12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਟਰਾਂਸਪੋਰਟ ਮੁਲਾਜ਼ਮ , 22 ਤੋਂ ਚੱਕਾ ਜਾਮ ਦਾ ਐਲਾਨ

ਨੰਗਲ, 11 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ.

ਅਜੀਤ ਡੈਸਕ 12-09-2026

ਨੰਗਲ, 11 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਡੀਪੂ ਨੰਗਲ ਵਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਲੰਗੜ ਡੀਪੂ ਗੇਟ ਮੂਹਰੇ ਕੀਤੀ ਗਈ ਗੇਟ ਰੈਲੀ ਨੂੰ ਸੰਬੋਧਨ ਕਰਦੇ ਯੂਨੀਅਨ ਆਗੂਆਂ ਜਰਨਲ ਸਕੱਤਰ ਦਿਆਲ ਮਾਹੀ, ਸੂਬਾ ਆਗੂ ਅਮਰਜੀਤ ਸਿੰਘ ਭੱਟੀ, ਮੀਤ ਪ੍ਰਧਾਨ ਗੌਰਵ, ਹਰਜੀਤ ਸਿੰਘ, ਵਾਈਸ ਪ੍ਰਧਾਨ ਅਮਰਜੀਤ ਸਿੰਘ ਬੈਂਸ, ਚੇਅਰਮੈਨ ਸਤਨਾਮ ਸਿੰਘ, ਡੀਪੂ ਕੈਸ਼ੀਅਰ ਮਹਿੰਦਰ ਸਿੰਘ ਅਤੇ ਸਹਾਇਕ ਕੈਸ਼ੀਅਰ ਨਰਿੰਦਰ ਸਿੰਘ ਨੇ ਇੱਕੋ ਸੁਰ ਵਿਚ ਕਿਹਾ ਕਿ ਕਰੀਬ ਚਾਰ ਸਾਲਾਂ ਦੌਰਾਨ ਸਰਕਾਰ ਨਾਲ ਲਗਭਗ 59 ਮੀਟਿੰਗਾਂ ਹੋਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਹਰ ਵਾਰ ਸਰਕਾਰ ਵਲੋਂ ਭਰੋਸਾ ਦੇ ਕੇ ਸੰਘਰਸ਼ ਮੁਲਤਵੀ ਕਰਵਾਇਆ ਜਾਂਦਾ ਰਿਹਾ, ਪਰ ਹੁਣ ਤੱਕ ਭਰੋਸਿਆਂ ਤੋਂ ਇਲਾਵਾ ਕੁੱਝ ਨਹੀਂ ਮਿਲਿਆ। ਉਨ੍ਹਾਂ ਠੇਕੇਦਾਰੀ ਪ੍ਰਣਾਲੀ ਵਿਚ ਕਥਿਤ ਲੁੱਟ, ਜੀ.ਐੱਸ.ਟੀ., ਕਮਿਸ਼ਨ, ਈ.ਪੀ.ਐਫ. ਅਤੇ ਈ.ਐੱਸ.ਆਈ. ਨਾਲ ਸਬੰਧਿਤ ਮਾਮਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸ਼ਿਕਾਇਤਾਂ ਦੇ ਬਾਵਜੂਦ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ, ਆਊਟ ਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆਉਣ, ਬਰਾਬਰ ਕੰਮ-ਬਰਾਬਰ ਤਨਖ਼ਾਹ ਲਾਗੂ ਕਰਨ, ਤਨਖ਼ਾਹਾਂ ਸਮੇਂ ਸਿਰ ਦੇਣ ਅਤੇ ਦਰਜ ਕੀਤੇ ਪਰਚੇ ਰੱਦ ਕਰਕੇ ਜੇਲ੍ਹ ਵਿਚ ਬੰਦ ਸਾਥੀਆਂ ਨੂੰ ਰਿਹਾਅ ਕਰਨ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ। ਯੂਨੀਅਨ ਨੇ ਐਲਾਨ ਕੀਤਾ ਕਿ ਅੱਜ ਪੰਜਾਬ ਭਰ ਦੇ ਡੀਪੂਆਂ ‘ਤੇ ਰੋਸ ਰੈਲੀਆਂ ਕੀਤੀਆਂ ਗਈਆਂ। 17 ਸਤੰਬਰ ਦੀ ਮੀਟਿੰਗ ਵਿਚ ਮੰਗਾਂ ਦਾ ਹੱਲ ਨਾ ਹੋਣ ‘ਤੇ 22 ਸਤੰਬਰ ਤੋਂ ਪੰਜਾਬ ਭਰ ਵਿਚ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਕਾਰਕੁੰਨ ਹਾਜ਼ਰ ਸਨ।

ਪਿਛਲੀ ਖ਼ਬਰ ਨਗਰ ਕੌਂਸਲ ਦੀ ਮੀਟਿੰਗ ’ ਚ 90 ਕਰੋੜ ਤੋਂ ਵਧੇਰੇ ਦੇ ਵਿਕਾਸ ਕੰਮ ਚੜ੍ਹੇ ’ ਕੌਂਸਲਰਾਂ ਦੇ ਹੰਗਾਮੇ ਦੀ ਭੇਟ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਬਣੇ ਐਡਵੋਕੇਟ ਰਜਿੰਦਰ ਸਿੰਘ ਰਾਜੂ ਰਾਜੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।