21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਅਜੈਵੀਰ ਸਿੰਘ ਲਾਲਪੁਰਾ ਨੇ ਸੰਤ ਬਾਬਾ ਈਸ਼ਰ ਸਿੰਘ ਦੀ 51ਵੀਂ ਬਰਸੀ ਦੇ ਸਮਾਗਮ ’ਚ ਕੀਤੀ ਸ਼ਿਰਕਤ

ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਭਾਜਪਾ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਪਿੰਡ ਫੂਲ ਖ਼ੁਰਦ ਵਿਖੇ ਮਹਾਨ ਤਪੱਸਵੀ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 51ਵੀਂ ਸਲਾਨਾ ਬਰਸੀ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਅਜੀਤ ਡੈਸਕ 21-09-2026
ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਭਾਜਪਾ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਪਿੰਡ ਫੂਲ ਖ਼ੁਰਦ ਵਿਖੇ ਮਹਾਨ ਤਪੱਸਵੀ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 51ਵੀਂ ਸਲਾਨਾ ਬਰਸੀ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਾਧ-ਸੰਗਤ ਨੂੰ ਸੰਬੋਧਨ ਕਰਦਿਆਂ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਸੰਤ ਬਾਬਾ ਈਸ਼ਰ ਸਿੰਘ ਜੀ ਦਾ ਜੀਵਨ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਉਨ੍ਹਾਂ ਵਲੋਂ ਦਰਸਾਏ ਗਏ ਸੇਵਾ, ਸਿਮਰਨ ਤੇ ਨੇਕ ਰਸਤੇ ’ਤੇ ਚੱਲਣਾ ਸਾਡੇ ਸਾਰਿਆਂ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੇ ਵਿਰਸੇ ਅਤੇ ਗੁਰੂ ਘਰ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਸਮੁੱਚੀ ਸੰਗਤ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਸਭ ’ਤੇ ਆਪਣੀ ਮਿਹਰ ਭਰੀ ਨਦਰ ਬਣਾਈ ਰੱਖਣ। ਇਸ ਮੌਕੇ ਇਲਾਕੇ ਦੇ ਪਤਵੰਤੇ ਸੱਜਣਾਂ ਅਤੇ ਭਾਜਪਾ ਵਰਕਰਾਂ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ। ਸੰਗਤ ਵਲੋਂ ਗੁਰੂ ਜੱਸ ਸਰਵਣ ਕਰਨ ਦੇ ਨਾਲ ਲੰਗਰ ਦੀ ਸੇਵਾ ਵਿਚ ਵੀ ਯੋਗਦਾਨ ਪਾਇਆ ਗਿਆ।
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਭਰਵਾਂ ਸਵਾਗਤ ਕੀਤਾ ਜਾਵੇਗਾ- ਐਡ. ਮਿੱਤਲ ਪਿੰਡ - ਪਿੰਡ... ਅਗਲੀ ਖ਼ਬਰ 29 ਵੇਂ ਬਾਬਾ ਬਾਲਕ ਨਾਥ ਜਾਗਰਣ ’ਚ ਵਿਧਾਇਕ ਦਿਨੇਸ਼ ਚੱਢਾ ਨੇ ਭਰੀ ਹਾਜ਼ਰੀ ਬਜਰੂੜ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।