ਭਗਵੰਤ ਕੌਰ ਨਮਿਤ ਅੰਤਿਮ ਅਰਦਾਸ ਸਮਾਗਮ ਦੌਰਾਨ ਵੱਖ - ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਸਮਾਜ ਸੇਵਾ ਅਤੇ ਅਧਿਆਪਨ ਖੇਤਰ ਵਿਚ ਨਿਭਾਈਆਂ ਸੇਵਾਵਾਂ ਨੂੰ ਕੀਤਾ ਯਾਦ
ਰੂਪਨਗਰ, 10 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼੍ਰੀਮਤੀ ਭਗਵੰਤ ਕੌਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਟਿੱਬੀ ਸਾਹਿਬ, ਕੋਟ ਪੁਰਾਣ ਹੈੱਡ ਦਰਬਾਰ, ਰੂਪਨਗਰ ਵਿਖੇ ਹੋਇਆ। ਇਸ ਮੌਕੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਰਿਸ਼ਤੇਦਾਰਾਂ ਅਤੇ ਸਾਕ-ਸਬੰਧੀਆਂ ਨੇ ਸ਼ਿਰਕਤ ਕਰਦਿਆਂ ਵਿੱਛੜੀ ਆਤਮਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।
ਰੂਪਨਗਰ, 10 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼੍ਰੀਮਤੀ ਭਗਵੰਤ ਕੌਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਟਿੱਬੀ ਸਾਹਿਬ, ਕੋਟ ਪੁਰਾਣ ਹੈੱਡ ਦਰਬਾਰ, ਰੂਪਨਗਰ ਵਿਖੇ ਹੋਇਆ। ਇਸ ਮੌਕੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਰਿਸ਼ਤੇਦਾਰਾਂ ਅਤੇ ਸਾਕ-ਸਬੰਧੀਆਂ ਨੇ ਸ਼ਿਰਕਤ ਕਰਦਿਆਂ ਵਿੱਛੜੀ ਆਤਮਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਸਮਾਗਮ ਦੌਰਾਨ ਗੁਰਦੁਆਰਾ ਹੈੱਡ ਦਰਬਾਰ ਦੇ ਕੀਰਤਨੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ। ਉਪਰੰਤ ਸੀਨੀਅਰ ਸਿਟੀਜ਼ਨ ਕੌਂਸਲ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਸੈਣੀ, ਮੌਜੂਦਾ ਪ੍ਰਧਾਨ ਸੁਰਿੰਦਰ ਸਿੰਘ ਤੋਗੜ, ਫੈਡਰੇਸ਼ਨ ਆਫ਼ ਸੀਨੀਅਰ ਸਿਟੀਜ਼ਨਜ਼ ਪੰਜਾਬ ਦੇ ਪ੍ਰਧਾਨ ਪ੍ਰੋ. ਰਾਜ ਕੁਮਾਰ ਕੱਕੜ ਅਤੇ ਸੇਵਾਮੁਕਤ ਲੈਕਚਰਾਰ ਸੁਰਜਨ ਸਿੰਘ ਨੇ ਸ਼ਰਧਾਂਜਲੀਆਂ ਭੇਟ ਕਰਦਿਆਂ ਸ਼੍ਰੀਮਤੀ ਭਗਵੰਤ ਕੌਰ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਯਾਦ ਕੀਤਾ। ਬੁਲਾਰਿਆਂ ਨੇ ਕਿਹਾ ਕਿ ਸ਼੍ਰੀਮਤੀ ਭਗਵੰਤ ਕੌਰ ਨੇ ਅਧਿਆਪਨ ਦੇ ਨਾਲ-ਨਾਲ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਕਨਜ਼ਿਊਮਰ ਫੋਰਮ ਅਤੇ ਸੀਨੀਅਰ ਸਿਟੀਜ਼ਨ ਕੌਂਸਲ ਵਿਚ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਦੀ ਸੇਵਾ ਭਾਵਨਾ, ਸਮਾਜ ਪ੍ਰਤੀ ਸਮਰਪਣ ਅਤੇ ਲੋਕ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ ਜੀ ਨੇ ਆਪਣੇ ਪ੍ਰਵਚਨਾਂ ਦੌਰਾਨ ਜੀਵਨ ਅਤੇ ਮੌਤ ਦੇ ਸਿਧਾਂਤ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ। ਇਸ ਦੌਰਾਨ ਵੱਖ-ਵੱਖ ਸੰਸਥਾਵਾਂ ਵਲੋਂ ਭੇਜੇ ਗਏ ਸ਼ੋਕ ਸੰਦੇਸ਼ ਵੀ ਪੜ੍ਹੇ ਗਏ। ਸਮਾਗਮ ਵਿਚ ਪ੍ਰਸਿੱਧ ਸਮਾਜ ਸੇਵਕ ਅਤੇ ਸਰਜਨ ਡਾ. ਆਰ.ਐਸ. ਪਰਮਾਰ, ਪ੍ਰੋ. ਭਗਵੰਤ ਸਿੰਘ ਸਤਿਆਲ ਰਜਿਸਟਰਾਰ ਲੈਮਰਿਨ ਟੈੱਕ ਸਕਿਲ ਯੂਨੀਵਰਸਿਟੀ, ਸੇਵਾਮੁਕਤ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ, ਪਰਮਿੰਦਰ ਬੀਰ ਸਿੰਘ ਚੀਮਾ, ਪਰਮਿੰਦਰ ਕੌਰ ਪੰਧੋਹਲ, ਡਾ. ਅਜਮੇਰ ਸਿੰਘ ਸੈਣੀ, ਚੇਅਰਮੈਨ ਸੈਣੀ ਭਵਨ, ਰਜਿੰਦਰ ਸੈਣੀ, ਪ੍ਰਧਾਨ ਅਪਣਾ ਘਰ, ਅਜਮੇਰ ਸਿੰਘ ਕੋਟਲਾ ਨਿਹੰਗ , ਸੇਵਾਮੁਕਤ ਜੱਜ ਨਿਰਮਲ ਸਿੰਘ, ਮਲਵਿੰਦਰ ਕੌਰ, ਜਗਨੰਦਨ ਸਿੰਘ ਠੇਕੇਦਾਰ, ਬੀਬੀ ਪਰਮਜੀਤ ਕੌਰ ਗੁਲਸ਼ਨ ਸਾਬਕਾ ਸੰਸਦ ਮੈਂਬਰ, ਅਮਰਿਤਪਾਲ ਸਿੰਘ ਸੋਨੂ ਕੌਂਸਲਰ ਵਾਰਡ ਨੰਬਰ 3, ਵਿਨੋਦ ਖੰਨਾ, ਪ੍ਰੋ. ਲਖਵੀਰ ਸਿੰਘ, ਪ੍ਰਿੰਸੀਪਲ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਿਹਗੜ੍ਹ ਸਾਹਿਬ, ਅਕਾਲੀ ਆਗੂ ਹਰਪ੍ਰੀਤ ਸਿੰਘ ਬਸੰਤ ਅਤੇ ਸਾਬਕਾ ਪੀ.ਆਰ.ਓ. ਸੀਤਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਹਾਜ਼ਰ ਸਨ।