08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੀਰਤਪੁਰ ਸਾਹਿਬ ਤੋਂ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਝੰਡੀ ਦਿਖਾ ਕੇ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

ਕੀਰਤਪੁਰ ਸਾਹਿਬ, 7 ਸਤੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਕੀਰਤਪੁਰ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਸ਼ਰਧਾਲੂਆਂ ਦੀ ਬਸ ਰਵਾਨਾ ਹੋਈ, ਜਿਸ ਨੂੰ ਕੈਬਨਿਟ ਵਜ਼ੀਰ ਹਰਜੋਤ ਸਿੰਘ ਬੈਂਸ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਹਰਜੋਤ ਸਿੰਘ ਬੈਂਸ ਵਲੋਂ ਦਰਬਾਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਗਲਾਂ ਵਿਚ ਹਾਰ ਪਾ ਕੇ ਉਹਨਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 08-09-2026
ਕੀਰਤਪੁਰ ਸਾਹਿਬ, 7 ਸਤੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਕੀਰਤਪੁਰ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਸ਼ਰਧਾਲੂਆਂ ਦੀ ਬਸ ਰਵਾਨਾ ਹੋਈ, ਜਿਸ ਨੂੰ ਕੈਬਨਿਟ ਵਜ਼ੀਰ ਹਰਜੋਤ ਸਿੰਘ ਬੈਂਸ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਹਰਜੋਤ ਸਿੰਘ ਬੈਂਸ ਵਲੋਂ ਦਰਬਾਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਗਲਾਂ ਵਿਚ ਹਾਰ ਪਾ ਕੇ ਉਹਨਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੋਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਭਾਵਨਾਵਾਂ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਆਮ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਦੀ ਹੈ। ਉਨ੍ਹਾਂ ਯਾਤਰੀਆਂ ਨੂੰ ਸੁਖਮਈ ਯਾਤਰਾ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਕਮਿੱਕਰ ਸਿੰਘ ਡਾਢੀ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ, ਗੁਰਪ੍ਰੀਤ ਅਰੋੜਾ ਚੇਅਰਮੈਨ ਵਪਾਰ ਕਮਿਸ਼ਨ, ਗੁਰਨਾਮ ਸਿੰਘ ਵਾਈਸ ਪ੍ਰਧਾਨ, ਰਾਜਵੀਰ ਕੌਰ ਕੌਂਸਲਰ, ਜਗਤਾਰ ਸਿੰਘ ਸੈਣ ਕੌਂਸਲਰ, ਤਲਵਿੰਦਰ ਸਿੰਘ ਬਿੱਟੂ ਕੌਂਸਲਰ, ਤਰਲੋਚਨ ਸਿੰਘ ਲੋਚੀ ਪ੍ਰਧਾਨ ਟਰੱਕ ਯੂਨੀਨ, ਗਫੂਰ ਮੁਹੰਮਦ, ਤੇਜਵੀਰ ਸਿੰਘ ਜਗੀਰਦਾਰ, ਕੁਲਵੰਤ ਸਿੰਘ, ਰਜਿੰਦਰ ਸੈਣੀ, ਚੰਦਰ ਮੋਹਨ ਸ਼ਿੰਦੂ, ਕਸ਼ਮੀਰਾ ਸਿੰਘ, ਜੋਗਿੰਦਰ ਸਿੰਘ ਬਿੱਟੂ, ਜਸਵਿੰਦਰ ਸਿੰਘ ਵਿੱਕੀ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੀਰਤਪੁਰ ਸਾਹਿਬ ਤੋਂ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ ਕੈਬਨਿਟ ਮੰਤਰੀ ਹਰਜੋਤ... ਅਗਲੀ ਖ਼ਬਰ ਅਧਿਕਾਰੀਆਂ ਨੂੰ ਮੰਗ-ਪੱਤਰ ਸੌਂਪ ਰਹੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ। ਜਨਤਕ ਥਾਵਾਂ ਤੋਂ ਨਾਜਾਇਜ਼ ਕਬਜ਼ੇ ਹਟਾਉ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।