ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮਵਾ ਤੋਂ ਅੰਮ੍ਰਿਤਸਰ ਲਈ ਬੱਸ ਰਵਾਨਾ
ਨੂਰਪੁਰ ਬੇਦੀ, 16 ਸਤੰਬਰ (ਹਰਦੀਪ ਸਿੰਘ ਢੀਂਡਸਾ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮਵਾ ਤੋਂ ਅੰਮ੍ਰਿਤਸਰ ਸਮੇਤ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਅਤੇ ਬਲਾਕ ਸੰਮਤੀ ਮੈਂਬਰ ਕ੍ਰਿਸ਼ਨ ਸਿੰਘ ਬਿੱਲਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਅਜੀਤ ਡੈਸਕ
17-09-2026