ਮੁੱਖ ਮੰਤਰੀ ਤੀਰਥ ਯਾਤਰਾ ਲਈ ਬੱਸ ਰਵਾਨਾ
ਬੇਲਾ, 7 ਸਤੰਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਮੱਕੋਵਾਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸੰਗਤਾਂ ਦਾ ਜਥਾ ਅੰਮ੍ਰਿਤਸਰ ਲਈ ਰਵਾਨਾ ਹੋਇਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਅਮਨਦੀਪ ਸਿੰਘ ਮਾਂਗਟ ਵਲੋਂ ਬੱਸ ਨੂੰ ਝੰਡੀ ਦੇ ਰਵਾਨਾ ਕੀਤਾ ਗਿਆ।
ਅਜੀਤ ਡੈਸਕ
08-09-2026