ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਮੌਕੇ ਬਾਬਾ ਕਲਾਧਾਰੀ ਮੰਦਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਹਰਜੋਤ ਸਿੰਘ ਬੈਂਸ ਨੇ ਸ਼ਰਧਾ ਭਾਵਨਾ ਨਾਲ ਕੀਤੀ ਸ਼ਮੂਲੀਅਤ , ਸੰਗਤਾਂ ਨੂੰ ਦਿੱਤੀਆਂ ਵਧਾਈਆਂ
ਨੰਗਲ, 20 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਧੰਨ ਧੰਨ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਜਨਮ ਦਿਹਾੜੇ ਮੌਕੇ ਬਾਬਾ ਕਲਾਧਾਰੀ ਮੰਦਰ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਰਧਾ ਅਤੇ ਭਾਵਨਾ ਨਾਲ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਬਾਬਾ ਸ੍ਰੀ ਚੰਦ ਜੀ ਮਹਾਰਾਜ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਪਾਵਨ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
ਬਾਬਾ ਕਲਾਧਾਰੀ ਮੰਦਰ ਵਿਖੇ ਬਾਬਾ ਸ੍ਰੀਚੰਦ ਜੀ ਨੂੰ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ।
21-09-2026