09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜਮਹੂਰੀ ਕਿਸਾਨ ਸਭਾ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ

ਰੂਪਨਗਰ, 8 ਅਕਤੂਬਰ (ਸਤਨਾਮ ਸਿੰਘ ਸੱਤੀ)-ਜਮਹੂਰੀ ਕਿਸਾਨ ਸਭਾ ਦੇ ਕਾਰਕੁਨਾਂ ਨੇ ਮਹਾਰਾਜਾ ਰਣਜੀਤ ਸਿੰਘ ਬਾਗ ਵਿਚ ਸੂਬਾਈ ਆਗੂ ਧਰਮਪਾਲ ਸੈਣੀ ਮਾਜਰਾ ਅਤੇ ਕਰਮ ਚੰਦ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਚੋਣ ਕਮਿਸ਼ਨ ’ਤੇ ਭਾਜਪਾ ਨੂੰ ਲਾਭ ਪਹੁੰਚਾਉਣ ਲਈ ਕਥਿਤ ਤੌਰ ’ਤੇ ਨਿਯਮਾਂ ਦੀ ਅਣਦੇਖੀ ਕਰਨ ਦੇ ਦੋਸ਼ ਲਗਾਏ ਅਤੇ ਬਾਅਦ ਵਿਚ ਰੋਸ ਮਾਰਚ ਕਰਦਿਆਂ ਕਮਿਸ਼ਨਰ ਦਫ਼ਤਰ ਅੱਗੇ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ।

ਅਜੀਤ ਡੈਸਕ 09-10-2026
ਰੂਪਨਗਰ, 8 ਅਕਤੂਬਰ (ਸਤਨਾਮ ਸਿੰਘ ਸੱਤੀ)-ਜਮਹੂਰੀ ਕਿਸਾਨ ਸਭਾ ਦੇ ਕਾਰਕੁਨਾਂ ਨੇ ਮਹਾਰਾਜਾ ਰਣਜੀਤ ਸਿੰਘ ਬਾਗ ਵਿਚ ਸੂਬਾਈ ਆਗੂ ਧਰਮਪਾਲ ਸੈਣੀ ਮਾਜਰਾ ਅਤੇ ਕਰਮ ਚੰਦ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਚੋਣ ਕਮਿਸ਼ਨ ’ਤੇ ਭਾਜਪਾ ਨੂੰ ਲਾਭ ਪਹੁੰਚਾਉਣ ਲਈ ਕਥਿਤ ਤੌਰ ’ਤੇ ਨਿਯਮਾਂ ਦੀ ਅਣਦੇਖੀ ਕਰਨ ਦੇ ਦੋਸ਼ ਲਗਾਏ ਅਤੇ ਬਾਅਦ ਵਿਚ ਰੋਸ ਮਾਰਚ ਕਰਦਿਆਂ ਕਮਿਸ਼ਨਰ ਦਫ਼ਤਰ ਅੱਗੇ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਕਾਮਰੇਡ ਮੋਹਣ ਸਿੰਘ ਧਮਾਣਾ ਨੇ ਦੋਸ਼ ਲਾਇਆ ਕਿ ਪਿਛਲੇ ਸਮੇਂ ਦੌਰਾਨ ਚੋਣ ਕਮਿਸ਼ਨ ਵਲੋਂ ਐੱਸ.ਆਈ.ਆਰ. ਦੌਰਾਨ ਵਿਰੋਧੀ ਵੋਟਾਂ ਕੱਟਣ ਅਤੇ ਭਾਜਪਾ ਆਗੂਆਂ ਵਲੋਂ ਕਥਿਤ ਤੌਰ ’ਤੇ ਨਫ਼ਰਤ ਭਰੀਆਂ ਤਕਰੀਰਾਂ ਸਬੰਧੀ ਸ਼ਿਕਾਇਤਾਂ ’ਤੇ ਕਾਰਵਾਈ ਨਾ ਕਰਨ ਵਰਗੇ ਮਾਮਲਿਆਂ ਕਾਰਨ ਕਮਿਸ਼ਨ ਦੀ ਨਿਰਪੱਖਤਾ ’ਤੇ ਸਵਾਲ ਖੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਨੂੰ ਅਹੁਦੇ ਤੋਂ ਬਰਖਾਸਤ ਕਰਨ ਅਤੇ ਐੱਸ.ਆਈ.ਆਰ. ਤੋਂ ਬਾਅਦ ਹੋਈਆਂ ਚੋਣਾਂ ਰੱਦ ਕਰਕੇ ਮੁੜ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ। ਸਭਾ ਨੇ ਐੱਸ.ਆਈ.ਆਰ. ਤੁਰੰਤ ਰੋਕਣ, ਪੁਰਾਣੀਆਂ ਵੋਟਾਂ ਬਹਾਲ ਕਰਨ ਅਤੇ ਈ.ਵੀ.ਐਮ. ਦੀ ਥਾਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਵੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਜ਼ਰੂਰੀ ਹਨ ਅਤੇ ਹਰ ਨਾਗਰਿਕ ਦੇ ਜਮਹੂਰੀ ਹੱਕਾਂ ਦੀ ਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਇਸ ਮੌਕੇ ਸ਼ਮਸ਼ੇਰ ਸਿੰਘ ਹਵੇਲੀ, ਮਹਿੰਦਰ ਸਿੰਘ ਰੰਧਾਵਾ, ਦਰਸ਼ਨ ਸਿੰਘ ਬੜਵਾ, ਹੀਰਾ ਲਾਲ ਅਬਿਆਣਾ, ਸੁਰਿੰਦਰ ਸਿੰਘ ਬਡਵਾਲ, ਯੋਗਰਾਜ, ਸੁਰਜੀਤ ਸਿੰਘ, ਬਲਵੰਤ ਲਹਿੜੀਆਂ, ਅਵਤਾਰ ਸਿੰਘ, ਹਜ਼ਾਰਾ ਸਿੰਘ ਲਸਾੜੀ, ਰਾਮ ਲੋਕ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।
ਪਿਛਲੀ ਖ਼ਬਰ ਮਾਂ-ਬੋਲੀ ਦੀ ਸੰਭਾਲ ’ਚ ਔਰਤਾਂ ਦੀ ਭੂਮਿਕਾ ਸਭ ਤੋਂ ਅਹਿਮ –ਇਨਟੇਕ ਵਰਕਸ਼ਾਪ ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ ਕਾਂਗਰਸੀ ਵਰਕਰਾਂ ਨੇ ਫੂਕਿਆ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।