ਸਾਈਕਲ ਮੁਹਿੰਮ ਦੌਰਾਨ ਨੌਜਵਾਨਾਂ ਨੂੰ ਫੌਜ ਵਿਚ ਭਰਤੀ ਸਬੰਧੀ ਕੀਤਾ ਜਾਗਰੂਕ
ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਕਰਨੈਲ ਸਿੰਘ)-ਹੈੱਡਕੁਆਰਟਰ ਵੈਸਟਰਨ ਕਮਾਂਡ ਦੀ ਅਗਵਾਈ ਹੇਠ 3 ਅਕਤੂਬਰ ਤੱਕ ਕੱਢੀ ਜਾ ਰਹੀ ਸਾਈਕਲ ਮੁਹਿੰਮ ਕਾਲਕਾ ਤੋਂ ਚੱਲ ਕੇ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਪਹੁੰਚੀ। ਜਿੱਥੇ ਰੋਟਰੀ ਕਲੱਬ ਸ਼੍ਰੀ ਅਨੰਦਪੁਰ ਸਾਹਿਬ ਵਲੋਂ ਆਈ ਟੀਮ ਦਾ ਭਰਮਾ ਸਵਾਗਤ ਕੀਤਾ।
ਸ
ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਈਕਲਿੰਗ ਐਸੋਸੀਏਸ਼ਨ ਦੀ ਯਾਤਰਾ ਦਾ ਸਵਾਗਤ ਕੀਤੇ ਜਾਣ ਦੀ ਤਸਵੀਰ।
20-09-2026
ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਕਰਨੈਲ ਸਿੰਘ)-ਹੈੱਡਕੁਆਰਟਰ ਵੈਸਟਰਨ ਕਮਾਂਡ ਦੀ ਅਗਵਾਈ ਹੇਠ 3 ਅਕਤੂਬਰ ਤੱਕ ਕੱਢੀ ਜਾ ਰਹੀ ਸਾਈਕਲ ਮੁਹਿੰਮ ਕਾਲਕਾ ਤੋਂ ਚੱਲ ਕੇ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਪਹੁੰਚੀ। ਜਿੱਥੇ ਰੋਟਰੀ ਕਲੱਬ ਸ਼੍ਰੀ ਅਨੰਦਪੁਰ ਸਾਹਿਬ ਵਲੋਂ ਆਈ ਟੀਮ ਦਾ ਭਰਮਾ ਸਵਾਗਤ ਕੀਤਾ। ਜਿੱਥੇ ਟੀਮ ਨੂੰ ਸਿਰੋਪਾਓ ਫੋਟੋ ਤੇ ਸੀਰੀ ਸਾਹਿਬ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨਾਲ ਸੰਪਰਕ ਕਾਇਮ ਕਰਨਾ ਅਤੇ ਉਨ੍ਹਾਂ ਨੂੰ ਭਾਰਤੀ ਫ਼ੌਜ ਵਿਚ ਸ਼ਾਮਲ ਹੋਣ ਦੇ ਮੌਕਿਆਂ ਸਬੰਧੀ ਜਾਗਰੂਕ ਕਰਨਾ ਹੈ। ਇਸ ਮੁਹਿੰਮ ਵਿਚ ਸ਼ਾਮਲ ਟੀਮ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਉਪਰੰਤ ਰੋਟਰੀ ਕਲੱਬ ਦੇ ਮੈਂਬਰਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਟਾਫ ਅਤੇ ਨੇਫਾ ਪੰਜਾਬ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਨੌਜਵਾਨਾਂ ਨੂੰ ਭਾਰਤੀ ਫ਼ੌਜ ਵਿਚ ਭਰਤੀ ਲਈ ਵੱਖ-ਵੱਖ ਦਾਖ਼ਲਾ ਯੋਜਨਾਵਾਂ, ਵਿਦਿਅਕ ਯੋਗਤਾ, ਰੋਜਗਾਰ ਦੇ ਮੌਕਿਆਂ ਅਤੇ ਫੌਜ ਵਿਚ ਸੇਵਾ ਕਰਨ ਲਈ ਉਪਲਬਧ ਰਾਹਾਂ ਬਾਰੇ ਜਾਣਕਾਰੀ ਦਿੱਤੀ ਗਈ। ਟੀਮ ਨੇ ਨੌਜਵਾਨਾਂ ਨੂੰ ਭਰਤੀ ਅਤੇ ਚੋਣ ਪ੍ਰਕਿਰਿਆ ਸਬੰਧੀ ਸਹੀ ਤੇ ਅਧਿਕਾਰਤ ਜਾਣਕਾਰੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਤਰ੍ਹਾਂ ਦੀਆਂ ਜਾਗਰੂਕਤਾ ਗਤੀਵਿਧੀਆਂ ਰਾਹੀਂ ਫੌਜ ਵਲੋਂ ਨੌਜਵਾਨਾਂ ਤੱਕ ਭਰਤੀ ਨਾਲ ਸਬੰਧਤ ਜਾਣਕਾਰੀ ਪਹੁੰਚਾਉਣ ਦੇ ਨਾਲ-ਨਾਲ ਹਥਿਆਰਬੰਦ ਸੈਨਾਵਾਂ ਅਤੇ ਆਮ ਨਾਗਰਿਕਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਸੀ.ਏ. ਗੁਰਜਿੰਦਰ ਸਿੰਘ, ਸਾਬਕਾ ਪ੍ਰਧਾਨ ਡਾਕਟਰ ਪਲਵਿੰਦਰਜੀਤ ਸਿੰਘ ਕੰਗ, ਸੁਖਵਿੰਦਰਪਾਲ ਸਿੰਘ, ਗੁਰਚਰਨ ਸਿੰਘ ਘਟੀਵਾਲ, ਜਸਪ੍ਰੀਤ ਸਿੰਘ ਅਰੋੜਾ, ਨਵਜੀਤ ਸਿੰਘ, ਸੁਖਦੀਪ ਸਿੰਘ ਗੋਲਡੀ, ਜਸਵੀਰ ਸਿੰਘ ਸਮੇਤ ਕਲੱਬ ਮੈਂਬਰ ਹਾਜ਼ਰ ਸਨ।