17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪੰਜਾਬ ਗ੍ਰਾਮੀਣ ਬੈਂਕ ਸ਼ਾਖਾ ਗੋਹਲਣੀ ਵਲੋਂ ਮਨਾਇਆ 22 ਵਾਂ ਸਥਾਪਨਾ ਦਿਵਸ

ਸੁਖਸਾਲ, 16 ਸਤੰਬਰ (ਧਰਮ ਪਾਲ)-ਪੰਜਾਬ ਗ੍ਰਾਮੀਣ ਬੈਂਕ ਦੀ ਸ਼ਾਖਾ ਗੋਹਲਣੀ ਵਲੋਂ ਬੈਂਕ ਦਾ 22ਵਾਂ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡਾਂ ਦੇ ਵੱਡੀ ਗਿਣਤੀ ਵਿਚ ਮੁਹਤਬਰ ਅਤੇ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ।

ਅਜੀਤ ਡੈਸਕ 17-09-2026
ਸੁਖਸਾਲ, 16 ਸਤੰਬਰ (ਧਰਮ ਪਾਲ)-ਪੰਜਾਬ ਗ੍ਰਾਮੀਣ ਬੈਂਕ ਦੀ ਸ਼ਾਖਾ ਗੋਹਲਣੀ ਵਲੋਂ ਬੈਂਕ ਦਾ 22ਵਾਂ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡਾਂ ਦੇ ਵੱਡੀ ਗਿਣਤੀ ਵਿਚ ਮੁਹਤਬਰ ਅਤੇ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ਼ਾਖਾ ਮੈਨੇਜਰ ਮਨੀਸ਼ ਕੁਮਾਰ ਨੇ ਹਾਜ਼ਰ ਪਤਵੰਤੇ ਸੱਜਣਾਂ ਅਤੇ ਇਲਾਕਾ ਵਾਸੀਆਂ ਨੂੰ ਬੈਂਕ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਦੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੈਂਕ ਵਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਵੱਖ-ਵੱਖ ਕਿਸਮਾਂ ਦੀਆਂ ਕਰਜ਼ਾ ਸਹੂਲਤਾਂ ਅਤੇ ਹੋਰ ਵਿੱਤੀ ਸੇਵਾਵਾਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਬੈਂਕ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਕੇ ਲੋਕ ਆਪਣੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਆਪਣੇ ਕਾਰੋਬਾਰ ਅਤੇ ਰੋਜ਼ਗਾਰ ਦੇ ਮੌਕੇ ਵੀ ਵਧਾ ਸਕਦੇ ਹਨ। ਸ਼ਾਖਾ ਮੈਨੇਜਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੈਂਕ ਨਾਲ ਜੁੜੀਆਂ ਸਹੂਲਤਾਂ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਬੈਂਕ ਨਾਲ ਸੰਪਰਕ ਕਰਨ। ਇਸ ਮੌਕੇ ਹਾਜ਼ਰ ਪਿੰਡਾਂ ਦੇ ਮੁਹਤਬਰਾਂ ਨੇ ਬੈਂਕ ਵਲੋਂ ਇਲਾਕੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼ਾਖਾ ਮੈਨੇਜਰ ਮਨੀਸ਼ ਕੁਮਾਰ, ਸਰਪੰਚ ਗੋਹਲਣੀ ਨਾਜਰ ਸਿੰਘ, ਜਸਵਿੰਦਰ ਸਿੰਘ, ਬੈਂਕ ਅਫ਼ਸਰ ਪਿਆਰੇ ਲਾਲ, ਪਰਮਜੀਤ ਸਿੰਘ, ਸ਼ਮਸ਼ੇਰ ਸਿੰਘ, ਅੰਜੂ ਬਾਲਾ ਸਮੇਤ ਸਮੁੱਚਾ ਬੈਂਕ ਸਟਾਫ਼ ਅਤੇ ਵੱਖ-ਵੱਖ ਪਿੰਡਾਂ ਦੇ ਮੁਹਤਬਰ ਤੇ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਚੱਢਾ ਨੇ ਸੰਨ ਸਿਟੀ ਵਿਖੇ ਧਾਰਮਿਕ ਸਮਾਗਮ ’ ਚ ਕੀਤੀ ਸ਼ਿਰਕਤ ਅਗਲੀ ਖ਼ਬਰ ਖੈਰਾਬਾਦ ਤੇ ਸੈਫਲਪੁਰ ਵਿਖੇ ਲੋਕ ਮਿਲਣੀਆਂ , ਵਿਕਾਸ ਕਾਰਜਾਂ ਲਈ 10 ਲੱਖ ਦੀਆਂ ਗਰਾਂਟਾਂ ਦੇ ਚੈੱਕ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।