ਖ਼ਾਲਸਾ ਸਕੂਲ ਦੇ ਇੰਟਰ ਹਾਊਸ ਹਿੰਦੀ ਮੇਲੇ ’ ਚ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਅੱਵਲ
ਰੂਪਨਗਰ, 3 ਅਕਤੂਬਰ (ਯਸ਼ਵੰਤ ਬੱਸੀ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਤੀਸਰੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਇੰਟਰ ਹਾਊਸ ਹਿੰਦੀ ਮੇਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਵੱਖ ਵੱਖ ਮਾਡਲ ਅਤੇ ਚਾਰਟ ਤਿਆਰ ਕਰਕੇ ਪ੍ਰਦਰਸ਼ਿਤ ਕੀਤੇ ਅਤੇ ਉਹਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਅਜੀਤ ਡੈਸਕ
04-10-2026