34 ਸਿੰਘ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 44 ਵਾਂ ਸ਼ਹੀਦੀ ਸਮਾਗਮ 7 ਸਤੰਬਰ ਤੋਂ ਸ਼ੁਰੂ
ਕਾਹਨਪੁਰ ਖੂਹੀ, 5 ਸਤੰਬਰ (ਗੁਰਬੀਰ ਸਿੰਘ ਵਾਲੀਆ)-ਇੱਥੋਂ ਨਜ਼ਦੀਕੀ ਅੱਡਾ ਕਲਵਾਂ ਮੋੜ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ, ਤਰਨ ਤਾਰਨ ਧਰਮ ਯੁੱਧ ਮੋਰਚੇ ‘ਤੇ ਸ਼ਹੀਦ ਹੋਏ ਇਲਾਕੇ ਦੇ 34 ਸਿੰਘਾਂ ਦੀ ਨਿੱਘੀ ਯਾਦ ਨੂੰ ਸਮਰਪਿਤ 44ਵਾਂ ਤਿੰਨ ਰੋਜ਼ਾ ਧਾਰਮਿਕ ਸਮਾਗਮ ਮਿਤੀ 7 ਸਤੰਬਰ ਦਿਨ ਸੋਮਵਾਰ ਨੂੰ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਸੰਤ ਬਾਬਾ ਮਲਕੀਤ ਸਿੰਘ ਜੀ ਨੇ ਦੱਸਿਆ ਕਿ 9 ਸਤੰਬਰ ਨੂੰ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।
ਅਜੀਤ ਡੈਸਕ
06-09-2026