06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਭੂਰੀਵਾਲੇ ਟਿੱਬਾ ਨੰਗਲ ਕਾਲਜ ਅਤੇ ਸਕੂਲ ਵਿਖੇ ਅਧਿਆਪਕ ਦਿਵਸ ਧੂਮ-ਧਾਮ ਨਾਲ ਮਨਾਇਆ

ਨੂਰਪੁਰ ਬੇਦੀ, 5 ਸਤੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਅਤੇ ਸਕੂਲ ਟਿੱਬਾ ਨੰਗਲ ਵਿਖੇ ਅਧਿਆਪਕ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ.

ਅਜੀਤ ਡੈਸਕ 06-09-2026
ਨੂਰਪੁਰ ਬੇਦੀ, 5 ਸਤੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਅਤੇ ਸਕੂਲ ਟਿੱਬਾ ਨੰਗਲ ਵਿਖੇ ਅਧਿਆਪਕ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਇਸ ਮੌਕੇ ਤੇ ਸਭ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਸਾਰੇ ਅਧਿਆਪਕ ਸਾਹਿਬਾਨਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ, ਉੱਥੇ ਹੀ ਇਸ ਦਿਨ ਬਾਰੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਖੁੱਲ੍ਹ ਕੇ ਸਾਂਝੇ ਕੀਤੇ ਗਏ। ਉਨਾਂ ਨੇ ਕਿਹਾ ਕਿ ਅਧਿਆਪਕ ਹੀ ਹੈ ਜੋ ਚਾਨਣ ਮੁਨਾਰਾ ਹੈ, ਜੋ ਤੁਹਾਡੀ ਜ਼ਿੰਦਗੀ ਵਿਚ ਰੌਸ਼ਨੀ ਦਾ ਕੰਮ ਕਰਦਾ ਹੈ ਅਤੇ ਜੋ ਖ਼ੁਦ ਜਲਕੇ ਦੂਜਿਆਂ ਨੂੰ ਰੌਸ਼ਨੀ ਦਿੰਦਾ ਹੈ । ਇਸ ਤੋਂ ਬਾਅਦ ਵਿਦਿਆਰਥੀਆਂ ਨੇ ਵੀ ਅਧਿਆਪਕ ਦਿਵਸ ਤੇ ਡਾ. ਸਰਵਪੱਲੀ ਰਾਧਾ ਕ੍ਰਿਸ਼ਨ ਬਾਰੇ ਕੁੱਝ ਵਿਚਾਰ ਸਾਂਝੇ ਕੀਤੇ। ਸੁਖਪ੍ਰੀਤ ਕੌਰ ਨੇ ਖ਼ੂਬਸੂਰਤ ਕਵਿਤਾਵਾਂ ਦੁਆਰਾ ਗੀਤ ਵੀ ਅਧਿਆਪਕ ਦਿਵਸ ਨੂੰ ਸਮਰਪਿਤ ਅਤੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਲਾਘਾਯੋਗ ਤੇ ਖ਼ੂਬਸੂਰਤ ਤਰੀਕੇ ਨਾਲ ਪੇਸ਼ ਕੀਤੇ। ਸਟੇਜ ਸੰਚਾਲਨ ਦੀ ਭੂਮਿਕਾ ਅਮਨਜੋਤ ਕੌਰ ਬੀ. ਏ ਭਾਗ ਦੂਜਾ ਦੀ ਵਿਦਿਆਰਥਣ ਨੇ ਬਾਖ਼ੂਬੀ ਨਾਲ ਨਿਭਾਈ। ਇਸ ਮੌਕੇ ‘ਤੇ ਕਾਲਜ ਅਤੇ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ।
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਆਈ.ਟੀ.ਆਈ. ਕਾਲਜ ਵਿਖੇ ਵਿਦਿਆਰਥੀਆਂ ਨੇ ਮਨਾਇਆ ਅਧਿਆਪਕ ਦਿਵਸ ਅਗਲੀ ਖ਼ਬਰ ਮੁੱਖ ਅਧਿਆਪਕ ਅਮਰਜੀਤ ਭੱਲੜੀ ਨੂੰ ਸਟੇਟ ਐਵਾਰਡ ਮਿਲਣ ’ਤੇ ਪੰਚਾਂ-ਸਰਪੰਚਾਂ ਤੇ ਪਤਵੰਤਿਆਂ ਵਲੋਂ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।