ਪਿੰਡ - ਪਿੰਡ ਸੰਵਿਧਾਨਕ ਅਧਿਕਾਰਾਂ ਬਾਰੇ ਆਰੰਭੀ ਜਾਗਰੂਕਤਾ ਮੁਹਿੰਮ ਸਮਾਨਤਾ, ਸਮਾਜਿਕ ਨਿਆਂ ਅਤੇ ਆਪਣੇ ਹੱਕਾਂ ਬਾਰੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ
ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਸਿੰਘ ਮੱਟੂ ਨੇ ਕਿਹਾ ਕਿ ਲੋਕਾਂ ਨੂੰ ਸੰਵਿਧਾਨਕ ਅਧਿਕਾਰਾਂ, ਸਮਾਨਤਾ, ਸਿੱਖਿਆ ਅਤੇ ਸਮਾਜਿਕ ਨਿਆਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ-ਪਿੰਡ ਅਤੇ ਘਰ-ਘਰ ਸੰਵਿਧਾਨ ਜਾਗਰੂਕਤਾ ਮੁਹਿੰਮ ਅਰੰਭੀ ਗਈ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇਸ਼ ਦੇ ਹਰ ਨਾਗਰਿਕ ਦੇ ਅਧਿਕਾਰਾਂ ਅਤੇ ਸਨਮਾਨ ਦੀ ਰੱਖਿਆ ਦਾ ਆਧਾਰ ਹੈ।
ਮ
ਮੁਹਿੰਮ ਦੌਰਾਨ ਲੋਕਾਂ ਨੂੰ ਜਾਗਰੂਕ ਕਰ ਰਹੇ ਨੁਮਾਇੰਦੇ ।
05-10-2026
ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਸਿੰਘ ਮੱਟੂ ਨੇ ਕਿਹਾ ਕਿ ਲੋਕਾਂ ਨੂੰ ਸੰਵਿਧਾਨਕ ਅਧਿਕਾਰਾਂ, ਸਮਾਨਤਾ, ਸਿੱਖਿਆ ਅਤੇ ਸਮਾਜਿਕ ਨਿਆਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ-ਪਿੰਡ ਅਤੇ ਘਰ-ਘਰ ਸੰਵਿਧਾਨ ਜਾਗਰੂਕਤਾ ਮੁਹਿੰਮ ਅਰੰਭੀ ਗਈ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇਸ਼ ਦੇ ਹਰ ਨਾਗਰਿਕ ਦੇ ਅਧਿਕਾਰਾਂ ਅਤੇ ਸਨਮਾਨ ਦੀ ਰੱਖਿਆ ਦਾ ਆਧਾਰ ਹੈ। ਮੁਹਿੰਮ ਤਹਿਤ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਸੰਵਿਧਾਨਕ ਅਧਿਕਾਰਾਂ ਅਤੇ ਆਪਣੇ ਹੱਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਸਮਾਜ ਵਿਚ ਸਮਾਨਤਾ ਅਤੇ ਭਾਈਚਾਰੇ ਦੀ ਭਾਵਨਾ ਮਜ਼ਬੂਤ ਹੋਵੇ। ਇਸ ਮੌਕੇ ਸ਼ਾਮ ਸਿੰਘ ਅਲੀਪੁਰ, ਦਵਿੰਦਰ ਪਾਲ ਸਿੰਘ ਰਾਣਾ ਰੋਪੜ, ਅਵਤਾਰ ਸਿੰਘ ਕਨੋਲੀ, ਪਰਵੀਨ ਸਿੰਘ, ਦਿਲਜਾਨ ਅਲੀਪੁਰ, ਬ੍ਰਿਆਮ ਸਿੰਘ, ਤਜਿੰਦਰ ਸਿੰਘ ਕਾਕਾ, ਸਤਿੰਦਰ ਸਿੰਘ ਸੈਂਟੀ, ਸਰਬਜੀਤ ਸਿੰਘ ਸਭੂ ਅਤੇ ਮਨਦੀਪ ਸਿੰਘ ਦੁਗਰੀ ਸਮੇਤ ਹੋਰ ਆਗੂ ਮੌਜੂਦ ਸਨ। ਆਗੂਆਂ ਨੇ ਕਿਹਾ ਕਿ ਏਕਤਾ ਅਤੇ ਭਾਈਚਾਰੇ ਰਾਹੀਂ ਹੀ ਸਮਾਜ ਵਿਚ ਬਰਾਬਰੀ ਅਤੇ ਜਾਗਰੂਕਤਾ ਦੀ ਸੋਚ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।