13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਤਨਪੁਰਾ ਵਿਖੇ ਸਮਾਗਮ ਕਰਵਾਇਆ

ਘਨੌਲੀ, 12 ਸਤੰਬਰ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਰਤਨਪੁਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਪਾਠ ਤੋਂ ਉਪਰੰਤ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

ਅਜੀਤ ਡੈਸਕ 13-09-2026
ਘਨੌਲੀ, 12 ਸਤੰਬਰ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਰਤਨਪੁਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਪਾਠ ਤੋਂ ਉਪਰੰਤ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਧਰਮ ਪ੍ਰਚਾਰ ਵੈੱਲਫੇਅਰ ਸੋਸਾਇਟੀ ਘਨੌਲੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਰਤਨਪੁਰਾ ਦੇ ਸਹਿਯੋਗ ਨਾਲ ਗੁਰਬਾਣੀ ਸੰਥਿਆ ਦੀ ਕਲਾਸ ਲਗਾਈ ਜਾਂਦੀ ਹੈ ਕਲਾਸਾਂ ਵਿਚ ਭਾਗ ਲੈਣ ਵਾਲੇ ਸਾਰੇ ਸਿਖਿਆਰਥੀਆਂ ਨੂੰ ਵੈੱਲਫੇਅਰ ਸੋਸਾਇਟੀ ਦੇ ਚੇਅਰਮੈਨ ਗੁਰਮੁੱਖ ਸਿੰਘ ਕੈਨੇਡਾ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੌਕੇ ਰਜਿੰਦਰ ਸਿੰਘ, ਕਾਕਾ ਸਿੰਘ, ਹਰਿ ਕੀਰਤ ਸਿੰਘ, ਕੁਲਵਿੰਦਰ ਕੌਰ, ਅਮਰਜੀਤ ਕੌਰ, ਗੁਰਸਿਮਰਨ ਕੌਰ, ਮਨਪ੍ਰੀਤ ਕੌਰ, ਬਰਲੀਨ ਕੌਰ, ਸਿਮਰਨਜੀਤ ਕੌਰ, ਸਿਮਰਨਦੀਪ ਕੌਰ, ਸਹਿਜਦੀਪ ਕੌਰ, ਹਰਨੂਰ ਕੌਰ ਤੇ ਵੱਡੀ ਗਿਣਤੀ ਵੀ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਧਾਮ ਝਾਂਡੀਆਂ ਕਲਾਂ ਦਾ ਪ੍ਰਸਿੱਧ ਦੋ ਰੋਜ਼ਾ ਮਹਾਂ ਕੁਸ਼ਤੀ ਦੰਗਲ 14 ਅਤੇ 15 ਨੂੰ ਬੁਲਟ ਮੋਟਰਸਾਈਕਲ ਦੀ ਝੰਡੀ ਕੁਸ਼ਤੀ ਦਾ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।