07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਡੀ . ਪੀ . ਈ . ਜਸਵੰਤ ਸਿੰਘ ਨੂੰ ਖੇਡ ਸੇਵਾਵਾਂ ਲਈ ਵਿਸ਼ੇਸ਼ ਸਨਮਾਨ

ਬੇਲਾ, 6 ਸਤੰਬਰ (ਮਨਜੀਤ ਸਿੰਘ ਸੈਣੀ)- ਪ੍ਰਿੰਸੀਪਲ ਡਿੰਪਲ ਢਿੱਲੋਂ ਦੀ ਯੋਗ ਅਗਵਾਈ ਹੇਠ ਚੱਲ ਰਹੀ ਸੰਸਥਾ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੇ ਡੀ. ਪੀ.

ਅਜੀਤ ਡੈਸਕ 07-09-2026
ਬੇਲਾ, 6 ਸਤੰਬਰ (ਮਨਜੀਤ ਸਿੰਘ ਸੈਣੀ)- ਪ੍ਰਿੰਸੀਪਲ ਡਿੰਪਲ ਢਿੱਲੋਂ ਦੀ ਯੋਗ ਅਗਵਾਈ ਹੇਠ ਚੱਲ ਰਹੀ ਸੰਸਥਾ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੇ ਡੀ.ਪੀ.ਈ .ਸਰਦਾਰ ਜਸਵੰਤ ਸਿੰਘ ਨੂੰ ਖੇਡਾਂ ਦੇ ਖੇਤਰ ਵਿਚ ਨਿਵਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਿੰਪਲ ਢਿੱਲੋਂ ਨੇ ਦੱਸਿਆ ਕਿ ਪਿਛਲੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਝਾ ਜ਼ੋਨ ਦੇ ਸਕੂਲਾਂ ਦੀ ਅੰਤਰ ਸਕੂਲ ਖੇਡਾਂ ਬਾਬਾ ਬੁੱਢਾ ਜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਠਾ (ਤਰਨਤਾਰਨ) ਵਿਖੇ ਕਰਵਾਈਆਂ ਗਈਆਂ। ਇਹਨਾਂ ਖੇਡਾਂ ਵਿਚ ਅੰਡਰ 14, 17 ਅਤੇ 19 ਸਾਲਾ ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਫੁੱਟਬਾਲ ਅਤੇ ਵਾਲੀਬਾਲ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੌਰਾਨ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੇ ਡੀ.ਪੀ.ਈ . ਜਸਵੰਤ ਸਿੰਘ ਨੇ ਬਤੌਰ ਵਾਲੀਬਾਲ ਆਫੀਸ਼ੀਅਲ ਆਪਣੀ ਜ਼ਿੰਮੇਵਾਰੀ ਬੜੀ ਨਿਸ਼ਠਾ, ਇਮਾਨਦਾਰੀ ਅਤੇ ਸੁਚੱਜੇ ਢੰਗ ਨਾਲ ਨਿਭਾਈ। ਉਨ੍ਹਾਂ ਵਲੋਂ ਖੇਡ ਮੁਕਾਬਲਿਆਂ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਅਤੇ ਖੇਡਾਂ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਦੇਖਦੇ ਹੋਏ ਸਹਾਇਕ ਡਾਇਰੈਕਟਰ ਬੀਬੀ ਸਤਵੰਤ ਕੌਰ ਜੀ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ‘ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਪ੍ਰਿੰਸੀਪਲ ਜੀ ਨੇ ਕਿਹਾ ਕਿ ਜਸਵੰਤ ਸਿੰਘ ਮਿਹਨਤੀ, ਇਮਾਨਦਾਰ ਅਤੇ ਖੇਡਾਂ ਪ੍ਰਤੀ ਸਮਰਪਿਤ ਅਧਿਆਪਕ ਹਨ। ਉਨ੍ਹਾਂ ਦੀ ਯੋਗ ਅਗਵਾਈ ਅਤੇ ਸਖ਼ਤ ਮਿਹਨਤ ਸਦਕਾ ਸਕੂਲ ਦੇ ਖਿਡਾਰੀ ਹਰ ਸਾਲ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਅਤੇ ਰਾਜ ਪੱਧਰ ਤੇ ਸੰਸਥਾ ਦਾ ਨਾਮ ਰੋਸ਼ਨ ਕਰ ਰਹੇ ਹਨ। ਉਨ੍ਹਾਂ ਆਪ ਪ੍ਰਗਟਾਈ ਕਿ ਉਹ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਨਾਲ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਰਹਿਣਗੇ ਅਤੇ ਸੰਸਥਾ ਦਾ ਨਾਮ ਕਰਨ ਵਿਚ ਆਪਣਾ ਅਹਿਮ ਯੋਗਦਾਨ ਪਾਉਣਗੇ।
ਪਿਛਲੀ ਖ਼ਬਰ ਬਸੀ ਗੁੱਜਰਾਂ ਦੀਆਂ ਵਿੱਦਿਅਕ ਸੰਸਥਾਵਾਂ ’ ਚ ਅਧਿਆਪਕਾਂ ਦੀ ਅਹਿਮੀਅਤ ਅਤੇ ਸਮਾਜਿਕ ਚੁਨੌਤੀਆਂ ਵਿਸ਼ੇ ’ ਤੇ ਕਰਵਾਇਆ ਸੈਮੀਨ... ਅਗਲੀ ਖ਼ਬਰ ਛੋਟੀ ਰੈਲੋਂ ਦੇ ਵਿਕਾਸ ਲਈ 4 ਲੱਖ ਦੀ ਗਰਾਂਟ , ਵਿਧਾਇਕ ਚੱਢਾ ਨੇ ਕੀਤੀ ਲੋਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।