02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਜਸਵੀਰ ਸਿੰਘ ਗੜ੍ਹੀ ਨੇ 2 ਕਰੋੜ 80 ਲੱਖ 50 ਹਜ਼ਾਰ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਵੰਡੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ - ਗੜ੍ਹੀ

ਮੋਰਿੰਡਾ, 1 ਅਕਤੂਬਰ (ਪ੍ਰਿਤਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਲਈ ਬੇਹੱਦ ਯਤਨਸ਼ੀਲ ਹੈ ਇਹ ਵਿਚਾਰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋ ਆਮ ਆਦਮੀ ਪਾਰਟੀ ਦੇ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਮੋਰਿੰਡਾ ਬਲਾਕ ਦੇ ਵੱਖ-ਵੱਖ 40 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 2 ਕਰੋੜ 80 ਲੱਖ 50 ਹਜ਼ਾਰ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਵੰਡਣ ਸਮੇਂ ਪ੍ਰਗਟ ਕੀਤੇ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਇਨ੍ਹਾਂ ਗਰਾਂਟਾਂ ਨਾਲ ਮੋਰਿੰਡਾ ਬਲਾਕ ਦੇ ਸਬੰਧਿਤ ਪਿੰਡਾਂ ਵਿਚ ਸੋਲਰ ਲਾਈਟਾਂ, ਸ਼ਮਸ਼ਾਨ ਘਾਟਾਂ ਦਾ ਵਿਕਾਸ, ਸੀਵਰੇਜ ਪ੍ਰਬੰਧ, ਸਟਰੀਟ ਲਾਈਟਾਂ, ਖੇਡ ਮੈਦਾਨਾਂ ਦਾ ਵਿਕਾਸ, ਗਲੀਆਂ-ਨਾਲੀਆਂ ਦਾ ਨਿਰਮਾਣ ਅਤੇ ਸੁਧਾਰ, ਟੋਭਿਆਂ ਦੀ ਸਫ਼ਾਈ ਤੋਂ ਇਲਾਵਾ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ।

ਅਜੀਤ ਡੈਸਕ 02-10-2026
ਮੋਰਿੰਡਾ, 1 ਅਕਤੂਬਰ (ਪ੍ਰਿਤਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਲਈ ਬੇਹੱਦ ਯਤਨਸ਼ੀਲ ਹੈ ਇਹ ਵਿਚਾਰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋ ਆਮ ਆਦਮੀ ਪਾਰਟੀ ਦੇ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਮੋਰਿੰਡਾ ਬਲਾਕ ਦੇ ਵੱਖ-ਵੱਖ 40 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 2 ਕਰੋੜ 80 ਲੱਖ 50 ਹਜ਼ਾਰ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਵੰਡਣ ਸਮੇਂ ਪ੍ਰਗਟ ਕੀਤੇ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਇਨ੍ਹਾਂ ਗਰਾਂਟਾਂ ਨਾਲ ਮੋਰਿੰਡਾ ਬਲਾਕ ਦੇ ਸਬੰਧਿਤ ਪਿੰਡਾਂ ਵਿਚ ਸੋਲਰ ਲਾਈਟਾਂ, ਸ਼ਮਸ਼ਾਨ ਘਾਟਾਂ ਦਾ ਵਿਕਾਸ, ਸੀਵਰੇਜ ਪ੍ਰਬੰਧ, ਸਟਰੀਟ ਲਾਈਟਾਂ, ਖੇਡ ਮੈਦਾਨਾਂ ਦਾ ਵਿਕਾਸ, ਗਲੀਆਂ-ਨਾਲੀਆਂ ਦਾ ਨਿਰਮਾਣ ਅਤੇ ਸੁਧਾਰ, ਟੋਭਿਆਂ ਦੀ ਸਫ਼ਾਈ ਤੋਂ ਇਲਾਵਾ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਸਿਰਫ਼ ਸੜਕਾਂ ਜਾਂ ਇਮਾਰਤਾਂ ਤੱਕ ਸੀਮਤ ਨਹੀਂ ਹੈ, ਸਗੋਂ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ, ਬਿਹਤਰ ਰੌਸ਼ਨੀ ਪ੍ਰਬੰਧ, ਸੁਚੱਜਾ ਸੀਵਰੇਜ ਪ੍ਰਬੰਧ, ਖੇਡ ਸਹੂਲਤਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਵੀ ਸਰਬਪੱਖੀ ਵਿਕਾਸ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਰੋਜ਼ਾਨਾ ਜੀਵਨ ਵਿਚ ਸਿੱਧਾ ਲਾਭ ਮਿਲੇਗਾ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਨੁਮਾਇੰਦਿਆਂ ਵਲੋਂ ਆਪਣੇ ਪਿੰਡਾਂ ਨਾਲ ਸਬੰਧਿਤ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਮਾਪਦੰਡਾਂ ਅਨੁਸਾਰ ਗੁਣਵੱਤਾ ਅਤੇ ਸਮਾਂਬੱਧਤਾ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਗਰਾਂਟਾਂ ਦਾ ਵੱਧ ਤੋਂ ਵੱਧ ਲਾਭ ਆਮ ਲੋਕਾਂ ਤੱਕ ਪਹੁੰਚ ਸਕੇ।
ਪਿਛਲੀ ਖ਼ਬਰ ਬੇਲਾ ਕਾਲਜ ਦੇ ਵਿਦਿਆਰਥੀਆਂ ਨੇ ਸੈਮੀਕੰਡਕਟਰ ਲੈਬ , ਮੋਹਾਲੀ ਦਾ ਕੀਤਾ ਵਿੱਦਿਅਕ ਦੌਰਾ ਅਗਲੀ ਖ਼ਬਰ 61 ਰੁਪਏ ਪ੍ਰਤੀ ਗਊ ਰੋਜ਼ਾਨਾ ਦਾ ਐਲਾਨ , ਹੁਣ ਸਰਕਾਰੀ ਫੰਡ ਦੀ ਉਡੀਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।