26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਗੁਰਦੁਆਰਾ ਗੜ੍ਹੀ ਸਾਹਿਬ ਵਿਖੇ ਕੀਰਤਨ ਦਰਬਾਰ ਅੱਜ

ਸ੍ਰੀ ਚਮਕੌਰ ਸਾਹਿਬ, 25 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮਾਜ ਸੇਵੀ ਗੁਰਮਿੰਦਰ ਸਿੰਘ ਗੁਰੂ ਅਸਟੇਟ ਸਨੀ ਇਨਕਲੇਵ ਦੇ ਵਿਸ਼ੇਸ਼ ਸਹਿਯੋਗ ਸਦਕਾ ਕੀਰਤਨ ਦਰਬਾਰ ਅੱਜ ਮਿਤੀ 26 ਸਤੰਬਰ ਨੂੰ ਸ਼ਾਮ 6 ਵਜੇ ਤੋਂ ਦੇਰ ਰਾਤ ਤੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ ਨੇ ਦੱਸਿਆ ਕਿ ਇਸ ਕੀਰਤਨ ਦਰਬਾਰ ਵਿਚ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ,ਭਾਈ ਅਕਾਸ਼ਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ, ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ , ਗਿਆਨੀ ਗੁਰਬਾਜ ਸਿੰਘ ਕਥਾ ਵਾਚਕ ਆਦਿ ਪ੍ਰਚਾਰਕ ਸੰਗਤਾਂ ਨੂੰ ਦੇਰ ਰਾਤ ਤੱਕ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਜੋੜਨਗੇ।

ਅਜੀਤ ਡੈਸਕ 26-09-2026

ਪਿਛਲੀ ਖ਼ਬਰ ਭਾਈ ਲਾਲੋ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਭਲਕੇ ਅਗਲੀ ਖ਼ਬਰ ‘ ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਪੁੱਜੇ ਵਿਧਾਇਕ ਦਿਨੇਸ਼ ਚੱਢਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।