03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗਤਕਾ ਮੁਕਾਬਲਿਆਂ ’ਚ ਖ਼ਾਲਸਾ ਸਕੂਲ ਦਾ ਵਧੀਆ ਪ੍ਰਦਰਸ਼ਨ

ਰੂਪਨਗਰ, 2 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਗਤਕਾ ਮੁਕਾਬਲੇ ਸਰਕਾਰੀ ਹਾਈ ਸਕੂਲ ਘੁੰਗਰਾਲੀ ਰਾਜਪੂਤਾਂ (ਲੁਧਿਆਣਾ) ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਖਿਡਾਰੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 03-10-2026
ਰੂਪਨਗਰ, 2 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਗਤਕਾ ਮੁਕਾਬਲੇ ਸਰਕਾਰੀ ਹਾਈ ਸਕੂਲ ਘੁੰਗਰਾਲੀ ਰਾਜਪੂਤਾਂ (ਲੁਧਿਆਣਾ) ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਖਿਡਾਰੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਅ-17 ਸਿੰਗਲ ਸੋਟੀ ਟੀਮ ਵਿਚ ਹਰਪ੍ਰੀਤ ਸਿੰਘ ਤੇ ਅਰਮਾਨ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ। ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਖਿਡਾਰੀਆਂ ਅਤੇ ਕੋਚ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਖਿਡਾਰੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਯੋਗ ਅਤੇ ਲੀਡਰਸ਼ਿਪ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ, ਕੋਚ ਅਤੇ ਮਾਪਿਆਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਤੇ ਕਿਹਾ ਕਿ ਇਹ ਜਿੱਤ ਗਤਕਾ ਕੋਚ ਤਰਨਜੀਤ ਸਿੰਘ ਦੀ ਅਣਥੱਕ ਮਿਹਨਤ ਸਦਕਾ ਪ੍ਰਾਪਤ ਕੀਤੀ। ਇਸ ਮੌਕੇ ਤੇ ਨਵਤੇਜ ਸਿੰਘ, ਗਤਕਾ ਕੋਚ ਤਰਨਜੀਤ ਸਿੰਘ, ਬਲਜਿੰਦਰ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਬਲਾਕ ਕਾਂਗਰਸ ਕਮੇਟੀ ਨੰਗਲ ਵਲੋਂ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਜੀ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਨਹੀਂ ਰਹੇ ਵਿਜੇ ਡਰਾਈ ਕਲੀਨ ਦੇ ਮਾਲਕ ਸੁਭਾਸ਼ ਚੰਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।