20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਵੱਖ - ਵੱਖ ਪਿੰਡਾਂ ’ ਚ ਨੌਜਵਾਨਾਂ ਨੂੰ ਜਰਸੀਆਂ ਸਮੇਤ ਖੇਡ ਕਿੱਟਾਂ ਵੰਡੀਆਂ

ਨੂਰਪੁਰ ਬੇਦੀ, 19 ਸਤੰਬਰ (ਵਿੰਦਰਪਾਲ ਝਾਂਡੀਆਂ)-ਅਖਿਲ ਭਾਰਤੀ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਅਤੇ ਨਾਮਵਰ ਸਮਾਜ ਸੇਵੀ ਆਗੂ ਚੌਧਰੀ ਕਮਲ ਚੌਹਾਨ ਟੇਡੇਵਾਲ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਨ੍ਹਾਂ ਨੂੰ ਖੇਡਾਂ ਦਾ ਸਮਾਨ ਵੰਡਕੇ ਵੱਡਾ ਉਪਰਾਲਾ ਕਰ ਰਹੇ ਹਨ। ਜਿਸ ਦੇ ਚੱਲਦਿਆਂ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਸਰਥਲੀ, ਚਬਰੇਵਾਲ, ਨੂਰਪੁਰ ਖੁਰਦ ਸਮੇਤ ਵੱਖ-ਵੱਖ ਪਿੰਡਾਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਖਿਡਾਰੀਆਂ ਨੂੰ ਜਰਸੀਆਂ, ਬੈਟ ਅਤੇ ਗੇਂਦਾ, ਫੁੱਟਬਾਲ ਦੇ ਨਾਲ ਹੋਰ ਲੋੜੀਂਦੀ ਖੇਡ ਸਮਗਰੀ ਵੰਡੀ।

ਅਜੀਤ ਡੈਸਕ 20-09-2026
ਨੂਰਪੁਰ ਬੇਦੀ, 19 ਸਤੰਬਰ (ਵਿੰਦਰਪਾਲ ਝਾਂਡੀਆਂ)-ਅਖਿਲ ਭਾਰਤੀ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਅਤੇ ਨਾਮਵਰ ਸਮਾਜ ਸੇਵੀ ਆਗੂ ਚੌਧਰੀ ਕਮਲ ਚੌਹਾਨ ਟੇਡੇਵਾਲ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਨ੍ਹਾਂ ਨੂੰ ਖੇਡਾਂ ਦਾ ਸਮਾਨ ਵੰਡਕੇ ਵੱਡਾ ਉਪਰਾਲਾ ਕਰ ਰਹੇ ਹਨ। ਜਿਸ ਦੇ ਚੱਲਦਿਆਂ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਸਰਥਲੀ, ਚਬਰੇਵਾਲ, ਨੂਰਪੁਰ ਖੁਰਦ ਸਮੇਤ ਵੱਖ-ਵੱਖ ਪਿੰਡਾਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਖਿਡਾਰੀਆਂ ਨੂੰ ਜਰਸੀਆਂ, ਬੈਟ ਅਤੇ ਗੇਂਦਾ, ਫੁੱਟਬਾਲ ਦੇ ਨਾਲ ਹੋਰ ਲੋੜੀਂਦੀ ਖੇਡ ਸਮਗਰੀ ਵੰਡੀ। ਇਸ ਮੌਕੇ ’ਤੇ ਉਨ੍ਹਾਂ ਦੀ ਟੀਮ ਦੇ ਆਗੂ ਓਂਕਾਰ ਚੌਹਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣਾ ਹੈ ਤਾਂ ਨੌਜਵਾਨਾਂ ਦਾ ਰੁਝਾਨ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਵਧਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਨੌਜਵਾਨ ਤੇ ਪਿੰਡਾਂ ਦੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਸਾਈਕਲ ਮੁਹਿੰਮ ਦੌਰਾਨ ਨੌਜਵਾਨਾਂ ਨੂੰ ਫੌਜ ਵਿਚ ਭਰਤੀ ਸਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਕਰੂਰਾ ਟੱਪਰੀਆਂ ਦੇ ਵਿਕਾਸ ਲਈ ਵਿਧਾਇਕ ਦਿਨੇਸ਼ ਚੱਢਾ ਨੇ ਦਿੱਤੀ 5 ਲੱਖ ਦੀ ਗ੍ਰਾਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।