01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ , ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਰੂਪਨਗਰ, 30 ਸਤੰਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਲੋਂ 1 ਅਕਤੂਬਰ 2026 ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਰੂਪਨਗਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਦੋ ਕੰਪਨੀਆਂ ਵਲੋਂ ਭਾਗ ਲਿਆ ਜਾਵੇਗਾ ਅਤੇ ਵੱਖ-ਵੱਖ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ।

ਅਜੀਤ ਡੈਸਕ 01-10-2026
ਰੂਪਨਗਰ, 30 ਸਤੰਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਲੋਂ 1 ਅਕਤੂਬਰ 2026 ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਰੂਪਨਗਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਦੋ ਕੰਪਨੀਆਂ ਵਲੋਂ ਭਾਗ ਲਿਆ ਜਾਵੇਗਾ ਅਤੇ ਵੱਖ-ਵੱਖ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਈ.ਸੀ.ਆਈ.ਸੀ.ਆਈ. ਬੈਂਕ ਵਲੋਂ ਰਿਸ਼ਤਾ ਪ੍ਰਬੰਧਕ ਦੀਆਂ 50 ਅਸਾਮੀਆਂ ਲਈ ਗ੍ਰੈਜੂਏਟ/ਪੋਸਟ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ। ਉਮੀਦਵਾਰ ਦੇ ਪੂਰੇ ਅਕਾਦਮਿਕ ਕਰੀਅਰ ਦੌਰਾਨ ਘੱਟੋ-ਘੱਟ 50 ਫ਼ੀਸਦੀ ਅੰਕ ਹੋਣੇ ਲਾਜ਼ਮੀ ਹਨ। ਚੁਣੇ ਗਏ ਉਮੀਦਵਾਰਾਂ ਨੂੰ ਤਜਰਬੇ ਦੇ ਆਧਾਰ ’ਤੇ 3.18 ਲੱਖ ਤੋਂ 3.80 ਲੱਖ ਰੁਪਏ ਸਾਲਾਨਾ ਤੱਕ ਤਨਖਾਹ ਦਿੱਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਪੁਰਸ਼ ਅਤੇ ਮਹਿਲਾ ਦੋਵੇਂ ਉਮੀਦਵਾਰ ਇੰਟਰਵਿਊ ਦੇ ਸਕਦੇ ਹਨ ਅਤੇ ਉਮੀਦਵਾਰ ਦੀ ਉਮਰ 25 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਨੌਕਰੀ ਦੌਰਾਨ ਇੱਕ ਸ਼ਨੀਵਾਰ ਛੱਡ ਕੇ ਬਾਕੀ ਸ਼ਨੀਵਾਰਾਂ ਅਤੇ ਐਤਵਾਰ ਨੂੰ ਛੁੱਟੀ ਰਹੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਤੀਰਥ ਯਾਤਰਾ (ਐਮ.ਏ.ਸੀ.ਐਚ. ਟਰੈਵਲ ਸਲਿਊਸ਼ਨਜ਼) ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ ਜਨ ਸੰਪਰਕ ਸਟਾਫ਼ ਦੀਆਂ 7 ਅਸਾਮੀਆਂ ਲਈ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰ ਕੋਲ ਆਪਣਾ ਵਾਹਨ, ਜਨ ਸੰਪਰਕ (ਪੀ.ਆਰ.) ਦਾ ਤਜਰਬਾ ਅਤੇ ਵਧੀਆ ਸੰਚਾਰ ਹੁਨਰ ਹੋਣਾ ਲਾਜ਼ਮੀ ਹੈ। ਚੁਣੇ ਗਏ ਉਮੀਦਵਾਰਾਂ ਨੂੰ 16,000 ਤੋਂ 18,000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਬੰਧੀ ਜਨ ਸੰਪਰਕ ਗਤੀਵਿਧੀਆਂ ਦਾ ਪ੍ਰਬੰਧਨ, ਸਬੰਧਤ ਧਿਰਾਂ ਨਾਲ ਤਾਲਮੇਲ ਅਤੇ ਸਮਾਗਮਾਂ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਸਬੰਧੀ ਕੰਮ ਕੀਤਾ ਜਾਵੇਗਾ। ਇਨ੍ਹਾਂ ਅਸਾਮੀਆਂ ਲਈ ਨੌਕਰੀ ਦਾ ਸਥਾਨ ਰੂਪਨਗਰ, ਨੂਰਪੁਰ ਬੇਦੀ/ਬੇਲਾ ਹੋਵੇਗਾ ਅਤੇ ਕੇਵਲ ਪੁਰਸ਼ ਉਮੀਦਵਾਰ ਹੀ ਇੰਟਰਵਿਊ ਲਈ ਯੋਗ ਹੋਣਗੇ। ਉਨ੍ਹਾਂ ਦੱਸਿਆ ਕਿ ਇੱਛੁਕ ਅਤੇ ਯੋਗ ਉਮੀਦਵਾਰ ਨਿਰਧਾਰਤ ਮਿਤੀ ਨੂੰ ਆਪਣੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਇੰਟਰਵਿਊ ਲਈ ਪਹੁੰਚਣ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਹੈ।
ਪਿਛਲੀ ਖ਼ਬਰ ਸਰਕਾਰੀ ਕਾਲਜ ਰੂਪਨਗਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਰੀਸਾਈਕਲਿੰਗ ਅਤੇ ਵਾਤਾਵਰਨ ਸੁਰੱਖਿਆ ਬਾਰੇ ਹਾਸਲ ਕੀਤੀ ਜਾਣਕਾਰੀ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।