21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਜੱਗੀ ਜੌਹਲ ਨੂੰ ਜ਼ਮਾਨਤ ਮਿਲਣ ਦੀ ਖ਼ੁਸ਼ੀ ’ ਚ ਲੱਡੂ ਵੰਡੇ

ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਜਗਤਾਰ ਸਿੰਘ ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਵਲੋਂ ਸੱਤ ਮਾਮਲਿਆਂ ਵਿਚ ਜ਼ਮਾਨਤ ਮਿਲਣ ਦੀ ਖ਼ੁਸ਼ੀ ਵਿਚ ਅੱਜ ਰੂਪਨਗਰ ਦੇ ਟਰਾਂਸਪੋਰਟ ਨਗਰ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰਾਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਹ ਸਮਾਗਮ ਜ਼ਿਲ੍ਹਾ ਪ੍ਰਧਾਨ ਬਾਬਾ ਡਾ.

ਅਜੀਤ ਡੈਸਕ 21-09-2026
ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਜਗਤਾਰ ਸਿੰਘ ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਵਲੋਂ ਸੱਤ ਮਾਮਲਿਆਂ ਵਿਚ ਜ਼ਮਾਨਤ ਮਿਲਣ ਦੀ ਖ਼ੁਸ਼ੀ ਵਿਚ ਅੱਜ ਰੂਪਨਗਰ ਦੇ ਟਰਾਂਸਪੋਰਟ ਨਗਰ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰਾਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਹ ਸਮਾਗਮ ਜ਼ਿਲ੍ਹਾ ਪ੍ਰਧਾਨ ਬਾਬਾ ਡਾ. ਦਲਜੀਤ ਸਿੰਘ ਸੋਢੀ ਦੀ ਅਗਵਾਈ ਹੇਠ ਕਰਵਾਇਆ ਗਿਆ। ਦਿੱਲੀ ਹਾਈ ਕੋਰਟ ਨੇ 18 ਸਤੰਬਰ ਨੂੰ ਜੱਗੀ ਜੌਹਲ ਨੂੰ ਸੱਤ ਐਨ.ਆਈ.ਏ. ਮਾਮਲਿਆਂ ਵਿਚ ਜ਼ਮਾਨਤ ਦਿੰਦਿਆਂ ਉਸ ਦੀ ਲੰਬੀ ਹਿਰਾਸਤ ਅਤੇ ਮੁਕੱਦਮੇ ਦੇ ਹੌਲੀ ਚੱਲਣ ਦਾ ਵੀ ਜ਼ਿਕਰ ਕੀਤਾ ਸੀ। ਇਸ ਮੌਕੇ ਬਚਿੱਤਰ ਸਿੰਘ ਜਟਾਣਾ ਨੇ ਕਿਹਾ ਕਿ ਕਰੀਬ ਨੌਂ ਸਾਲ ਤੋਂ ਜੇਲ੍ਹ ਵਿਚ ਬੰਦ ਜੱਗੀ ਜੌਹਲ ਨੂੰ ਜ਼ਮਾਨਤ ਮਿਲਣਾ ਪਰਿਵਾਰ ਅਤੇ ਸਮਰਥਕਾਂ ਲਈ ਰਾਹਤ ਦੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਰਾਹ ਪੱਧਰਾ ਹੋਵੇਗਾ। ਡਾ. ਰਵੀ ਸਿੰਘ ਨੇ ਕਿਹਾ ਕਿ ਜੱਗੀ ਜੌਹਲ ਨੇ 1984 ਨਾਲ ਸਬੰਧਿਤ ਘਟਨਾਵਾਂ ਬਾਰੇ ਜਾਣਕਾਰੀ ਇੰਟਰਨੈੱਟ ਰਾਹੀਂ ਲੋਕਾਂ ਤੱਕ ਪਹੁੰਚਾਉਣ ਲਈ ‘ਨੈਵਰ ਫੋਰਗੈਟ 1984’ ਨਾਮ ਦੀ ਵੈੱਬਸਾਈਟ ਬਣਾਈ ਸੀ। ਉਨ੍ਹਾਂ ਕਿਹਾ ਕਿ ਇੰਗਲੈਂਡ ਤੋਂ ਵਿਆਹ ਕਰਵਾਉਣ ਲਈ ਪੰਜਾਬ ਆਏ ਜੱਗੀ ਜੌਹਲ ਨਾਲ ਸਰਕਾਰ ਵਲੋਂ ਧੱਕਾ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੀ ਜਲਦ ਰਿਹਾਅ ਹੋ ਕੇ ਪੰਜਾਬ ਆਉਣਗੇ। ਇਸ ਮੌਕੇ ਰਾਜੂ ਜਟਾਣਾ, ਅਮਨ ਸਿੰਘ ਮੋਰਿੰਡਾ, ਨਿਤਿਨ ਕੁਮਾਰ, ਡਾ. ਗੁਰਪ੍ਰੀਤ ਸਿੰਘ, ਰਿੰਕੂ ਗਰੇਵਾਲ, ਡਾ. ਹੀਰਾ ਸਿੰਘ, ਸਤਨਾਮ ਸਿੰਘ ਸੱਲ੍ਹ, ਬਾਬਾ ਗੁਰਦੀਪ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ 24 ਸਤੰਬਰ ਦੀ ਨਸ਼ਾ ਵਿਰੋਧੀ ਰੈਲੀ ਵਿਚ ਵੱਡੀ ਗਿਣਤੀ ’ਚ ਵਰਕਰ ਸ਼ਾਮਿਲ ਹੋਣਗੇ : ਰਾਜੇਸ਼ ਚੌਧਰੀ ਅਗਲੀ ਖ਼ਬਰ ਗੜ੍ਹਬਾਗਾ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।