22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਆਈ.ਈ.ਟੀ. ਭੱਦਲ ਟੈਕਨੀਕਲ ਕੈਂਪ ਵਿਖੇ ਹੋਸਟਲ ਵਿਦਿਆਰਥੀਆਂ ਲਈ ਬੈਡਮਿੰਟਨ ਟੂਰਨਾਮੈਂਟ ਕਰਵਾਇਆ

ਪੁਰਖਾਲੀ, 21 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਆਈ. ਈ.

ਡਾ. ਐੱਸ.ਐੱਸ. ਬਿੰਦਰਾ ਸਟਾਫ਼ ਮੈਂਬਰਾਂ ਅਤੇ ਬੈਡਮਿੰਟਨ ਟੂਰਨਾਮੈਂਟ ਦੇ ਜੇਤੂ ਹੋਸਟਲ ਵਿਦਿਆਰਥੀਆਂ ਨਾਲ। ਤਸਵੀਰ: ਅੰਮ੍ਰਿਤਪਾਲ ਸਿੰਘ ਬੰਟੀ 22-09-2026
ਪੁਰਖਾਲੀ, 21 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਰੋਪੜ੍ਹ ਵਿਖੇ ਹੋਸਟਲ ਵਿਚ ਰਹਿ ਰਹੇ ਵਿਦਿਆਰਥੀਆਂ ਲਈ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ। ਲੜਕੇ ਅਤੇ ਲੜਕੀਆਂ ਦੇ ਸਿੰਗਲ ਮੁਕਾਬਲਿਆਂ ਵਾਲੇ ਇਸ ਟੂਰਨਾਮੈਂਟ ਦੀ ਅਗਵਾਈ ਉਂਕਾਰ ਸਿੰਘ, ਡੀਨ ਸਟੂਡੈਂਟ ਵੈਲਫੇਅਰ ਅਤੇ ਨਿਲੇਸ਼ਵਰ ਟਾਕ, ਵਾਰਡਨ ਵਲੋਂ ਡਾਇਰੈਕਟਰ ਕੈਂਪਸ ਡਾ. ਐੱਸ.ਐੱਸ.ਬਿੰਦਰਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੀਤੀ ਗਈ, ਜਿਸ ਵਿਚ ਹੋਸਟਲ ਦੇ ਕਰੀਬ 40 ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਆਪਣੀ ਖੇਡ ਕਲਾ ਦੇ ਜੌਹਰ ਦਿਖਾਏ। ਇਸ ਟੂਰਨਾਮੈਂਟ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਤਜਿੰਦਰ ਸਿੰਘ ਵਲੋਂ ਕੀਤਾ ਗਿਆ ਅਤੇ ਉਨ੍ਹਾਂ ਇਸ ਮੌਕੇ ਕਿਹਾ ਕਿ ਪੜ੍ਹਾਈ ਦੇ ਨਾਲ-2 ਖੇਡਾਂ ਵੀ ਵਿਦਿਆਰਥੀ ਜੀਵਨ ਦਾ ਅਨਿੱਖੜਵਾਂ ਅੰਗ ਹਨ, ਇਸ ਲਈ ਵਿਦਿਆਰਥੀਆਂ ਨੂੰ ਸਰੀਰਕ ਤੇ ਮਾਨਸਿਕ ਵਿਕਾਸ ਲਈ ਪੜ੍ਹਾਈ ਦੇ ਨਾਲ-2 ਖੇਡਾਂ ਵਿਚ ਵੀ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਡਾਇਰੈਕਟਰ ਕੈਂਪਸ ਡਾ. ਐੱਸ. ਐੱਸ. ਬਿੰਦਰਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿਚ ਸਕਾਰਾਤਮਕ ਨਜ਼ਰੀਏ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਲੜਕਿਆਂ ਦੇ ਸਿੰਗਲ ਮੁਕਾਬਲਿਆਂ ਵਿਚ ਬੀ.ਟੈੱਕ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦੇ ਆਯੂਸ਼ ਰਾਣਾ ਨੇ ਪਹਿਲਾ ਅਤੇ ਬੀ.ਟੈੱਕ ਏ.ਆਈ. ਐਮ.ਐਲ. ਦੇ ਆਰਿਅਨ ਭਾਰਦਵਾਜ ਨੇ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਸਿੰਗਲ ਮੁਕਾਬਲਿਆਂ ਵਿਚ ਬੀ.ਟੈੱਕ –ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦੀ ਨਿਕਿਤਾ ਨੇ ਪਹਿਲਾ ਸਥਾਨ ਅਤੇ ਬੀ.ਟੈੱਕ ਏ.ਆਈ. ਐਮ.ਐਲ. ਦੀ ਕਨਿਸ਼ਕਾ ਨੇ ਦੂਸਰਾ ਸਥਾਨ ਹਾਸਿਲ ਕੀਤਾ। ਇਨਾਮ ਵੰਡ ਸਮਾਰੋਹ ਦੌਰਾਨ ਕਾਲਜ ਦੇ ਡਾਇਰਕੈਟਰ ਕੈਂਪਸ ਡਾ. ਐੱਸ.ਐੱਸ. ਬਿੰਦਰਾ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਮੈਡਲ ਪ੍ਰਦਾਨ ਕੀਤੇ ਗਏ। ਉਨ੍ਹਾਂ ਇਸ ਟੂਰਨਾਮੈਂਟ ਨੂੰ ਸਫਲਤਾਪੂਰਵਕ ਕਰਵਾਉਣ ਲਈ ਉਂਕਾਰ ਸਿੰਘ ਅਤੇ ਨਿਲੇਸ਼ਵਰ ਟਾਕ ਨੂੰ ਵਧਾਈ ਦਿੱਤੀ। ਇਸ ਮੌਕੇ ਹੋਰਾਂ ਤੋਂ ਇਲਾਵਾ ਡਾ. ਗੁਰਪ੍ਰੀਤ ਸਿੰਘ, ਡਾ. ਕੰਚਨ ਸ਼ਰਮਾ, ਡਾ. ਨਦੀਮ ਖਾਨ, ਆਰਕੀਟੈਕਟ ਗੁਰਪ੍ਰੀਤ ਸਿੰਘ, ਭਵਨਪ੍ਰੀਤ ਕੌਰ ਅਤੇ ਸ਼ਰਦ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰੁੜਕੀ ਹੀਰਾਂ ਦੇ ਗ੍ਰੀਨਵੇਜ ਸਕੂਲ ਦੇ ਫਤਿਹਵੀਰ ਸਿੰਘ ਨੇ ਸੂਬਾ ਪੱਧਰੀ ਕੁਸ਼ਤੀ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ ਕੌਮੀ ਪੱਧ... ਅਗਲੀ ਖ਼ਬਰ ‘ਆਪ’ ਆਗੂ ਜਰਮਨ ਸਿੰਘ ਨੂੰ ਸਦਮਾ, ਪਿਤਾ ਸਵਰਗਵਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।