26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨੌਜਵਾਨਾਂ ਨੂੰ ਗਰਾਊਂਡਾਂ ਨਾਲ ਜੋੜਨ ਲਈ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ‘ਤੰਦਰੁਸਤੀ ਦਾ ਸੁਨੇਹਾ’ ਮੁਹਿੰਮ ਨਿਰਵਿਘਨ ਜਾਰੀ

ਨੂਰਪੁਰ ਬੇਦੀ, 25 ਸਤੰਬਰ (ਵਿੰਦਰਪਾਲ ਝਾਂਡੀਆਂ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤਮੰਦ ਜੀਵਨ ਨਾਲ ਜੋੜਨ ਦੇ ਮਕਸਦ ਨਾਲ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਸ਼ੁਰੂ ਕੀਤੀ ਗਈ ‘ਤੰਦਰੁਸਤੀ ਦਾ ਸੁਨੇਹਾ’ ਮੁਹਿੰਮ ਨਿਰਵਿਘਨ ਲਗਾਤਾਰ ਅੱਗੇ ਵਧ ਰਹੀ ਹੈ। ਇਸੇ ਲੜੀ ਤਹਿਤ 12ਵਾਂ ‘ ਤੰਦਰੁਸਤੀ ਦਾ ਸੁਨੇਹਾ’ ਖੇਡ ਸਮਾਗਮ ਪਿੰਡ ਧਮਾਣਾ, ਨੋਧੇ ਮਾਜਰਾ ਅਤੇ ਗੋਲੂ ਮਾਜਰਾ ਦੇ ਸਾਂਝੇ ਗਰਾਊਂਡ ਵਿਖੇ 27 ਸਤੰਬਰ ਦਿਨ ਐਤਵਾਰ ਸਵੇਰੇ 5 ਵਜੇ ਕਰਵਾਇਆ ਜਾ ਰਿਹਾ ਹੈ।

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅਤੇ ਨਾਮਵਰ ਐਥਲੀਟ ਸੁੱਖ ਜੌਹਲ। ਤਸਵੀਰਾਂ: ਵਿੰਦਰਪਾਲ ਝਾਂਡੀਆਂ। 26-09-2026
ਨੂਰਪੁਰ ਬੇਦੀ, 25 ਸਤੰਬਰ (ਵਿੰਦਰਪਾਲ ਝਾਂਡੀਆਂ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤਮੰਦ ਜੀਵਨ ਨਾਲ ਜੋੜਨ ਦੇ ਮਕਸਦ ਨਾਲ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਸ਼ੁਰੂ ਕੀਤੀ ਗਈ ‘ਤੰਦਰੁਸਤੀ ਦਾ ਸੁਨੇਹਾ’ ਮੁਹਿੰਮ ਨਿਰਵਿਘਨ ਲਗਾਤਾਰ ਅੱਗੇ ਵਧ ਰਹੀ ਹੈ। ਇਸੇ ਲੜੀ ਤਹਿਤ 12ਵਾਂ ‘ ਤੰਦਰੁਸਤੀ ਦਾ ਸੁਨੇਹਾ’ ਖੇਡ ਸਮਾਗਮ ਪਿੰਡ ਧਮਾਣਾ, ਨੋਧੇ ਮਾਜਰਾ ਅਤੇ ਗੋਲੂ ਮਾਜਰਾ ਦੇ ਸਾਂਝੇ ਗਰਾਊਂਡ ਵਿਖੇ 27 ਸਤੰਬਰ ਦਿਨ ਐਤਵਾਰ ਸਵੇਰੇ 5 ਵਜੇ ਕਰਵਾਇਆ ਜਾ ਰਿਹਾ ਹੈ। ਇਸ ਖੇਡ ਸਮਾਗਮ ਦਾ ਮੁੱਖ ਉਦੇਸ਼ ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ। ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਗਰਾਊਂਡਾਂ ਵਿਚ ਜਾ ਕੇ ‘ਤੰਦਰੁਸਤੀ ਦਾ ਸੁਨੇਹਾ’ ਮੁਹਿੰਮ ਰਾਹੀਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਨਾਮਵਰ ਅਥਲੀਟ ਸੁੱਖ ਜੋਹਲ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਉਹ ਨੌਜਵਾਨਾਂ ਨਾਲ ਖੇਡਾਂ ਅਤੇ ਤੰਦਰੁਸਤੀ ਸਬੰਧੀ ਆਪਣੇ ਤਜਰਬੇ ਸਾਂਝੇ ਕਰਨਗੇ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨਗੇ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਖੇਡ ਮੈਦਾਨ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦਾ ਮਹੱਤਵਪੂਰਨ ਸਾਧਨ ਹਨ। ‘ਤੰਦਰੁਸਤੀ ਦਾ ਸੁਨੇਹਾ’ ਮੁਹਿੰਮ ਦਾ ਮਕਸਦ ਪਿੰਡ-ਪਿੰਡ ਪਹੁੰਚ ਕੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਅਤੇ ਖੇਡਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ।
ਪਿਛਲੀ ਖ਼ਬਰ ਰੋਟਰੀ ਕਲੱਬ ਰੋਪੜ ਸੈਂਟਰਲ ਵਲੋਂ ਬੇਲਾ ਕਾਲਜ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਸਾਡੀ ਜ਼ਿੰਮੇਵਾਰੀ - ਹਰਜੋਤ ਸਿੰਘ ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।