12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮਕੌੜੀ ਕਲਾਂ ਵਿਖੇ ਸਿੰਘ ਸ਼ਹੀਦਾਂ ਦੇ ਅਸਥਾਨ ’ ਤੇ ਹੋਣ ਵਾਲੇ ਧਾਰਮਿਕ ਸਮਾਗਮ ਦਾ ਪੋਸਟਰ ਜਾਰੀ

ਘਨੌਲੀ, 11 ਅਕਤੂਬਰ (ਜਸਵੀਰ ਸਿੰਘ ਸੈਣੀ)-ਸਿੰਘ ਸ਼ਹੀਦਾਂ ਦੇ ਪਵਿੱਤਰ ਅਸਥਾਨ ਮਕੌੜੀ ਕਲਾਂ ਵਿਖੇ ਦਸਹਿਰੇ ਦੇ ਸਬੰਧ ਵਿਚ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਨੂੰ ਲੈ ਕੇ ਸੰਗਤਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸਮਾਗਮ ਦੇ ਪ੍ਰਬੰਧਕਾਂ ਵਲੋਂ ਧਾਰਮਿਕ ਸਮਾਗਮ ਦਾ ਪੋਸਟਰ ਜਾਰੀ ਕਰਕੇ ਸੰਗਤਾਂ ਨੂੰ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ।

ਅਜੀਤ ਡੈਸਕ 12-10-2026
ਘਨੌਲੀ, 11 ਅਕਤੂਬਰ (ਜਸਵੀਰ ਸਿੰਘ ਸੈਣੀ)-ਸਿੰਘ ਸ਼ਹੀਦਾਂ ਦੇ ਪਵਿੱਤਰ ਅਸਥਾਨ ਮਕੌੜੀ ਕਲਾਂ ਵਿਖੇ ਦਸਹਿਰੇ ਦੇ ਸਬੰਧ ਵਿਚ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਨੂੰ ਲੈ ਕੇ ਸੰਗਤਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸਮਾਗਮ ਦੇ ਪ੍ਰਬੰਧਕਾਂ ਵਲੋਂ ਧਾਰਮਿਕ ਸਮਾਗਮ ਦਾ ਪੋਸਟਰ ਜਾਰੀ ਕਰਕੇ ਸੰਗਤਾਂ ਨੂੰ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਧਾਰਮਿਕ ਸਮਾਗਮ ਦੇ ਨਾਲ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ 18 ਅਕਤੂਬਰ ਨੂੰ ਸਿੰਘ ਸ਼ਹੀਦਾਂ ਦੇ ਅਸਥਾਨ ਮਕੌੜੀ ਕਲਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਇਸ ਉਪਰੰਤ 20 ਅਕਤੂਬਰ ਨੂੰ ਦਸਹਿਰੇ ਵਾਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਭੋਗ ਉਪਰੰਤ ਗੋਲਡ ਮੈਡਲਿਸਟ ਢਾਡੀ ਬਲਬੀਰ ਸਿੰਘ ਰਸੀਲਾ, ਸ੍ਰੀ ਚਮਕੌਰ ਸਾਹਿਬ ਵਾਲਿਆਂ ਦਾ ਢਾਡੀ ਜਥਾ ਸੰਗਤਾਂ ਨੂੰ ਗੁਰੂ ਸਾਹਿਬਾਨ ਦੀ ਮਹਿਮਾ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਵਾਰਾਂ ਸੁਣਾ ਕੇ ਨਿਹਾਲ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਸਮਾਗਮ ਦੌਰਾਨ ਨੌਜਵਾਨਾਂ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਪ੍ਰਬੰਧਕਾਂ ਅਨੁਸਾਰ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਮੁੱਖ ਪ੍ਰਬੰਧਕ ਜਸਵਿੰਦਰ ਸਿੰਘ ਲਾਲੀ ਤੋਂ ਇਲਾਵਾ ਸੁਰਜੀਤ ਸਿੰਘ, ਕਸ਼ਮੀਰ ਸਿੰਘ, ਅਵਤਾਰ ਸਿੰਘ, ਲਵਪ੍ਰੀਤ ਸਿੰਘ, ਮਨਜੀਤ ਸਿੰਘ, ਬਲਵੀਰ ਸਿੰਘ, ਉਦੈਵੀਰ ਸਿੰਘ, ਰਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ ਅਤੇ ਰੁਪਿੰਦਰ ਸਿੰਘ ਸਮੇਤ ਹੋਰ ਪ੍ਰਬੰਧਕ ਤੇ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰੇ : ਪ . ਸ . ਸ . ਫ . ਅਗਲੀ ਖ਼ਬਰ ਸ਼ਹੀਦ ਨਾਇਕ ਗੱਜਣ ਸਿੰਘ ਪਚਰੰਡਾ ਦਾ ਪੰਜਵਾਂ ਸ਼ਹੀਦੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।