਭਾਲਿਆ ਸਫ਼ਾਈ ਦਾ ਮੋਰਚਾ

ਨੰਗਲ, 5 ਸਤੰਬਰ (ਪ੍ਰੀਤਮ ਸਿੰਘ ਬਰਾਰੀ)-’ਮਿਸ਼ਨ ਕਲੀਨ ਪੰਜਾਬ’ ਤਹਿਤ ਨੰਗਲ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਰੇਲਵੇ ਰੋਡ, ਵਾਰਡ ਨੰਬਰ 14 ਵਿਖੇ ਪਹੁੰਚ ਕੇ ਸਫ਼ਾਈ ਪ੍ਰਬੰਧਾਂ ਦਾ ਮੌਕੇ ‘ਤੇ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਇਲਾਕੇ ਦੀ ਸਥਿਤੀ ਬਾਰੇ ਜਾਣਕਾਰੀ ਲਈ ਅਤੇ ਸ਼ਹਿਰ ਦੇ ਕਿਸੇ ਵੀ ਹਿੱਸੇ ਵਿਚ ਗੰਦਗੀ ਇਕੱਠੀ ਨਾ ਹੋਣ ਦੇਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ।

ਅਜੀਤ ਡੈਸਕ 06-09-2026
ਨੰਗਲ, 5 ਸਤੰਬਰ (ਪ੍ਰੀਤਮ ਸਿੰਘ ਬਰਾਰੀ)-’ਮਿਸ਼ਨ ਕਲੀਨ ਪੰਜਾਬ’ ਤਹਿਤ ਨੰਗਲ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਰੇਲਵੇ ਰੋਡ, ਵਾਰਡ ਨੰਬਰ 14 ਵਿਖੇ ਪਹੁੰਚ ਕੇ ਸਫ਼ਾਈ ਪ੍ਰਬੰਧਾਂ ਦਾ ਮੌਕੇ ‘ਤੇ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਇਲਾਕੇ ਦੀ ਸਥਿਤੀ ਬਾਰੇ ਜਾਣਕਾਰੀ ਲਈ ਅਤੇ ਸ਼ਹਿਰ ਦੇ ਕਿਸੇ ਵੀ ਹਿੱਸੇ ਵਿਚ ਗੰਦਗੀ ਇਕੱਠੀ ਨਾ ਹੋਣ ਦੇਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ। ਸ੍ਰ. ਬੈਂਸ ਨੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਹਰ ਨਾਗਰਿਕ ਦਾ ਹੱਕ ਹੈ ਅਤੇ ਇਸ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਮਹਿਜ਼ ਸਫਾਈ ਮੁਹਿੰਮ ਨਹੀਂ, ਬਲਕਿ ਸ਼ਹਿਰਾਂ ਦੀ ਸਫ਼ਾਈ ਪ੍ਰਣਾਲੀ ਨੂੰ ਵਿਗਿਆਨਕ ਅਤੇ ਤਕਨਾਲੋਜੀ ਆਧਾਰਿਤ ਬਣਾਉਣ ਵੱਲ ਅਹਿਮ ਕਦਮ ਹੈ। ਆਧੁਨਿਕ ਤਕਨਾਲੋਜੀ ਰਾਹੀਂ ਸਫ਼ਾਈ ਕਾਰਜਾਂ ਦੀ ਨਿਗਰਾਨੀ ਵਿਚ ਪਾਰਦਰਸ਼ਤਾ ਅਤੇ ਤੇਜ਼ੀ ਆਈ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵੱਖ-ਵੱਖ ਵਾਰਡਾਂ ਅਤੇ ਇਲਾਕਿਆਂ ਦਾ ਦੌਰਾ ਕਰਕੇ ਸਫ਼ਾਈ ਮੁਹਿੰਮ ਦੀ ਪ੍ਰਗਤੀ ਨੂੰ ਪਰਖ ਰਹੇ ਹਨ, ਤਾਂ ਜੋ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਸਫ਼ਾਈ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ ਦੀ ਚਿਤਾਵਨੀ ਵੀ ਦਿੱਤੀ। ਮੰਤਰੀ ਨੇ ਕਿਹਾ ਕਿ ਨੰਗਲ ਦੇ ਵਿਕਾਸ ਲਈ ਸਫ਼ਾਈ ਦੇ ਨਾਲ-ਨਾਲ ਸੜਕਾਂ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ, ਬੁਨਿਆਦੀ ਢਾਂਚੇ ਅਤੇ ਸ਼ਹਿਰੀ ਸੁੰਦਰਤਾ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰ ਦਾ ਟੀਚਾ ਨੰਗਲ ਨੂੰ ਸਾਫ਼-ਸੁਥਰੇ ਸ਼ਹਿਰ ਤੋਂ ਅੱਗੇ ਲਿਜਾ ਕੇ ਹਰ ਲੋੜੀਂਦੀ ਸਹੂਲਤ ਨਾਲ ਲੈਸ ‘ਮਾਡਲ ਸਿਟੀ’ ਵਜੋਂ ਵਿਕਸਤ ਕਰਨਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਫ਼ਾਈ ਨੂੰ ਸਿਰਫ਼ ਸਰਕਾਰ ਜਾਂ ਸਫ਼ਾਈ ਕਰਮਚਾਰੀਆਂ ਦੀ ਜ਼ਿੰਮੇਵਾਰੀ ਨਾ ਸਮਝਦੇ ਹੋਏ ਇਸ ਨੂੰ ਸਾਂਝੀ ਜ਼ਿੰਮੇਵਾਰੀ ਬਣਾਇਆ ਜਾਵੇ ਅਤੇ ਕੂੜਾ ਨਿਰਧਾਰਿਤ ਥਾਵਾਂ ‘ਤੇ ਹੀ ਸੁੱਟਿਆ ਜਾਵੇ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਜਨਮ ਅਸ਼ਟਮੀ ਮੌਕੇ ਸ੍ਰੀ ਰਾਮ ਮੰਦਰ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਅਧਿਆਪਕਾਂ ਦਾ ਸਨਮਾਨ ਕਰਕੇ ਰੋਟਰੀ ਕਲੱਬ ਨੇ ਦਿੱਤਾ ਵਾਤਾਵਰਨ ਸੰਭਾਲ ਦਾ ਸੁਨੇਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।