ਮੈਂ ਵਾਰਿਸ ਪੰਜਾਬ ਪਾਰਟੀ ਦਾ ਉਮੀਦਵਾਰ ਨਹੀਂ ਹਾਂ ਤੇ ਨਾ ਹੀ ਕਿਸੇ ਪਾਰਟੀ ਵਲੋਂ ਚੋਣ ਲੜਾਂਗਾ- ਗੋਗੀ
ਘਨੌਲੀ, 5 ਅਕਤੂਬਰ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੋਗੀ ਨੇ ਸਪਸ਼ਟ ਕੀਤਾ ਹੈ ਕਿ ਉਹ ਆਉਣ ਵਾਲੀਆਂ ਚੋਣਾਂ ਵਿਚ ਕਿਸੇ ਵੀ ਸਿਆਸੀ ਪਾਰਟੀ ਵਲੋਂ ਉਮੀਦਵਾਰ ਵਜੋਂ ਚੋਣ ਨਹੀਂ ਲੜ ਰਹੇ। ਗੋਗੀ ਨੇ ਕਿਹਾ ਕਿ ਕੁੱਝ ਪੱਤਰਕਾਰ ਵੀਰਾਂ ਵਲੋਂ ਉਨ੍ਹਾਂ ਨੂੰ ਵਾਰਿਸ ਪੰਜਾਬ ਦੇ ਪਾਰਟੀ ਦਾ ਉਮੀਦਵਾਰ ਦੱਸਿਆ ਜਾ ਰਿਹਾ ਹੈ, ਜੋ ਕਿ ਸਹੀ ਨਹੀਂ ਹੈ।
ਅਜੀਤ ਡੈਸਕ
06-10-2026