26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਆਰ.ਬੀ.ਯੂ. ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਖ਼ੂਨਦਾਨ ਕੈਂਪ

ਰੂਪਨਗਰ, 25 ਸਤੰਬਰ (ਯਸ਼ਵੰਤ ਬੱਸੀ)-ਰਿਆਤ ਬਾਹਰਾ ਯੂਨੀਵਰਸਿਟੀ ਦੇ ਐੱਨ. ਐੱਸ.

ਐੱਨ.ਐੱਸ.ਐੱਸ. ਵਿਭਾਗ ਵਲੋਂ ਲਗਾਏ ਖ਼ੂਨਦਾਨ ਕੈਂਪ ਦੀ ਤਸਵੀਰ। 26-09-2026
ਰੂਪਨਗਰ, 25 ਸਤੰਬਰ (ਯਸ਼ਵੰਤ ਬੱਸੀ)-ਰਿਆਤ ਬਾਹਰਾ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਅਤੇ ਸ੍ਰ੍ਰੀ ਸ਼ਿਵ ਕੰਵਰ ਮਹਾਸੰਘ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸਰਕਾਰੀ ਹਸਪਤਾਲ, ਸੈਕਟਰ-16, ਚੰਡੀਗੜ੍ਹ ਦੀ ਮੈਡੀਕਲ ਟੀਮ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ । ਕੈਂਪ ਵਿਚ ਕੌਮੀ ਸੇਵਾ ਯੋਜਨਾ ਦੇ 70 ਵਲੰਟੀਅਰਾਂ ਨੇ ਖ਼ੂਨ ਦਾਨ ਕੀਤਾ। ਇਹ ਕੈਂਪ ਸੱਤ ਰੋਜ਼ਾ ਵਿਸ਼ੇਸ਼ ਐੱਨ.ਐੱਸ.ਐੱਸ. ਕੈਂਪ ਦੇ ਹਿੱਸੇ ਵਜੋਂ ਲਗਾਇਆ ਗਿਆ, ਜਿਸ ਦਾ ਉਦੇਸ਼ ਸਵੈ-ਇੱਛਤ ਖ਼ੂਨਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰ ਨੌਜਵਾਨਾਂ ਨੂੰ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਲਈ ਖ਼ੂਨਦਾਨ ਵਾਸਤੇ ਪ੍ਰੇਰਿਤ ਕਰਨਾ ਸੀ। ਕੈਂਪ ਦਾ ਉਦਘਾਟਨ ਆਰ.ਬੀ.ਯੂ. ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਪ੍ਰੋ. ਵਾਈਸ-ਚਾਂਸਲਰ ਪ੍ਰੋ. (ਡਾ.) ਸਤੀਸ਼ ਕੁਮਾਰ ਬਾਂਸਲ ਅਤੇ ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਦੇ ਪ੍ਰਧਾਨ ਵਿੰਗ ਕਮਾਂਡਰ ਜੇ.ਐੱਸ. ਮਿਨਹਾਸ ਦੀ ਮੌਜੂਦਗੀ ਵਿਚ ਕੀਤਾ। ਇਸ ਮੌਕੇ ਪਤਵੰਤਿਆਂ ਨੇ ਐੱਨ.ਐੱਸ.ਐੱਸ. ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਲੰਟੀਅਰਾਂ ਨੂੰ ਸਮਾਜ ਸੇਵਾ ਅਤੇ ਭਲਾਈ ਕਾਰਜਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਰਕਾਰੀ ਹਸਪਤਾਲ, ਸੈਕਟਰ-16, ਚੰਡੀਗੜ੍ਹ ਦੀ ਮੈਡੀਕਲ ਟੀਮ ਨੇ ਖ਼ੂਨਦਾਨ ਦੀ ਸਮੁੱਚੀ ਪ੍ਰਕਿਰਿਆ ਨੂੰ ਡਾਕਟਰੀ ਮਾਪਦੰਡਾਂ ਅਤੇ ਲੋੜੀਂਦੇ ਸੁਰੱਖਿਆ ਪ੍ਰੋਟੋਕੋਲ ਅਨੁਸਾਰ ਨੇਪਰੇ ਚਾੜ੍ਹਿਆ। ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਮੈਡੀਕਲ ਟੀਮ ਨੂੰ ਸਹਿਯੋਗ ਦੇਣ ਦੇ ਨਾਲ-ਨਾਲ ਕੈਂਪ ਦੇ ਪ੍ਰਬੰਧਾਂ ਅਤੇ ਅਨੁਸ਼ਾਸਨ ਨੂੰ ਬਣਾਈ ਰੱਖਣ ਵਿਚ ਵੀ ਅਹਿਮ ਭੂਮਿਕਾ ਨਿਭਾਈ। ਐੱਨ.ਐੱਸ.ਐੱਸ. ਦੇ ਡਾਇਰੈਕਟਰ ਪ੍ਰੋ. (ਮੇਜਰ) ਏ.ਐੱਸ. ਚਾਹਲ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਦਾ ਉਦੇਸ਼ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਵੈ-ਇੱਛਤ ਖ਼ੂਨਦਾਨ ਕਿਸੇ ਲੋੜਵੰਦ ਮਰੀਜ਼ ਲਈ ਜੀਵਨਦਾਨ ਸਾਬਤ ਹੋ ਸਕਦਾ ਹੈ।
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਤਰੁਣ ਤੇਜਪਾਲ ਦੀ ਪਟੀਸ਼ਨ ’ਤੇ ਗੋਆ ਸਰਕਾਰ ਨੂੰ ਨੋਟਿਸ ਅਗਲੀ ਖ਼ਬਰ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ - ਹਰਜੋਤ ਸਿੰਘ ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।