ਵਿਧਾਇਕ ਚੱਢਾ ਨੇ ਸੰਨ ਸਿਟੀ ਵਿਖੇ ਧਾਰਮਿਕ ਸਮਾਗਮ ’ ਚ ਕੀਤੀ ਸ਼ਿਰਕਤ
ਰੂਪਨਗਰ, 16 ਸਤੰਬਰ (ਯਸ਼ਵੰਤ ਬੱਸੀ)-ਸੰਨ ਸਿਟੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਧਾਰਮਿਕ ਸਮਾਗਮ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕਰਕੇ ਧਾਰਮਿਕ ਪ੍ਰਵਚਨਾਂ ਦਾ ਸਰਵਣ ਕੀਤਾ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਕੇ ਸੰਗਤਾਂ ਨੂੰ ਸਮਾਗਮ ਦੀ ਵਧਾਈ ਦਿੱਤੀ ਅਤੇ ਧਾਰਮਿਕ ਸਮਾਗਮਾਂ ਨੂੰ ਸਮਾਜ ਵਿਚ ਆਪਸੀ ਭਾਈਚਾਰਾ, ਸਦਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਮਜਬੂਤ ਕਰਨ ਦਾ ਸਾਧਨ ਦੱਸਿਆ।
ਰੂਪਨਗਰ, 16 ਸਤੰਬਰ (ਯਸ਼ਵੰਤ ਬੱਸੀ)-ਸੰਨ ਸਿਟੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਧਾਰਮਿਕ ਸਮਾਗਮ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕਰਕੇ ਧਾਰਮਿਕ ਪ੍ਰਵਚਨਾਂ ਦਾ ਸਰਵਣ ਕੀਤਾ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਕੇ ਸੰਗਤਾਂ ਨੂੰ ਸਮਾਗਮ ਦੀ ਵਧਾਈ ਦਿੱਤੀ ਅਤੇ ਧਾਰਮਿਕ ਸਮਾਗਮਾਂ ਨੂੰ ਸਮਾਜ ਵਿਚ ਆਪਸੀ ਭਾਈਚਾਰਾ, ਸਦਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਮਜਬੂਤ ਕਰਨ ਦਾ ਸਾਧਨ ਦੱਸਿਆ। ਉਨ੍ਹਾਂ ਸਮਾਗਮ ਦੇ ਪ੍ਰਬੰਧਕਾਂ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਧਾਰਮਿਕ ਸਮਾਗਮ ਦੌਰਾਨ ਪ੍ਰਵਚਨ ਕਰਦਿਆਂ ਸਵਾਮੀ ਅਨਮੋਲਕ ਨੰਦ ਨੇ ਸੰਗਤਾਂ ਨੂੰ ਸਦ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਦਾ ਅਸਲ ਉਦੇਸ਼ ਕੇਵਲ ਭੌਤਿਕ ਸੁੱਖਾਂ ਦੀ ਪ੍ਰਾਪਤੀ ਨਹੀਂ ਸਗੋਂ ਸੱਚ, ਸੇਵਾ, ਦਇਆ, ਨਿਮਰਤਾ ਅਤੇ ਪਰਉਪਕਾਰ ਦੇ ਗੁਣਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਆਪਣੇ ਕਰਮਾਂ ਪ੍ਰਤੀ ਸੁਚੇਤ ਰਹਿੰਦੇ ਹੋਏ ਹਮੇਸ਼ਾ ਸੱਚ ਦਾ ਸਾਥ ਦੇਣਾ ਚਾਹੀਦਾ ਹੈ। ਦੂਜਿਆਂ ਦੀ ਮਦਦ ਕਰਨਾ, ਲੋੜਵੰਦਾਂ ਦੀ ਸੇਵਾ ਕਰਨਾ ਅਤੇ ਹਰ ਮਨੁੱਖ ਨਾਲ ਪਿਆਰ ਤੇ ਸਤਿਕਾਰ ਨਾਲ ਪੇਸ਼ ਆਉਣਾ ਹੀ ਸੱਚੀ ਧਾਰਮਿਕਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਪਰਿਵਾਰਾਂ ਅਤੇ ਸਮਾਜ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਕੌਂਸਲਰ ਸੰਜੀਵ ਕੁਮਾਰ ਹਾਜ਼ਰ ਸਨ। ਅੰਤ ਵਿਚ ਪ੍ਰਬੰਧਕਾਂ ਵਲੋਂ ਆਏ ਹੋਏ ਮਹਿਮਾਨਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ।