25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪਿੰਡ ਹਰੀਪੁਰ ਵਿਖੇ ਵਿਧਾਇਕ ਦਿਨੇਸ਼ ਚੱਢਾ ਨੇ ਕੀਤੀ ਲੋਕ ਮਿਲਣੀ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ

ਕਾਹਨਪੁਰ ਖੂਹੀ, 24 ਸਤੰਬਰ (ਗੁਰਬੀਰ ਸਿੰਘ ਵਾਲੀਆ)-ਹਲਕਾ ਰੂਪਨਗਰ ਦੇ ਪਿੰਡ ਹਰੀਪੁਰ ਵਿਖੇ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਵਿਧਾਇਕ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 25-09-2026
ਕਾਹਨਪੁਰ ਖੂਹੀ, 24 ਸਤੰਬਰ (ਗੁਰਬੀਰ ਸਿੰਘ ਵਾਲੀਆ)-ਹਲਕਾ ਰੂਪਨਗਰ ਦੇ ਪਿੰਡ ਹਰੀਪੁਰ ਵਿਖੇ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਵਿਧਾਇਕ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਲੋਕਾਂ ਵਲੋਂ ਪਿੰਡ ਨਾਲ ਸਬੰਧਿਤ ਵੱਖ-ਵੱਖ ਮਸਲੇ ਵਿਧਾਇਕ ਦੇ ਧਿਆਨ ਵਿਚ ਲਿਆਂਦੇ ਗਏ, ਜਿਨ੍ਹਾਂ ਨੂੰ ਉਨ੍ਹਾਂ ਨੇ ਗੰਭੀਰਤਾ ਨਾਲ ਸੁਣਦਿਆਂ ਸਬੰਧਿਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਹਰੀਪੁਰ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਵੀ ਪ੍ਰਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲੋੜ ਅਨੁਸਾਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਲੋਕਾਂ ਦੀਆਂ ਲੋੜਾਂ ਅਤੇ ਸੁਝਾਵਾਂ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਉਪਲਬਧ ਸਰੋਤਾਂ ਅਨੁਸਾਰ ਪਿੰਡਾਂ ਵਿਚ ਵਿਕਾਸ ਦੇ ਕੰਮ ਕਰਵਾਏ ਜਾਣਗੇ। ਵਾਸੀਆਂ ਨੇ ਵਿਧਾਇਕ ਵਲੋਂ ਪਿੰਡ ਦੇ ਵਿਕਾਸ ਲਈ ਗ੍ਰਾਂਟ ਦੇਣ ’ਤੇ ਧੰਨਵਾਦ ਕੀਤਾ ਅਤੇ ਪਿੰਡ ਨਾਲ ਸਬੰਧਿਤ ਹੋਰ ਮੰਗਾਂ ਵੀ ਉਨ੍ਹਾਂ ਦੇ ਸਾਹਮਣੇ ਰੱਖੀਆਂ। ਵਿਧਾਇਕ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇਗਾ ਤਾਂ ਜੋ ਵਿਕਾਸ ਕਾਰਜਾਂ ਨੂੰ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਅੱਗੇ ਵਧਾਇਆ ਜਾ ਸਕੇ। ਵਾਸੀਆਂ ਨੇ ਵਿਧਾਇਕ ਵਲੋਂ ਪਿੰਡ ਦੇ ਵਿਕਾਸ ਲਈ ਗ੍ਰਾਂਟ ਦੇਣ ’ਤੇ ਧੰਨਵਾਦ ਕੀਤਾ ਅਤੇ ਪਿੰਡ ਨਾਲ ਸਬੰਧਿਤ ਹੋਰ ਮੰਗਾਂ ਵੀ ਉਨ੍ਹਾਂ ਦੇ ਸਾਹਮਣੇ ਰੱਖੀਆਂ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਲਾਲੀ, ਬਲਾਕ ਸੰਮਤੀ ਮੈਂਬਰ ਸਤਨਾਮ ਨਾਗਰਾ, ਸਮਤੀ ਮੈਂਬਰ ਅੰਜਨਾ ਰਾਣੀ, ਲੰਬੜਦਾਰ ਜੀਵਨ ਕੁਮਾਰ ਸੰਜੂ ਸੰਮਤੀ ਮੈਂਬਰ ਕਿਸ਼ਨ ਬਿੱਲਾ, ਸਰਪੰਚ ਸਤੀਸ਼ ਕੁਮਾਰ, ਬਲਾਕ ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ, ਬਲਾਕ ਸੰਮਤੀ ਮੈਂਬਰ ਰਵਿੰਦਰ ਬਿੰਦੀ, ਬਲਾਕ ਪ੍ਰਧਾਨ ਡਾਕਟਰ ਮਦਨ ਲਾਲ, ਚੇਅਰਮੈਨ ਰਾਜਪੂਤ ਵੈੱਲਫੇਅਰ ਬੋਰਡ ਰਜਿੰਦਰ ਰਾਣਾ, ਸਾਬਕਾ ਸਰਪੰਚ ਰਜਿੰਦਰ ਕਾਲਾ, ਲੰਬੜਦਾਰ ਮਹਿੰਦਰ ਰਾਮਪੁਰ, ਬਲਾਕ ਪ੍ਰਧਾਨ ਮਾਸਟਰ ਬਿਹਾਰੀ ਲਾਲ, ਚੌਧਰੀ ਸਾਮ ਕਿਸਾਨ, ਚੌਧਰੀ ਚਮਨ ਭਾਟੀਆ, ਚੌਧਰੀ ਬਲਵੀਰ ਟੇਢੇਵਾਲ, ਮਹਿੰਦਰ ਸਿੰਘ ਝੱਜ ਹਾਜ਼ਰ ਸਨ।
ਪਿਛਲੀ ਖ਼ਬਰ ਰਣਬੀਰ ਸਿੰਘ ਬੈਂਸ ਮੀਆਂਪੁਰ ਨੂੰ ਅੰਤਿਮ ਵਿਦਾਇਗੀ ਅਗਲੀ ਖ਼ਬਰ ਬੇਲਾ ਕਾਲਜ ਵਿਖੇ ‘ ਮਾਨਸਿਕ ਸਿਹਤ ’ ਸੰਬੰਧੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।