25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਅੰਤਰਰਾਸ਼ਟਰੀ ਭੰਗੜਾ ਕੋਚ ਗੁਰਪ੍ਰੀਤ ਸਿੰਘ ਮਾਨ ਨੂੰ ਸਦਮਾ , ਨੌਜਵਾਨ ਪੁੱਤਰ ਦੀ ਹਾਦਸੇ ’ ਚ ਮੌਤ

ਸ੍ਰੀ ਚਮਕੌਰ ਸਾਹਿਬ, 24 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਗੱਗੋਂ ਦੇ ਵਸਨੀਕ ਅਤੇ ਅੰਤਰਰਾਸ਼ਟਰੀ ਭੰਗੜਾ ਕੋਚ ਗੁਰਪ੍ਰੀਤ ਸਿੰਘ ਮਾਨ (ਕੈਨੇਡਾ) ਦੇ 20 ਵਰਿ੍ਹਆਂ ਦੇ ਨੌਜਵਾਨ ਪੁੱਤਰ ਯੁਵਰਾਜ ਸਿੰਘ ਮਾਨ ਦੀ ਮੋਰਿੰਡਾ ਨੇੜੇ ਇੱਕ ਹਾਦਸੇ ਦੌਰਾਨ ਮੌਤ ਹੋ ਗਈ, ਜਿਸ ਦਾ ਅੱਜ ਪਿੰਡ ਗੱਗੋਂ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਜਿਥੇ ਵੱਡੀ ਗਿਣਤੀ ਵਿਚ ਲੋਕਾਂ ਨੇ ਸੇਜਲ ਅੱਖਾਂ ਨਾਲ ਯੁਵਰਾਜ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ।

ਅਜੀਤ ਡੈਸਕ 25-09-2026
ਸ੍ਰੀ ਚਮਕੌਰ ਸਾਹਿਬ, 24 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਗੱਗੋਂ ਦੇ ਵਸਨੀਕ ਅਤੇ ਅੰਤਰਰਾਸ਼ਟਰੀ ਭੰਗੜਾ ਕੋਚ ਗੁਰਪ੍ਰੀਤ ਸਿੰਘ ਮਾਨ (ਕੈਨੇਡਾ) ਦੇ 20 ਵਰਿ੍ਹਆਂ ਦੇ ਨੌਜਵਾਨ ਪੁੱਤਰ ਯੁਵਰਾਜ ਸਿੰਘ ਮਾਨ ਦੀ ਮੋਰਿੰਡਾ ਨੇੜੇ ਇੱਕ ਹਾਦਸੇ ਦੌਰਾਨ ਮੌਤ ਹੋ ਗਈ, ਜਿਸ ਦਾ ਅੱਜ ਪਿੰਡ ਗੱਗੋਂ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਜਿਥੇ ਵੱਡੀ ਗਿਣਤੀ ਵਿਚ ਲੋਕਾਂ ਨੇ ਸੇਜਲ ਅੱਖਾਂ ਨਾਲ ਯੁਵਰਾਜ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ। ਯੁਵਰਾਜ ਸਿੰਘ ਦੇ ਦਿਹਾਂਤ ’ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ, ਆਪ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਗੜੀ, ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ, ਰਿਟਾ: ਅਧਿਕਾਰੀ ਸਵਰਨ ਸਿੰਘ ਸੈਂਪਲਾਂ, ਆਪ ਦੇ ਹਲਕਾ ਸੰਗਠਨ ਇੰਚਾਰਜ ਅਮਨਦੀਪ ਸਿੰਘ ਮਾਂਗਟ, ਲਖਵੀਰ ਸਿੰਘ ਲੱਖੀ ਹਾਫਿਜਾਬਾਦ,ਬਲਦੇਵ ਸਿੰਘ ਹਾਫਿਜਾਬਾਦ, ਅਧਿਆਪਕ ਆਗੂ ਹਰਮਨਦੀਪ ਸਿੰਘ ਸੰਧੂ, ਅਦਾਕਾਰ ਮਲਕੀਤ ਸਿੰਘ ਰੌਣੀ, ਕਿਸਾਨ ਆਗੂ ਤਲਵਿੰਦਰ ਸਿੰਘ ਗੱਗੋ, ਹਰਿੰਦਰ ਸਿੰਘ ਢਿੱਲੋ, ਇਕਬਾਲ ਸਿੰਘ ਸ੍ਰੀ ਚਮਕੌਰ ਸਾਹਿਬ, ਪੰਚਾਇਤ ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਕਾਕਾ ਜਟਾਣਾ, ਸੰਮਤੀ ਮੈਂਬਰ ਜਸਵੀਰ ਸਿੰਘ ਸੈਦਪੁਰ, ਸਾਬਕਾ ਸਰਪੰਚ ਸੰਤ ਸਿੰਘ ਦਿਓਲ ਆਦਿ ਨੇ ਗੁਰਪ੍ਰੀਤ ਸਿੰਘ ਮਾਨ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਪਿਛਲੀ ਖ਼ਬਰ ਤਖ਼ਤਗੜ੍ਹ ਦਾ ਵਿਸ਼ਾਲ ਕੁਸ਼ਤੀ ਦੰਗਲ ਅਮਿੱਟ ਪੈੜਾਂ ਛੱਡਦਾ ਹੋਇਆ ਸਮਾਪਤ ਮਿਰਜ਼ਾ ਇਰਾਨ ਤੇ ਨਿਸ਼ਾਂਤ ਬਾਬਾ ਫਲਾਹੀ ਵਿਚਕਾਰ ਝੰਡ... ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ ਨੌਜਵਾਨ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ’ ਤੇ ਤਿੰਨ ਨੌਜਵਾਨਾਂ ਵਿਰੁੱਧ ਮਾਮਲਾ ਦਰਜ , ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।