06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੂਪਨਗਰ ਪੁਲਿਸ ਵਲੋਂ ਪਿੰਡ ਬਹਿਰਾਮਪੁਰ ਵਿਚ ਕਾਸੋ ਮੁਹਿੰਮ

ਰੂਪਨਗਰ, 5 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ. ਜੀ.

ਨਸ਼ਾ ਵਿਰੋਧੀ ਮੁਹਿੰਮ ਤਹਿਤ ਚਲਾਏ ਗਏ ਸਰਚ ਅਭਿਆਨ ਦੌਰਾਨ ਐੱਸ.ਐੱਸ.ਪੀ. ਮਨਿੰਦਰ ਸਿੰਘ ਨਾਲ ਹਰਸਿਮਰਤ ਸਿੰਘ ਸ਼ੇਤਰਾ ਅਤੇ ਹੋਰ ਪੁਲਿਸ ਅਧਿਕਾਰੀ । 06-10-2026
ਰੂਪਨਗਰ, 5 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੂਪਨਗਰ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਪਿੰਡ ਬਹਿਰਾਮਪੁਰ ਵਿਖੇ ਕਾਸੋ ਅਭਿਆਨ ਚਲਾਇਆ ਗਿਆ, ਜਿਸ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਜਾਂਚ ਅਤੇ ਛਾਪੇਮਾਰੀ ਕੀਤੀ ਗਈ। ਐੱਸ.ਐੱਸ.ਪੀ. ਰੂਪਨਗਰ ਮਨਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਤੇਜ਼ ਕੀਤੀ ਗਈ ਹੈ। ਜਿੱਥੇ ਵੀ ਨਸ਼ਿਆਂ ਦੀ ਤਸਕਰੀ ਜਾਂ ਵਰਤੋਂ ਸਬੰਧੀ ਜਾਣਕਾਰੀ ਮਿਲਦੀ ਹੈ, ਉੱਥੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਜ਼ਿਲ੍ਹੇ ਦੇ ਵੱਖ-ਵੱਖ ਉਪ ਮੰਡਲਾਂ ਵਿਚ ਅਜਿਹੀ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਵਰਤੋਂ ਵਾਲੀਆਂ ਸੰਭਾਵਿਤ ਥਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਬਣਾਉਣ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਖਾਲੀ ਮਕਾਨਾਂ, ਝਾੜੀਆਂ ਜਾਂ ਹੋਰ ਸੁੰਨੀਆਂ ਥਾਵਾਂ ’ਤੇ ਨਸ਼ਾ ਕਰਨ ਸਬੰਧੀ ਜਾਣਕਾਰੀ ਮਿਲਣ ’ਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਾਰਵਾਈ ਕਰਕੇ ਅਜਿਹੀਆਂ ਥਾਵਾਂ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਇਆ ਜਾ ਰਿਹਾ ਹੈ। ਐੱਸ.ਐੱਸ.ਪੀ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ (ਬਾਕੀ ਸਫ਼ਾ 6 ’ਤੇ)
ਪਿਛਲੀ ਖ਼ਬਰ ਸੀ . ਪੀ . ਆਈ . ਐੱਮ . ਤਹਿਸੀਲ ਕਮੇਟੀ ਨੇ ਵਿਧਾਇਕ ਦਿਨੇਸ਼ ਚੱਢਾ ਨੂੰ ਸੌਂਪਿਆ ਮੰਗ - ਪੱਤਰ ਅਗਲੀ ਖ਼ਬਰ ਜਥੇਦਾਰ ਹਰਬੰਸ ਸਿੰਘ ਕੰਧੋਲਾ ਨੂੰ ਸਦਮਾ , ਭਣੋਈਏ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।