ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਘਟਨਾ ਅਤਿਨਿੰਦਣਯੋਗ- ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਜੇ ਐਸ ਨਿੱਕੂਵਾਲ) ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਥਾਈਲੈਂਡ ਵਿਖੇ ਇੱਕ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਕਰਨ ਅਤੇ ਉਸ ਦੀ ਦਸਤਾਰ ਉਤਾਰੇ ਜਾਣ ਸਬੰਧੀ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਵੀਡੀਓ ’ਤੇ ਘਟਨਾ ਨੂੰ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਆਖਿਆ ਹੈ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਬਜ਼ੁਰਗ ਸਿੱਖ ਦੀ ਦਸਤਾਰ ਦੀ ਜਾਣਬੁੱਝ ਕੇ ਬੇਅਦਬੀ ਕਰਨਾ ਅਤੇ ਉਸ ਨਾਲ ਮਾਰਕੁਟਾਈ ਕੀਤੇ ਜਾਣ ਦੀ ਘਟਨਾ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹੈ।
ਅਜੀਤ ਡੈਸਕ
21-09-2026