ਘਰ - ਘਰ ਪਹੁੰਚ ਕਰ ਲੋਕਾਂ ਨੂੰ ਸਰਕਾਰ ਦੇ ਕੰਮਾਂ ਬਾਰੇ ਜਾਗਰੂਕ ਕਰ ਰਹੇ ਬਚਿੱਤਰ ਸਿੰਘ ਕਲਮਾ
ਕਾਹਨਪੁਰ ਖੂਹੀ, 3 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਚਿੱਤਰ ਸਿੰਘ ਕਲਮਾਂ ਵਲੋਂ ਪਿੰਡ ਕਲਮਾ ਅਤੇ ਨਾਲ ਲੱਗਦੇ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਹ ਇਕੱਲੇ ਹੀ ਪਿੰਡਾਂ ਵਿਚ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਅਤੇ ਲੋਕ ਭਲਾਈ ਨਾਲ ਸਬੰਧਿਤ ਪਹਿਲਕਦਮੀਆਂ ਬਾਰੇ ਜਾਣਕਾਰੀ ਦੇ ਰਹੇ ਹਨ।
ਸ
ਸਰਕਾਰ ਦੀਆਂ ਯੋਜਨਾ ਬਾਰੇ ਦੱਸਦੇ ਹੋਏ ਬਚਿੱਤਰ ਸਿੰਘ ਤੇ ਹੋਰ। ਤਸਵੀਰ: ਗੁਰਬੀਰ ਵਾਲੀਆ
04-10-2026
ਕਾਹਨਪੁਰ ਖੂਹੀ, 3 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਚਿੱਤਰ ਸਿੰਘ ਕਲਮਾਂ ਵਲੋਂ ਪਿੰਡ ਕਲਮਾ ਅਤੇ ਨਾਲ ਲੱਗਦੇ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਹ ਇਕੱਲੇ ਹੀ ਪਿੰਡਾਂ ਵਿਚ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਅਤੇ ਲੋਕ ਭਲਾਈ ਨਾਲ ਸਬੰਧਿਤ ਪਹਿਲਕਦਮੀਆਂ ਬਾਰੇ ਜਾਣਕਾਰੀ ਦੇ ਰਹੇ ਹਨ। ਇਸ ਦੌਰਾਨ ਬਚਿੱਤਰ ਸਿੰਘ ਕਲਮਾਂ ਵਲੋਂ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਅ ਅਤੇ ਸਥਾਨਕ ਲੋੜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਉਨ੍ਹਾਂ ਦੀ ਗੱਲ ਸੁਣਨਾ ਹੀ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਨੂੰ ਸਮਝਣ ਦਾ ਮਹੱਤਵਪੂਰਨ ਢੰਗ ਹੈ। ਉਨ੍ਹਾਂ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਨਾਲ ਸਬੰਧਿਤ ਆਮ ਆਦਮੀ ਕਲੀਨਿਕਾਂ, ਸਰਕਾਰੀ ਸੇਵਾਵਾਂ ਨੂੰ ਆਨਲਾਈਨ ਅਤੇ ਪੇਪਰਲੈੱਸ ਬਣਾਉਣ ਵਰਗੀਆਂ ਪਹਿਲਕਦਮੀਆਂ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਅਧਿਕਾਰਤ ਪੋਰਟਲ ’ਤੇ ਵੀ ਵੱਖ-ਵੱਖ ਨਾਗਰਿਕ ਸੇਵਾਵਾਂ ਆਨਲਾਈਨ ਉਪਲਬਧ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਬਚਿੱਤਰ ਸਿੰਘ ਕਲਮਾਂ ਨੇ ਕਿਹਾ ਕਿ ਉਹ ਪਿੰਡਾਂ ਦੇ ਲੋਕਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣਗੇ ਅਤੇ ਲੋਕਾਂ ਦੀਆਂ ਗੱਲਾਂ ਨੂੰ ਸਬੰਧਿਤ ਪੱਧਰ ਤੱਕ ਪਹੁੰਚਾਉਣ ਲਈ ਯਤਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਸਰਕਾਰ ਦੀਆਂ ਯੋਜਨਾਵਾਂ ਦੀ ਜਾਣਕਾਰੀ ਹਰ ਘਰ ਤੱਕ ਪਹੁੰਚਾਉਣਾ ਹੈ।