ਰੋੜੂਆਣਾ ਤੇ ਰਾਮਪੁਰ ਕਲਾਂ ਵਿਖੇ ਵਿਧਾਇਕ ਦਿਨੇਸ਼ ਚੱਢਾ ਨੇ ਕੀਤੀਆਂ ਲੋਕ ਮਿਲਣੀਆਂ
ਕਾਹਨਪੁਰ ਖੂਹੀ, 13 ਸਤੰਬਰ (ਗੁਰਬੀਰ ਸਿੰਘ ਵਾਲੀਆ)-ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਰੋੜੂਆਣਾ ਅਤੇ ਰਾਮਪੁਰ ਕਲਾਂ ਵਿਖੇ ਲੋਕ ਮਿਲਣੀਆਂ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਵਿਧਾਇਕ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਭਵਿੱਖ ਵਿਚ ਲੋੜੀਂਦੇ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਕਾਹਨਪੁਰ ਖੂਹੀ, 13 ਸਤੰਬਰ (ਗੁਰਬੀਰ ਸਿੰਘ ਵਾਲੀਆ)-ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਰੋੜੂਆਣਾ ਅਤੇ ਰਾਮਪੁਰ ਕਲਾਂ ਵਿਖੇ ਲੋਕ ਮਿਲਣੀਆਂ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਵਿਧਾਇਕ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਭਵਿੱਖ ਵਿਚ ਲੋੜੀਂਦੇ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਪਿੰਡ ਰੂੜੂਆਣਾ ਵਿਖੇ ਲੋਕਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸੌਂਪਿਆ। ਇਸੇ ਤਰ੍ਹਾਂ ਰਾਮਪੁਰ ਕਲਾਂ ਵਿਖੇ ਵੀ ਪਿੰਡ ਦੀ ਪੰਚਾਇਤ ਨੂੰ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੋਵਾਂ ਪਿੰਡਾਂ ਵਿਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਰਾਸ਼ੀ ਦੀ ਵਰਤੋਂ ਕੀਤੀ ਜਾਵੇਗੀ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਇਸੇ ਤਹਿਤ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਨੂੰ ਜਾਣਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਕਰਨ ਨਾਲ ਵਿਕਾਸ ਕਾਰਜਾਂ ਦੀਆਂ ਅਸਲ ਲੋੜਾਂ ਬਾਰੇ ਪਤਾ ਲੱਗਦਾ ਹੈ ਅਤੇ ਇਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਵਿਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਗਲੀਆਂ, ਨਾਲੀਆਂ, ਸੜਕਾਂ, ਸਫ਼ਾਈ, ਪੀਣ ਵਾਲੇ ਪਾਣੀ ਸਮੇਤ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਗਰਾਂਟ ਦੀ ਸੁਚੱਜੀ ਅਤੇ ਪਾਰਦਰਸ਼ੀ ਢੰਗ ਨਾਲ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਗੁਣਵੱਤਾ ਨੂੰ ਪਹਿਲ ਦਿੱਤੀ ਜਾਵੇ। ਇਸ ਮੌਕੇ ਵਾਈਸ ਚੇਅਰਮੈਨ ਦੇਸਰਾਜ ਸੈਣੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਲਾਲੀ, ਚੇਅਰਮੈਨ ਸੁਨੀਤਾ ਦੇਵੀ, ਸਰਪੰਚ ਗੁਰਜੀਤ ਸਿੰਘ, ਬਲਾਕ ਪ੍ਰਧਾਨ ਬਚਿੱਤਰ ਸਿੰਘ, ਲੰਬੜਦਾਰ ਮਹਿੰਦਰ ਚੌਧਰੀ, ਅਮਰਜੀਤ ਸਿੰਘ, ਹਨੀ ਬੂਥਗੜ੍ਹ, ਸਰਪੰਚ ਚਰਨ ਸਿੰਘ, ਮਨਜੀਤ ਸਿੰਘ ਰੋੜੂਆਣਾ, ਸਰਪੰਚ ਸੁਰਜੀਤ ਸਿੰਘ, ਅਤੇ ਰਾਮਪੁਰ ਕਲਾਂ ਦੇ ਪੰਚਾਇਤੀ ਨੁਮਾਇੰਦਿਆਂ ਤੋਂ ਇਲਾਵਾ ਪਤਵੰਤੇ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।