18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਕੱਲ੍ਹ ਨੂੰ ਧੂਰੀ ਵਿਖੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ

ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ. ਐੱਸ.

ਰੋਸ ਪ੍ਰਗਟ ਕਰ ਰਹੇ ਕਾਮੇ। 18-09-2026
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ. ਐੱਸ. ਨਿੱਕੂਵਾਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਸੰਸਦੀ ਬੋਰਡ ਦੇ ਕੌਮੀ ਮੈਂਬਰ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇੱਕਬਾਲ ਸਿੰਘ ਲਾਲਪੁਰਾ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਉਹਨਾਂ ਦੀ ਲੰਬੀ ਉਮਰ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ ਇਸ ਲਈ ਉਹ ਭਾਜਪਾ ਮੈਂਬਰਾਂ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਉਹਨਾਂ ਦੀ ਲੰਬੀ ਉਮਰ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਆਏ ਹਨ। ਇਸ ਮੌਕੇ ਲਾਲਪੁਰਾ ਨੇ ਕਿਹਾ ਕਿ ਸਿੱਖ ਸੰਸਥਾਵਾਂ ਤੇ ਅਸੀਂ ਸਾਰੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਨ। ਇਸ ਲਈ ਕਮੇਟੀਆਂ ਬਣਾਉਣ ਦਾ ਕੋਈ ਲਾਭ ਨਹੀਂ ਕਿਉਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੇਸ਼ ਹੋ ਕੇ ਸਮੂਹ ਵਿਧਾਇਕਾਂ ਨੇ ਕਾਨੂੰਨ ਬਾਰੇ ਜਾਣਕਾਰੀ ਨਾ ਹੋਣ ਦੀ ਗੱਲ ਕਹੀ ਸੀ। ਤੇ ਇਹ ਕਾਨੂੰਨ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੋ ਕੇ ਬਣਾਉਣਾ ਚਾਹੀਦਾ ਸੀ। ਲਾਲਪੁਰਾ ਨੇ ਕਿਹਾ ਕਿ ਯੂ.ਪੀ.ਆਈ. ਭੁਗਤਾਨ ਸਬੰਧੀ ਵਿਰੋਧੀ ਧਿਰਾਂ ਦਾ ਰੋਲਾ ਗੈਰ ਵਾਜਿਬ ਹੈ। ਜਦੋਕਿ ਇਹ ਰਾਸ਼ੀ ਦੇਸ਼ ਦੇ ਵਿਕਾਸ ਲਈ ਵਰਤੀ ਜਾਵੇਗੀ। ਇਸ ਮੌਕੇ ਨਗਰ ਕੌਂਸਲ ਨੰਗਲ ਦੇ ਸਾਬਕਾ ਪ੍ਰਧਾਨ ਰਜੇਸ਼ ਚੌਧਰੀ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਉਪ ਚੇਅਰਮੈਨ ਐਡ. ਨਿਪੁੰਨ ਸੋਨੀ, ਕ੍ਰਿਸ਼ਨ ਕੁਮਾਰ ਅਤਰੀ, ਡਾ. ਧਰਮਪਾਲ ਸਿੰਘ, ਸੰਤੋਖ ਸਿੰਘ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਇਲਾਕੇ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਵਿਧਾਇਕ ਚੱਢਾ ਅਗਲੀ ਖ਼ਬਰ 23 ਸਤੰਬਰ ਦੇ ਤਖਤਗੜ੍ਹ ਛਿੰਝ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ, ਵੱਖ-ਵੱਖ ਕਮੇਟੀਆਂ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।