ਜ਼ਿਲ੍ਹਾ ਕਾਂਗਰਸ ਨੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਕਤਲ ਦਾ ਮੁਕੱਦਮਾ ਦਰਜ ਕਰ ਕੇ ਕੀਤੀ ਗ੍ਰਿਫ਼ਤਾਰੀ ਦੀ ਮੰਗ
ਰੂਪਨਗਰ, 11 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੂਬਾ ਲੀਡਰਸ਼ਿਪ ਦੇ ਹੁਕਮਾਂ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ, ਯੂਥ ਕਾਂਗਰਸ, ਐੱਨ.
ਰੂਪਨਗਰ, 11 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੂਬਾ ਲੀਡਰਸ਼ਿਪ ਦੇ ਹੁਕਮਾਂ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ, ਯੂਥ ਕਾਂਗਰਸ, ਐੱਨ.ਐੱਸ.ਯੂ.ਆਈ. ਅਤੇ ਸੀਨੀਅਰ ਆਗੂਆਂ ਨੇ ਇਕੱਠੇ ਹੋ ਕੇ ਹਰਪਾਲ ਚੀਮਾ ਦਾ ਪੁਤਲਾ ਫੂਕਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਡੀ.ਜੀ.ਪੀ. ਪੰਜਾਬ ਦੇ ਨਾਮ ਮੰਗ-ਪੱਤਰ ਸੌਂਪਿਆ ਗਿਆ, ਜਿਸ ਰਾਹੀਂ ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਜੇਕਰ 48 ਘੰਟਿਆਂ ਦੇ ਅੰਦਰ ਕਾਰਵਾਈ ਨਾ ਕੀਤੀ ਗਈ ਤਾਂ ਜ਼ਿਲ੍ਹਾ ਕਾਂਗਰਸ ਵਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਪੰਜਾਬ ਭਰ ਵਿਚ ਚੱਕਾ ਜਾਮ ਕਰਨ ਵਰਗੇ ਕਦਮ ਚੁੱਕੇ ਜਾਣਗੇ। ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਤੱਕ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਪੰਜਾਬ ਕਾਂਗਰਸ ਅਤੇ ਜ਼ਿਲ੍ਹਾ ਕਾਂਗਰਸ ਪਰਿਵਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਰਹੇਗੀ। ਇਸ ਮੌਕੇ ਰਮੇਸ਼ ਗੋਇਲ, ਅਮਰਜੀਤ ਭੁੱਲਰ, ਰਾਜੇਸ਼ਵਰ ਲਾਲੀ, ਰਜੇਸ਼ ਕੁਮਾਰ, ਅਵਨੀਸ਼ ਮੌਦਗਿਲ, ਲਖਵੰਤ ਹਿਰਦਾਪੁਰ, ਰਵਨੀਤ ਕੰਗ, ਜਗਮੋਹਨ ਸਿੰਘ, ਭਰਤ ਐੱਮ.ਸੀ., ਪ੍ਰਿੰਸ, ਰਾਣਾ ਸੁਰਿੰਦਰ, ਆਸਿਫ਼, ਪ੍ਰਧਾਨ ਘੱਟ ਗਿਣਤੀ ਸੈੱਲ, ਰਹੀਸ ਬਾਬੂ, ਵਿਵੇਕ ਬੈਂਸ, ਬਿੰਦੂ ਢੀਂਡਸਾ, ਦੀਪਕ ਧੀਮਾਨ, ਮਨੀ ਗਰਦਲੇ, ਰਜਿੰਦਰ ਭਵਰਾ, ਪਟਵਾਰੀ ਵਿਕਰਮਜੀਤ, ਰੌਸ਼ਨ, ਉਪ ਪ੍ਰਧਾਨ ਬਲਾਕ ਕਾਂਗਰਸ, ਜਸਵੀਰ ਸਿੰਘ ਨੂਰਪੁਰ ਬੇਦੀ, ਮਨਪ੍ਰੀਤ ਰਸੂਲਪੁਰ, ਸੰਦੀਪ ਨੰਬਰਦਾਰ, ਹਰਮੀਤ ਸਿੰਘ, ਗੁਲਜ਼ਾਰੀ ਲਾਲ, ਸੂਰਜ ਧੀਮਾਨ ਅਤੇ ਭੁਪਿੰਦਰ ਸਿੰਘ ਦਫ਼ਤਰ ਇੰਚਾਰਜ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।